
ਯੂਰਪੀਅਨ ਦੇਸ਼ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ ਜਿਸ ਦੇ ਚਲਦਿਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਦੇ ਵਿਰੋਧ 'ਚ ਤਕਰੀਬਨ 'ਚ ਲੱਖ..
ਫਰਾਂਸ (ਭਾਸ਼ਾ): ਯੂਰਪੀਅਨ ਦੇਸ਼ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ ਜਿਸ ਦੇ ਚਲਦਿਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਦੇ ਵਿਰੋਧ 'ਚ ਤਕਰੀਬਨ 'ਚ ਲੱਖ ਲੋਕ ਸੜਕਾਂ 'ਤੇ ਉੱਤਰ ਆਏ ।ਦੱਸ ਦਈਏ ਕਿ ਇਸ ਮੁੱਦੇ ਦੇ ਵਿਰੋਧ ਪ੍ਰਦਰਸ਼ਨ ਨੇ ਹਿੰਸਕ ਰੂਪ ਧਾਰ ਲਿਆ ਹੈ। ਇਨ੍ਹਾਂ ਹੀ ਨਹੀਂ ਗੈਸ, ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਲੋਕ ਪੁਲਿਸ ਨਾਲ ਹੱਥੋ-ਪਾਈ ਤੇ ਉੱਤਰ ਆਏ।
Petrol price hike
ਭਿਆਨਕ ਹਿੰਸਾ ਦੇ ਚਲਦਿਆਂ ਰਾਸ਼ਟਰਪਤੀ ਇਮੈਨੂਏਲ ਮੈਕ੍ਰੋਂ ਨੇ ਲੋਕਾਂ ਦੀ ਇਸ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਹੁਣ ਉਹ ਮੰਗਲਵਾਰ ਨੂੰ ਇਸ ਮੁੱਦੇ 'ਤੇ ਦੇਸ਼ ਦੇ ਲੋਕਾਂ ਨੂੰ ਸੰਬੋਧਨ ਕਰਨਗੇ। ਦੱਸ ਦਈਏ ਕਿ ਰਾਸ਼ਟਰਪਤੀ ਨੇ ਟਵੀਟ ਕੀਤਾ ਹੈ ਕਿ ਹਮਲਾ ਕਰਨ ਵਾਲੇ ਲੋਕਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਫਰਾਂਸ 'ਚ ਹਿੰਸਾ ਲਈ ਕੋਈ ਥਾਂ ਨਹੀਂ। ਦੱਸਿਆ ਜਾਂਦਾ ਹੈ ਕਿ ਚੈਂਪਸ ਐਲਿਸ 'ਚ ਲੋਕਾਂ ਦੇ ਭਾਰੀ ਇਕਠ ਕਰਕੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।
Petrol price hike in France
ਪੁਲਿਸ ਨੇ ਭੀੜ ਨੂੰ ਖਦੇੜਨ ਲਈ ਥੱਰੂ ਗੈਸ ਦੇ ਗੋਲ਼ੇ ਵੀ ਦਾਗੇ ਤੇ ਵਾਟਰ ਕੈਨਨ ਦੀ ਵੀ ਵਰਤੋਂ ਕੀਤਾ। ਗ੍ਰਹਿ ਮੰਤਰਾਲੇ ਦੇ ਮੁਤਾਬਕ ਸ਼ਨੀਵਾਰ ਨੂੰ ਦੇਸ਼ ਭਰ 'ਚ 1600 ਤੋਂ ਵੱਧ ਪ੍ਰਦਰਸ਼ਨ ਹੋਇਆ ਜਿਨ੍ਹਾਂ 'ਚ ਇੱਕ ਲੱਖ ਤੋਂ ਵੱਧ ਲੋਕਾਂ ਨੇ ਹਿੱਸਾ ਲਿਆ। ਜਿਸ ਦੇ ਚਲਦਿਆਂ ਪੁਲਿਸ ਕਰਮੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਦੱਸ ਦਈਏ ਕਿ ਰਾਜਧਾਨੀ ਪੈਰਿਸ ਤੋਂ ਇਲਾਵਾ ਬਾਕੀ ਥਾਵਾਂ 'ਤੇ ਹੋਏ ਪ੍ਰਦਰਸ਼ਨ ਸ਼ਾਂਤੀਪੂਰਨ ਸਮਾਪਤ ਹੋਏ।
ਦੱਸ ਦਈਏ ਕਿ ਪੈਰਿਸ 'ਚ 8 ਹਜ਼ਾਰ ਲੋਕ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ ਸਨ। ਜ਼ਿਕਰਯੋਗ ਹੈ ਕਿ 'ਯੈਲੋ ਵੈਸਟ' ਨਾਂ ਦੀ ਸੰਸਥਾ ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੁੱਧ ਇੱਕ ਪ੍ਰਦਰਸ਼ਨ ਮੁਹਿੰਮ ਚਲਾ ਰਹੀ ਹੈ। ਇਸ ਮੁਹਿੰਮ ਨੂੰ ਉਨ੍ਹਾਂ ਫੇਜ਼ 2 ਦਾ ਨਾਂ ਦਿੱਤਾ ਹੈ। ਲੋਕਾਂ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਦੀਆਂ ਨੀਤੀਆਂ ਦੀ ਵਜ੍ਹਾ ਕਰਕੇ ਦੇਸ਼ ਦੇ ਪੇਂਡੂ ਹਿੱਸੇ ਵਿੱਚ ਰਹਿਣ ਤੇ ਖਾਣ ਦੀਆਂ ਕੀਮਤਾਂ ਅਸਮਾਨੀ ਚੜ੍ਹ ਗਈਆਂ ਹਨ। ਲੋਕ ਪਹਿਲਾਂ ਹੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ।