ਸਪੇਨ ਵਿੱਚ ਵੱਡਾ ਹਾਦਸਾ, ਨਦੀ 'ਚ ਡਿੱਗੀ ਬੱਸ, 6 ਲੋਕਾਂ ਦੀ ਮੌਤ

By : GAGANDEEP

Published : Dec 26, 2022, 9:20 am IST
Updated : Dec 26, 2022, 9:27 am IST
SHARE ARTICLE
photo
photo

ਹਾਦਸੇ ਵਿੱਚ ਜ਼ਖ਼ਮੀ ਹੋਏ ਦੋਵਾਂ ਵਿਅਕਤੀਆਂ ਨੂੰ ਰੱਸੀ ਦੀ ਮਦਦ ਨਾਲ ਨਦੀ ਵਿੱਚੋਂ ਬਾਹਰ ਕੱਢਿਆ ਗਿਆ ਹੈ।

 

ਉੱਤਰੀ-ਪੱਛਮੀ ਸਪੇਨ ਤੋਂ ਇੱਕ ਦਰਦਨਾਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਉੱਤਰੀ-ਪੱਛਮੀ ਸਪੇਨ 'ਚ ਇਕ ਬੱਸ ਪੁਲ ਤੋਂ ਨਦੀ 'ਚ ਡਿੱਗ ਗਈ, ਜਿਸ 'ਚ 6 ਲੋਕਾਂ ਦੀ ਜਾਨ ਚਲੀ ਗਈ ਅਤੇ 2 ਗੰਭੀਰ ਜ਼ਖਮੀ ਹੋ ਗਏ। ਐਮਰਜੈਂਸੀ ਸੇਵਾ ਨੇ ਐਤਵਾਰ ਨੂੰ ਹਾਦਸੇ ਦੀ ਜਾਣਕਾਰੀ ਦਿੱਤੀ। ਐਮਰਜੈਂਸੀ ਸੇਵਾਵਾਂ ਦੇ ਕਰਮੀਆਂ ਅਨੁਸਾਰ ਹਾਦਸੇ ਵਿੱਚ ਜ਼ਖ਼ਮੀ ਹੋਏ ਦੋਵਾਂ ਵਿਅਕਤੀਆਂ ਨੂੰ ਰੱਸੀ ਦੀ ਮਦਦ ਨਾਲ ਨਦੀ ਵਿੱਚੋਂ ਬਾਹਰ ਕੱਢਿਆ ਗਿਆ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਦੇ ਬੁਲਾਰੇ ਨੇ  ਦੱਸਿਆ ਕਿ ਡਰਾਈਵਰ ਸਮੇਤ ਕਈ ਚੀਜ਼ਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ।

ਮੌਕੇ 'ਤੇ ਕੰਮ ਕਰ ਰਹੇ ਅਧਿਕਾਰੀਆਂ ਨੇ ਦੱਸਿਆ ਕਿ ਲੋਕਾਂ ਨੂੰ ਰੱਸੀਆਂ ਨਾਲ ਬੰਨ੍ਹ ਕੇ ਨਦੀ 'ਚੋਂ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਇਸ ਕੋਣ ਤੋਂ ਜਾਂਚ ਕਰ ਰਹੀ ਹੈ ਕਿ ਕੀ ਡਰਾਈਵਰ ਨੇ ਕੋਈ ਨਸ਼ਾ, ਸ਼ਰਾਬ ਜਾਂ ਨਸ਼ੇ ਦਾ ਸੇਵਨ ਕੀਤਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਖਬਰਾਂ ਮੁਤਾਬਕ ਹੁਣ ਲੇਰੇਗੇ ਨਦੀ 'ਚ ਸਰਚ ਆਪਰੇਸ਼ਨ ਅਤੇ ਬਚਾਅ ਮੁਹਿੰਮ ਦਾ ਕੰਮ ਖਤਮ ਹੋ ਗਿਆ ਹੈ। ਨਦੀ 'ਚ ਡਿੱਗੀ ਬੱਸ ਨੂੰ ਵੀ ਬਾਹਰ ਕੱਢ ਲਿਆ ਗਿਆ ਹੈ।ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement