
Rachel Gupta: ਪਹਿਲੀ ਵਾਰ ਭਾਰਤ ਦੀ ਝੋਲੀ ਪਿਆ ਇਹ ਖ਼ਿਤਾਬ
Rachel Gupta of Punjab won the crown of Miss Grand International 2024: ਪੰਜਾਬ ਦੇ ਜਲੰਧਰ ਦੀ ਰਹਿਣ ਵਾਲੀ ਰੇਚਲ ਗੁਪਤਾ ਨੇ ਭਾਰਤ ਲਈ ਇਤਿਹਾਸ ਰਚ ਦਿੱਤਾ ਹੈ। ਰੇਚਲ ਗੁਪਤਾ ਨੇ ਸ਼ੁੱਕਰਵਾਰ ਨੂੰ ਥਾਈਲੈਂਡ ਦੇ ਬੈਂਕਾਕ 'ਚ ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਖਿਤਾਬ ਜਿੱਤ ਕੇ ਪੂਰੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਪੇਰੂ ਦੀ ਲੂਸੀਆਨਾ ਫੁਸਟਰ ਨੇ ਐਮਜੀਆਈ ਹਾਲ ਵਿੱਚ ਵਿਸ਼ਵ ਫਾਈਨਲ ਦੌਰਾਨ ਭਾਰਤੀ ਮਹਿਲਾ ਰੇਚਲ ਗੁਪਤਾ ਨੂੰ ਤਾਜ ਪਹਿਨਾਇਆ।
ਰੇਚਲ ਭਾਰਤ ਲਈ ਇਹ ਖਿਤਾਬ ਲਿਆਉਣ ਵਾਲੀ ਪਹਿਲੀ ਭਾਰਤੀ ਬਣ ਗਈ ਹੈ। ਇਸ ਪ੍ਰੋਗਰਾਮ ਵਿੱਚ ਫਿਲੀਪੀਨਜ਼ ਦੀ ਕ੍ਰਿਸਟੀਨ ਜੂਲੀਅਨ ਓਪੀਜਾ ਪਹਿਲੀ ਰਨਰ-ਅੱਪ ਰਹੀ। ਉਸ ਤੋਂ ਬਾਅਦ ਮਿਆਂਮਾਰ ਦੀ ਥਾਈ ਸੂ ਨਈਨ, ਫਰਾਂਸ ਦੀ ਸਫੀਤੋ ਕਾਬੇਂਗਲੇ ਅਤੇ ਬ੍ਰਾਜ਼ੀਲ ਦੀ ਤਾਲਿਤਾ ਹਾਰਟਮੈਨ ਦਾ ਨੰਬਰ ਆਉਂਦਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਵਿਚ ਵੱਡੀ ਹੋਈ ਰੇਚਲ ਗੁਪਤਾ ਦਾ ਕੱਦ ਕਰੀਬ 5.10 ਫੁੱਟ ਹੈ। ਜਿਸ ਦੀ ਉਮਰ ਸਿਰਫ 20 ਸਾਲ ਹੈ। ਉਹ ਮਾਡਲਿੰਗ ਅਤੇ ਐਕਟਿੰਗ ਵਿੱਚ ਆਪਣਾ ਕਰੀਅਰ ਬਣਾ ਰਹੀ ਹੈ।
ਖਿਤਾਬ ਜਿੱਤਣ ਤੋਂ ਬਾਅਦ ਰੇਚਲ ਨੇ ਕਿਹਾ- ਮੈਂ ਭਾਰਤ ਵਰਗੇ ਦੇਸ਼ ਤੋਂ ਆਈ ਹਾਂ, ਜਿੱਥੇ ਹਰ ਕਿਸੇ ਨੂੰ ਭੋਜਨ, ਪਾਣੀ, ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਨਹੀਂ ਹਨ। ਅਤੇ ਇਹ ਦੁਨੀਆਂ ਦੇ ਜ਼ਿਆਦਾਤਰ ਹਿੱਸਿਆਂ ਲਈ ਸੱਚ ਹੈ। ਇਹ ਸਮਾਂ ਆ ਗਿਆ ਹੈ ਕਿ ਅਸੀਂ ਇੱਕ ਦੂਜੇ ਨਾਲ ਲੜਨਾ ਬੰਦ ਕਰੀਏ ਅਤੇ ਇੱਕ ਦੂਜੇ ਦਾ ਆਦਰ ਕਰਨਾ ਸ਼ੁਰੂ ਕਰੀਏ ਅਤੇ ਇਹ ਸੁਨਿਸ਼ਚਿਤ ਕਰੀਏ ਕਿ ਇਸ ਧਰਤੀ 'ਤੇ ਹਰੇਕ ਲਈ ਲੋੜੀਂਦੇ ਸਰੋਤ ਹਨ। ਅੰਤ ਵਿੱਚ ਰੇਚਲ ਨੇ ਮੀਡੀਆ ਦਾ ਧੰਨਵਾਦ ਕੀਤਾ।