ਪਾਕਿ ‘ਚ ਕੋਰੋਨਾ ਦੀ ਮਾਰ, ਪੀਓਕੇ ‘ਚ ਭੇਜੇ ਜਾ ਰਹੇ ਪੀੜਤ ਮਰੀਜ
Published : Mar 27, 2020, 4:35 pm IST
Updated : Mar 27, 2020, 4:35 pm IST
SHARE ARTICLE
Photo
Photo

ਪੂਰੀ ਦੁਨੀਆ ਦੀ ਤਰ੍ਹਾਂ ਪਾਕਿਸਤਾਨ ਵੀ ਇਸ ਸਮੇਂ ਕੋਰੋਨਾ ਵਾਇਰਸ ਦੀ ਮਾਰ ਝੇਲ ਰਿਹਾ ਹੈ।

ਇਸਲਾਮਾਬਾਦ: ਪੂਰੀ ਦੁਨੀਆ ਦੀ ਤਰ੍ਹਾਂ ਪਾਕਿਸਤਾਨ ਵੀ ਇਸ ਸਮੇਂ ਕੋਰੋਨਾ ਵਾਇਰਸ ਦੀ ਮਾਰ ਝੇਲ ਰਿਹਾ ਹੈ। ਪਾਕਿਸਤਾਨ ਵਿਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੌਰਾਨ ਸਥਾਨਕ ਲੋਕਾਂ ਦੇ ਵਿਰੋਧ ਪ੍ਰਦਰਸ਼ਨ ਦੇ ਵਿਚਕਾਰ ਪਾਕਿ ਸੈਨਾ ਨੇ ਕੋਵਿਡ 19 ਦੇ ਮਰੀਜ਼ਾਂ ਨੂੰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਅਤੇ ਗਿਲਗਿਤ ਬਲਤਿਸਤਾਨ ਖੇਤਰਾਂ ਵਿਚ ਭੇਜਣਾ ਸ਼ੁਰੂ ਕਰ ਦਿੱਤਾ ਹੈ। 

ਇਹ ਦੋਵੇਂ ਇਲਾਕੇ ਸਭ ਤੋਂ ਜ਼ਿਆਦਾ ਪਛੜੇ ਖੇਤਰਾਂ ਵਿਚੋਂ ਹਨ। ਪਾਕਿਸਤਾਨ ਵਿਚ ਹੁਣ ਤਕ 1190 ਤੋਂ ਜ਼ਿਆਦਾ ਵਿਅਕਤੀ ਕੋਰੋਨਾ ਸਕਾਰਾਤਮਕ ਪਾਏ ਗਏ ਹਨ, ਜਦਕਿ 9 ਲੋਕਾਂ ਦੀ ਮੌਤ ਹੋ ਗਈ ਹੈ। ਸੂਤਰਾਂ ਅਨੁਸਾਰ ਮੀਰਪੁਰ ਅਤੇ ਹੋਰ ਸ਼ਹਿਰਾਂ ਵਿਚ ਵਿਸ਼ੇਸ਼ ਵੱਖਰੇ ਕੇਂਦਰ ਸਥਾਪਤ ਕੀਤੇ ਗਏ ਹਨ ਜਿਥੇ ਪੰਜਾਬ ਤੋਂ ਮਰੀਜ਼ ਲਿਆਂਦੇ ਜਾ ਰਹੇ ਹਨ।

ਜਾਣਕਾਰੀ ਅਨੁਸਾਰ ਪਾਕਿ ਸੈਨਾ ਦੇ ਉੱਚ ਅਧਿਕਾਰੀਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕੋਈ ਵੀ ਕੋਰੋਨਾ ਸਕਾਰਾਤਮਕ ਮਰੀਜ਼ ਫੌਜ ਫੈਸਿਲਟੀ ਜਾਂ ਸੈਨਾ ਘਰਾਂ ਦੇ ਨੇੜੇ ਨਹੀਂ ਰੱਖਿਆ ਜਾਣਾ ਚਾਹੀਦਾ। ਨਤੀਜੇ ਵਜੋਂ ਇਹ ਮਰੀਜ਼ ਵੱਡੀ ਗਿਣਤੀ ਵਿਚ ਪੀਓਕੇ ਅਤੇ ਗਿਲਗਿਤ ਬਲਤਿਸਤਾਨ ਲਿਆਂਦੇ ਜਾ ਰਹੇ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'Panth's party was displaced by the Badals, now it has become a party of Mian-Biv'

27 May 2024 3:42 PM

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM
Advertisement