ਜੰਗ ਕਿਸੇ ਸਮੱਸਿਆ ਦਾ ਹੱਲ ਨਹੀਂ, ਅਸੀਂ ਅਪਣੇ ਮਸਲੇ ਗੱਲਬਾਤ ਜ਼ਰੀਏ ਹੱਲ ਕਰ ਸਕਦੇ ਹਾਂ : ਇਮਰਾਨ ਖਾਨ
Published : Feb 27, 2019, 5:05 pm IST
Updated : Feb 27, 2019, 5:05 pm IST
SHARE ARTICLE
Imran Khan
Imran Khan

ਭਾਰਤ-ਪਾਕਿ ਵਿਚਾਲੇ ਵੱਧ ਰਹੇ ਤਣਾਅ ਵਿਚਾਲੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ “ਅਸੀਂ ਜੰਗ ਨਹੀਂ ਸ਼ਾਂਤੀ ਚਾਹੁੰਦੇ ਹਾਂ।...

ਇਸਲਾਮਾਬਾਦ : ਭਾਰਤ-ਪਾਕਿ ਵਿਚਾਲੇ ਵੱਧ ਰਹੇ ਤਣਾਅ ਵਿਚਾਲੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ “ਅਸੀਂ ਜੰਗ ਨਹੀਂ ਸ਼ਾਂਤੀ ਚਾਹੁੰਦੇ ਹਾਂ। ਜੰਗ ਕਿਸੇ ਵੀ ਮਾਮਲੇ ਦਾ ਹੱਲ ਨਹੀਂ ਹੈ। ਸਾਡਾ ਮਕਸਦ ਕਿਸੇ ਨੂੰ ਨੁਕਸਾਨ ਪਹੁੰਚਾਉਣਾ ਨਹੀਂ ਹੈ। ਅਸੀਂ ਸਿਰਫ਼ ਇਹ ਸਿੱਧ ਕਰਨਾ ਚਾਹੁੰਦੇ ਸੀ ਕਿ ਸਾਡੇ ਕੋਲ ਖ਼ੁਦ ਦੀ ਰੱਖਿਆ ਕਰਨ ਦੀ ਸਮਰੱਥਾ ਹੈ।”

Pak. PM Imran khanPM Imran khan

ਇਮਰਾਨ ਨੇ ਕਿਹਾ ਕਿ ਉਨ੍ਹਾਂ ਦਾ ਮੁਲਕ ਨਹੀਂ ਚਾਹੁੰਦਾ ਕਿ ਅਤਿਵਾਦੀਆਂ ਲਈ ਉਨ੍ਹਾਂ ਦੀ ਜ਼ਮੀਨ ਦਾ ਇਸਤੇਮਾਲ ਹੋਵੇ। ਅਸੀਂ ਦੋਵੇਂ ਮੁਲਕ ਅਕਲ ਤੇ ਭਰੋਸੇ ਤੋਂ ਕੰਮ ਲਈਏ। ਜੇਕਰ ਜੰਗ ਸ਼ੁਰੂ ਹੁੰਦੀ ਹੈ ਤਾਂ ਇਹ ਮੇਰੇ ਅਤੇ ਮੋਦੀ ਦੇ ਵੱਸ ਦੀ ਗੱਲ ਨਹੀਂ ਰਹਿ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਵਾਮਾ ਹਮਲੇ ਵਿਚ ਹੋਏ ਜਾਨੀ ਨੁਕਸਾਨ ਦਾ ਦਰਦ ਉਨ੍ਹਾ ਨੂੰ ਵੀ ਹੈ ਪਰ ਇਸ ਮਸਲੇ ਦਾ ਹੱਲ ਬੈਠ ਕੇ ਕੱਢਿਆ ਜਾ ਸਕਦਾ ਹੈ।

Asif GhafoorAsif Ghafoor

ਇਸ ਤੋਂ ਪਹਿਲਾਂ ਪਾਕਿਸਤਾਨੀ ਫ਼ੌਜ ਦੇ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡਾਇਰੈਕਟਰ ਜਨਰਲ ਮੇਜਰ ਜਨਰਲ ਆਸਿਫ ਗਫੂਰ ਨੇ ਕਿਹਾ, “ਅਸੀਂ ਜੰਗ ਨਹੀਂ ਚਾਹੁੰਦੇ। ਸਗੋਂ ਸ਼ਾਂਤੀ ਦੇ ਰਸਤੇ ਉਤੇ ਚੱਲਣਾ ਚਾਹੁੰਦੇ ਹਾਂ।”

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement