ਪਾਕਿਸਤਾਨ 'ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 2 ਮੇਜਰਾਂ ਸਮੇਤ 6 ਜਵਾਨਾਂ ਦੀ ਮੌਤ
Published : Sep 26, 2022, 1:32 pm IST
Updated : Sep 26, 2022, 1:47 pm IST
SHARE ARTICLE
photo
photo

ਘਟਨਾ ਦਾ ਨਹੀਂ ਲੱਗ ਸਕਿਆ ਪਤਾ

 

ਇਸਲਾਮਾਬਾਦ: ਪਾਕਿਸਤਾਨ 'ਚ ਐਤਵਾਰ ਦੇਰ ਰਾਤ ਦੇਸ਼ ਦੇ ਦੱਖਣ-ਪੱਛਮੀ ਖੇਤਰ 'ਚ ਇਕ ਪਾਕਿਸਤਾਨੀ ਫੌਜੀ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਕਾਰਨ 6 ਫੌਜੀਆਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਪਾਕਿਸਤਾਨੀ ਫੌਜ ਨੇ ਸੋਮਵਾਰ ਨੂੰ ਕਿਹਾ ਕਿ ਫੌਜੀ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਮੇਜਰਾਂ ਸਮੇਤ ਸਾਰੇ ਛੇ ਫੌਜੀਆਂ ਦੀ ਮੌਤ ਹੋ ਗਈ ਹੈ।

ਫੌਜ ਦੀ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ.) ਸ਼ਾਖਾ ਨੇ ਇਕ ਬਿਆਨ 'ਚ ਕਿਹਾ ਕਿ ਹੈਲੀਕਾਪਟਰ ਬਲੋਚਿਸਤਾਨ ਸੂਬੇ 'ਚ ਹਰਨਈ ਨੇੜੇ ਇਕ ਮਿਸ਼ਨ ਦੌਰਾਨ ਹਾਦਸਾਗ੍ਰਸਤ ਹੋ ਗਿਆ। ਫਿਲਹਾਲ ਹਾਦਸੇ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ। ਦੱਸ ਦੇਈਏ ਕਿ ਇੱਕ ਮਹੀਨਾ ਪਹਿਲਾਂ ਵੀ ਦੇਸ਼ ਵਿੱਚ ਇਸੇ ਤਰ੍ਹਾਂ ਦੇ ਇੱਕ ਹਾਦਸੇ ਵਿੱਚ ਫੌਜ ਦੇ 6 ਜਵਾਨ ਸ਼ਹੀਦ ਹੋ ਗਏ ਸਨ।

ਹੈਲੀਕਾਪਟਰ ਕਮਾਂਡਰ 12 ਕੋਰ ਬਲੋਚਿਸਤਾਨ ਦੇ ਲਾਸਬੇਲਾ ਜ਼ਿਲੇ 'ਚ ਲੈਫਟੀਨੈਂਟ ਜਨਰਲ ਸਰਫਰਾਜ਼ ਅਲੀ ਸਮੇਤ 6 ਲੋਕਾਂ ਨਾਲ ਉਡਾਣ ਭਰ ਰਿਹਾ ਸੀ, ਜੋ ਖਰਾਬ ਮੌਸਮ ਕਾਰਨ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement