ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ ਇਕ ਲੱਖ ਤੋਂ ਪਾਰ,ਮੈਂ ਲੈਂਦਾ ਹਾਂ ਪੂਰੀ ਜ਼ਿੰਮੇਵਾਰੀ-PM ਜਾਨਸਨ
Published : Jan 27, 2021, 9:53 am IST
Updated : Jan 27, 2021, 9:53 am IST
SHARE ARTICLE
Boris Johnson
Boris Johnson

‘ਸਾਡੇ ਮੰਤਰੀਆਂ ਨੇ ਇਸ ਨੂੰ ਕਾਬੂ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ’

ਬ੍ਰਿਟੇਨ: ਬ੍ਰਿਟੇਨ ਵਿਚ ਕੋਵਿਡ -19 ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਪਿਛਲੇ ਸਾਲ ਮਹਾਂਮਾਰੀ ਦੇ ਸਿਖਰ 'ਤੇ ਪਹੁੰਚਣ ਤੋਂ ਬਾਅਦ ਮੰਗਲਵਾਰ ਨੂੰ 100,000 ਦੇ ਅੰਕ ਨੂੰ ਪਾਰ ਕਰ ਗਈ। ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਇਸ ਦੀ ਜ਼ਿੰਮੇਵਾਰੀ ਲੈਂਦੇ ਹੋਏ ਦੁੱਖ ਜ਼ਾਹਰ ਕੀਤਾ ਹੈ।

Boris JohnsonBoris Johnson

ਇਨ੍ਹਾਂ ਮੌਤਾਂ ਤੋਂ ਦੁਖੀ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕਿਹਾ ਕਿ ‘ਮੈਂ ਇਸ ਦੀ ਪੂਰੀ ਜ਼ਿੰਮੇਵਾਰੀ ਲੈਂਦਾ ਹਾਂ। ਮੈਂ ਇਨ੍ਹਾਂ ਮੌਤਾਂ ਤੋਂ ਬਹੁਤ ਦੁਖੀ ਹਾਂ। ਮੈਂ ਉਨ੍ਹਾਂ ਸਾਰਿਆਂ ਨਾਲ ਆਪਣੇ ਹਮਦਰਦੀ ਦਾ ਇਜ਼ਹਾਰ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮਾਂ-ਪਿਓ, ਭੈਣ-ਭਰਾ ਅਤੇ ਬੇਟੇ ਅਤੇ ਧੀਆਂ ਨੂੰ ਗੁਵਾਇਆਂ ਹੈ।

CoronaCorona

ਉਹਨਾਂ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ‘ਸਾਡੇ ਮੰਤਰੀਆਂ ਨੇ ਇਸ ਨੂੰ ਕਾਬੂ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ’। ਉਹਨਾਂ ਨੇ ਇਹ ਵੀ ਕਿਹਾ ਕਿ 'ਮ੍ਰਿਤਕਾਂ ਦੇ ਰਿਸ਼ਤੇਦਾਰਾਂ ਦੇ ਦੁੱਖ ਨੂੰ ਘੱਟ ਨਹੀਂ ਕੀਤਾ ਜਾ ਸਕਦਾ'।

Boris JohnsonBoris Johnson

ਉਨ੍ਹਾਂ ਕਿਹਾ, ‘ਇਸ ਘਟਨਾ ਤੋਂ ਬਾਅਦ ਦੇਸ਼ ਨੂੰ ਇਸ ਦੇ ਪਾਠ ਸਿੱਖਣ, ਸੋਚਣ ਅਤੇ ਸੁਧਾਰਨ ਦਾ ਮੌਕਾ ਮਿਲਿਆ ਹੈ। ਇਹ ਰਾਹਤ ਦੀ ਗੱਲ ਹੈ ਕਿ ਹੁਣ ਟੀਕੇ ਦੀ ਸ਼ੁਰੂਆਤ ਤੋਂ ਬਾਅਦ ਮਾਮਲਿਆਂ ਵਿਚ ਕਮੀ ਆਈ ਹੈ। ਅੰਕੜਿਆਂ ਤੋਂ ਖੁਲਾਸਾ ਨੈਸ਼ਨਲ ਸਟੈਟਿਸਟਿਕਸ ਆਫਿਸ ਦੇ ਮੌਤ ਮੁਲਾਂਕਣ ਸਰਟੀਫਿਕੇਟ ਦੇ ਅੰਕੜੇ ਦੱਸਦੇ ਹਨ ਕਿ ਪਿਛਲੇ ਸਾਲ ਤੋਂ ਹੁਣ ਤੱਕ ਲਗਭਗ 1,04,000 ਲੋਕਾਂ ਦੀ ਮੌਤ ਹੋ ਗਈ ਹੈ।

SHARE ARTICLE

ਏਜੰਸੀ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement