8 Navy officers get death penalty in Qatar: ਕਤਰ ਨੇ ਭਾਰਤੀ ਨੇਵੀ ਦੇ 8 ਸਾਬਕਾ ਸੈਨਿਕਾਂ ਨੂੰ ਸੁਣਾਈ ਮੌਤ ਦੀ ਸਜ਼ਾ
Published : Oct 26, 2023, 5:44 pm IST
Updated : Oct 26, 2023, 5:44 pm IST
SHARE ARTICLE
8 Navy officers get death penalty in Qatar News in Punjabi
8 Navy officers get death penalty in Qatar News in Punjabi

ਭਾਰਤ ਸਰਕਾਰ ਨੇ ਕਿਹਾ, ਅਸੀਂ ਇਸ ਫੈਸਲੇ ਤੋਂ ਹੈਰਾਨ ਹਾਂ, ਲਵਾਂਗੇ ਕਾਨੂੰਨੀ ਸਹਾਇਤਾ

 

8 Navy officers get death penalty in Qatar News in Punjabi: ਅਰਬ ਦੇਸ਼ ਕਤਰ 'ਚ ਵੀਰਵਾਰ ਨੂੰ 8 ਭਾਰਤੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ। ਇਨ੍ਹਾਂ ਸਾਰਿਆਂ 'ਤੇ ਜਾਸੂਸੀ ਦੇ ਇਲਜ਼ਾਮ ਲਗਾਏ ਗਏ ਹਨ। 8 ਮਹੀਨੇ ਪਹਿਲਾਂ ਕਤਰ 'ਚ ਭਾਰਤੀ ਜਲ ਸੈਨਾ ਦੇ 8 ਸਾਬਕਾ ਅਧਿਕਾਰੀਆਂ ਨੂੰ ਜਾਸੂਸੀ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਸੀ। ਇਹ ਗ੍ਰਿਫ਼ਤਾਰੀ ਪਿਛਲੇ ਸਾਲ ਸਤੰਬਰ ਵਿਚ ਹੋਈ ਸੀ। ਇਸ ਮਾਮਲੇ ਵਿਚ ਭਾਰਤੀ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਮੌਤ ਦੀ ਸਜ਼ਾ ਦੇ ਫ਼ੈਸਲੇ ਤੋਂ ਅਸੀਂ ਹੈਰਾਨ ਹਾਂ।

ਇਨ੍ਹਾਂ ਸਾਬਕਾ ਸੈਨਿਕਾਂ ਦੇ ਨਾਂਅ ਕੈਪਟਨ ਨਵਤੇਜ ਸਿੰਘ ਗਿੱਲ, ਕੈਪਟਨ ਸੌਰਭ ਵਸ਼ਿਸ਼ਟ, ਕੈਪਟਨ ਬੀਰੇਂਦਰ ਕੁਮਾਰ ਵਰਮਾ, ਕਮਾਂਡਰ ਪੂਰਨੇਂਦੂ ਤਿਵਾੜੀ, ਕਮਾਂਡਰ ਸੁਗਨਾਕਰ ਪਕਾਲਾ, ਕਮਾਂਡਰ ਸੰਜੀਵ ਗੁਪਤਾ, ਕਮਾਂਡਰ ਅਮਿਤ ਨਾਗਪਾਲ ਅਤੇ ਸੇਲਰ ਰਾਗੇਸ਼ ਹਨ।

ਵਿਦੇਸ਼ ਮੰਤਰਾਲੇ ਨੇ ਕਿਹਾ, "ਅਸੀਂ ਪ੍ਰਵਾਰਕ ਮੈਂਬਰਾਂ ਅਤੇ ਕਾਨੂੰਨੀ ਟੀਮ ਦੇ ਸੰਪਰਕ ਵਿਚ ਹਾਂ ਅਤੇ ਸਾਰੇ ਕਾਨੂੰਨੀ ਵਿਕਲਪਾਂ ਦੀ ਪੜਚੋਲ ਕਰ ਰਹੇ ਹਾਂ। ਅਸੀਂ ਇਸ ਮਾਮਲੇ ਨੂੰ ਬਹੁਤ ਮਹੱਤਵਪੂਰਨ ਮੰਨਦੇ ਹਾਂ ਅਤੇ ਇਸ 'ਤੇ ਨੇੜਿਉਂ ਨਜ਼ਰ ਰੱਖ ਰਹੇ ਹਾਂ। ਸਾਰੇ ਕੌਂਸਲਰ ਅਤੇ ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਜਾਰੀ ਰੱਖਣਗੇ। ਇਸ ਫੈਸਲੇ ਨੂੰ ਕਤਰ ਦੇ ਅਧਿਕਾਰੀਆਂ ਕੋਲ ਵੀ ਚੁੱਕਿਆ ਜਾਵੇਗਾ”। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ, "ਸਾਨੂੰ ਸ਼ੁਰੂਆਤੀ ਤੌਰ 'ਤੇ ਸੂਚਨਾ ਮਿਲੀ ਸੀ ਕਿ 'ਕਤਰ ਦੀ ਅਦਾਲਤ' ਨੇ ਅੱਜ ਅਲ ਦਹਰਾ ਕੰਪਨੀ ਦੇ ਅੱਠ ਭਾਰਤੀ ਕਰਮਚਾਰੀਆਂ ਨਾਲ ਸਬੰਧਤ ਮਾਮਲੇ ਵਿਚ ਅਪਣਾ ਫੈਸਲਾ ਸੁਣਾਇਆ ਹੈ।"

ਦਸਿਆ ਜਾ ਰਿਹਾ ਹੈ ਕਿ ਇਹ ਸਾਰੇ ਅਧਿਕਾਰੀ ਭਾਰਤੀ ਜਲ ਸੈਨਾ ਵਿਚ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰ ਚੁੱਕੇ ਹਨ। ਉਨ੍ਹਾਂ 'ਤੇ ਇਜ਼ਰਾਈਲ ਲਈ ਜਾਸੂਸੀ ਕਰਨ ਦਾ ਇਲਜ਼ਾਮ ਹੈ। ਇਨ੍ਹਾਂ 8 ਵਿਅਕਤੀਆਂ ਵਿਚ ਨਾਮੀ ਅਧਿਕਾਰੀ ਵੀ ਸ਼ਾਮਲ ਹਨ। ਇਨ੍ਹਾਂ ਨੇ ਕਈ ਵੱਡੇ ਭਾਰਤੀ ਜੰਗੀ ਜਹਾਜ਼ਾਂ ਦੀ ਕਮਾਂਡ ਸੰਭਾਲੀ ਸੀ। ਫਿਲਹਾਲ ਇਹ ਡਾਹਰਾ ਗਲੋਬਲ ਟੈਕਨਾਲੋਜੀ ਅਤੇ ਕੰਸਲਟੈਂਸੀ ਸੇਵਾਵਾਂ ਲਈ ਕੰਮ ਕਰ ਰਹੇ ਸਨ। ਇਹ ਇਕ ਪ੍ਰਾਈਵੇਟ ਫਰਮ ਹੈ, ਜੋ ਕਤਰ ਦੀਆਂ ਹਥਿਆਰਬੰਦ ਸੈਨਾਵਾਂ ਨੂੰ ਸਿਖਲਾਈ ਅਤੇ ਸਬੰਧਤ ਸੇਵਾਵਾਂ ਪ੍ਰਦਾਨ ਕਰਦੀ ਹੈ।

(For more latest news in Punjabi apart from 8 Navy officers get death penalty in Qatar News, Stay Tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement