India Visa Services in Canada: ਕੁੱਝ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੇ ਭਾਰਤ ਦੇ ਫੈਸਲੇ ਦਾ ਕੈਨੇਡਾ ਨੇ ਕੀਤਾ ਸਵਾਗਤ
Published : Oct 26, 2023, 1:48 pm IST
Updated : Oct 26, 2023, 2:01 pm IST
SHARE ARTICLE
Canada welcomes India's decision to restore some visa services
Canada welcomes India's decision to restore some visa services

ਕਿਹਾ, ਕੈਨੇਡੀਅਨਾਂ ਲਈ "ਚਿੰਤਾਜਨਕ ਸਮੇਂ" ਤੋਂ ਬਾਅਦ ਇਕ “ਚੰਗਾ ਸੰਕੇਤ”

 

India Visa Services in Canada:  ਟੋਰਾਂਟੋ: ਗਰਮਖ਼ਿਆਲੀ ਹਰਦੀਪ ਸਿੰਘ ਨਿੱਝਰ ਦੀ ਹਤਿਆ ਨੂੰ ਲੈ ਕੇ ਕੂਟਨੀਤਕ ਵਿਵਾਦ ਦੇ ਵਿਚਕਾਰ, ਕੈਨੇਡਾ ਨੇ ਵੀਰਵਾਰ ਨੂੰ ਦੇਸ਼ ਵਿਚ ਕੁੱਝ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੇ ਭਾਰਤ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਬਹੁਤ ਸਾਰੇ ਕੈਨੇਡੀਅਨਾਂ ਲਈ "ਚਿੰਤਾਜਨਕ ਸਮੇਂ" ਤੋਂ ਬਾਅਦ ਇਕ “ਚੰਗਾ ਸੰਕੇਤ” ਹੈ।

ਇਹ ਵੀ ਪੜ੍ਹੋ: GST Fraud News: ਮਜ਼ਦੂਰ ਲੜਕੀ ਦੇ GST ਨੰਬਰ 'ਤੇ ਖੋਲ੍ਹੀ ਕੰਪਨੀ, 2 ਮਹੀਨਿਆਂ 'ਚ 10 ਕਰੋੜ ਦਾ ਕਾਰੋਬਾਰ 

ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਬੁਧਵਾਰ ਨੂੰ ਕਿਹਾ ਕਿ ਉਹ ਵੀਰਵਾਰ ਤੋਂ ਕੈਨੇਡਾ ਅਤੇ ਹੋਰ ਦੇਸ਼ਾਂ ਤੋਂ ਅਪਲਾਈ ਕਰਨ ਵਾਲੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਦੀਆਂ ਕੁੱਝ ਸ਼੍ਰੇਣੀਆਂ ਨੂੰ ਮੁੜ ਸ਼ੁਰੂ ਕਰੇਗਾ। ਇਹ ਕਦਮ ਨਿੱਝਰ ਦੀ ਹਤਿਆ ਨੂੰ ਲੈ ਕੇ ਕੂਟਨੀਤਕ ਵਿਵਾਦ ਦੇ ਵਿਚਕਾਰ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਮੁਅੱਤਲ ਕੀਤੇ ਜਾਣ ਦੇ ਇਕ ਮਹੀਨੇ ਤੋਂ ਵੱਧ ਸਮੇਂ ਬਾਅਦ ਆਇਆ ਹੈ।

ਇਹ ਵੀ ਪੜ੍ਹੋ: Abohar Death News: ਅਬੋਹਰ 'ਚ ਸਾਲੇ ਦੇ ਵਿਆਹ 'ਚ ਆਏ ਜੀਜੇ ਦੀ ਹੋਈ ਮੌਤ  

ਓਟਵਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਅਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕੀਤੇ ਇਕ ਪ੍ਰੈਸ ਬਿਆਨ ਵਿਚ ਕਿਹਾ, ''ਕੈਨੇਡਾ ਵਲੋਂ ਇਸ ਸਬੰਧ ਵਿਚ ਕੁੱਝ ਤਾਜ਼ਾ ਕਦਮਾਂ ਦੇ ਮੱਦੇਨਜ਼ਰ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਹੈ ਕਿ 26 ਅਕਤੂਬਰ ਤੋਂ ਐਂਟਰੀ ਵੀਜ਼ਾ ਸੇਵਾਵਾਂ, ਬਿਜ਼ਨਸ ਵੀਜ਼ਾ, ਮੈਡੀਕਲ ਵੀਜ਼ਾ, ਅਤੇ ਕਾਨਫਰੰਸ ਵੀਜ਼ਾ ਸ਼੍ਰੇਣੀਆਂ ਲਈ ਮੁੜ ਸ਼ੁਰੂ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ: Surat Bank 100 Crore Fraud : ਸੂਰਤ 'ਚ ਬੈਂਕ ਤੋਂ 100 ਕਰੋੜ ਦਾ ਕਰਜ਼ਾ ਲੈ ਕੇ ਪਤੀ-ਪਤਨੀ ਫਰਾਰ, CBI ਜਾਂਚ ਸ਼ੁਰੂ 

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ 18 ਜੂਨ ਨੂੰ ਨਿੱਝਰ ਦੀ ਹਤਿਆ ਵਿਚ ਭਾਰਤੀ ਏਜੰਟ ਦੀ ‘ਸੰਭਾਵਤ’ ਸ਼ਮੂਲੀਅਤ ਬਾਰੇ ਲਾਏ ਗਏ ਦੋਸ਼ਾਂ ਤੋਂ ਬਾਅਦ ਪਿਛਲੇ ਮਹੀਨੇ ਭਾਰਤ ਅਤੇ ਕੈਨੇਡਾ ਦਰਮਿਆਨ ਤਣਾਅ ਵਧ ਗਿਆ ਸੀ। ਇਸ ਤੋਂ ਬਾਅਦ ਕੈਨੇਡਾ ਅਤੇ ਹੋਰ ਦੇਸ਼ਾਂ ਵਿਚ ਕੈਨੇਡੀਅਨ ਨਾਗਰਿਕਾਂ ਲਈ ਸੇਵਾਵਾਂ ਮੁਅੱਤਲ ਕਰ ਦਿਤੀਆਂ ਗਈਆਂ ਸਨ। ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ "ਬੇਹੂਦਾ" ਅਤੇ "ਸਿਆਸੀ ਹਿੱਤਾਂ ਤੋਂ ਪ੍ਰੇਰਿਤ" ਦਸਦਿਆਂ ਰੱਦ ਕਰ ਦਿਤਾ ਸੀ।

ਕੈਨੇਡੀਅਨ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਬੁੱਧਵਾਰ ਨੂੰ ਭਾਰਤ ਦੇ ਇਸ ਕਦਮ ਨੂੰ ਬਹੁਤ ਸਾਰੇ ਕੈਨੇਡੀਅਨਾਂ ਲਈ "ਚਿੰਤਾਪੂਰਨ ਸਮੇਂ" ਤੋਂ ਬਾਅਦ "ਇਕ ਚੰਗਾ ਸੰਕੇਤ" ਕਿਹਾ ਹੈ। ਐਮਰਜੈਂਸੀ ਪ੍ਰਬੰਧਨ ਮੰਤਰੀ ਅਤੇ ਸਿੱਖ ਆਗੂ ਹਰਜੀਤ ਸੱਜਣ ਨੇ ਕਿਹਾ ਕਿ ਵੀਜ਼ਾ ਪ੍ਰਕਿਰਿਆ ਮੁੜ ਸ਼ੁਰੂ ਹੋਣਾ ਚੰਗੀ ਖ਼ਬਰ ਹੈ, ਪਰ ਉਹ ਇਸ ਗੱਲ ਦਾ ਅੰਦਾਜ਼ਾ ਨਹੀਂ ਲਗਾਉਣਗੇ ਕਿ ਨਵੀਂ ਦਿੱਲੀ ਕੀ ਸੰਦੇਸ਼ ਭੇਜਣ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ: Punjab Education News: ਰੋਕਣ ਦੇ ਬਾਵਜੂਦ ਵੀ 88 ਪ੍ਰਾਈਵੇਟ ਸਕੂਲ ਕਰ ਰਹੇ ਇਹ ਕੰਮ, ਲੱਗਿਆ ਜੁਰਮਾਨਾ 

ਸੱਜਣ ਨੇ ਪੱਤਰਕਾਰਾਂ ਨੂੰ ਕਿਹਾ, “ਇਹ ਜਾਣ ਕੇ ਚੰਗਾ ਲੱਗਿਆ ਕਿ ਉਨ੍ਹਾਂ ਨੇ ਇਸ (ਸੇਵਾਵਾਂ) ਨੂੰ ਬਹਾਲ ਕਰ ਦਿਤਾ ਹੈ। ਚੰਗਾ ਹੁੰਦਾ ਜੇਕਰ ਉਨ੍ਹਾਂ ਨੇ ਪਹਿਲਾਂ ਇਹ ਕਦਮ ਨਾ ਚੁੱਕਿਆ ਹੁੰਦਾ।” ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਹੈ ਕਿ ਭਾਰਤੀ ਅਤੇ ਕੈਨੇਡੀਅਨ ਵਿਆਹਾਂ ਅਤੇ ਅੰਤਿਮ ਸਸਕਾਰ ਵਰਗੇ ਸਮਾਗਮਾਂ ਲਈ ਯਾਤਰਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਕਰ ਰਹੀ ਹੈ ਅਤੇ ਓਟਾਵਾ ਅਜੇ ਵੀ ਇਸ ਮਾਮਲੇ ਵਿਚ ਭਾਰਤ ਦੀ ਮਦਦ ਮੰਗ ਰਿਹਾ ਹੈ।

(For more latest news in Punjabi apart from Canada welcomes India's decision to restore some visa services , Stay Tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement