
ਪਾਕਿਸਤਾਨ ਦੇ ਸਾਬਕਾ ਤਾਨਾਸ਼ਾਹ ਪ੍ਰਵੇਜ਼ ਮੁਸ਼ੱਰਫ਼ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਸਨ ਕਾਲ ਵਿਚ ਪਾਕਿਸਤਾਨ ਅਤੇ ਭਾਰਤ ਸ਼ਾਂਤੀ ਅਤੇ ਮੇਲ-ਮਿਲਾਪ ਦੇ ਰਸਤੇ 'ਤੇ ਸੀ।
ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਤਾਨਾਸ਼ਾਹ ਪ੍ਰਵੇਜ਼ ਮੁਸ਼ੱਰਫ਼ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਸਨ ਕਾਲ ਵਿਚ ਪਾਕਿਸਤਾਨ ਅਤੇ ਭਾਰਤ ਸ਼ਾਂਤੀ ਅਤੇ ਮੇਲ-ਮਿਲਾਪ ਦੇ ਰਸਤੇ 'ਤੇ ਸੀ। ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਂਤੀ ਵਾਰਤਾ ਦੇ ਪੈਰੋਕਾਰ ਨਹੀਂ ਹਨ। ਇਕ ਅੰਗਰੇਜ਼ੀ ਅਖ਼ਬਾਰ ਨੇ ਖ਼ਬਰ ਦਿਤੀ ਹੈ ਕਿ ਸਾਬਕਾ ਰਾਸ਼ਟਰਪਤੀ ਅਤੇ ਆਲ ਪਾਕਿਸਤਾਨ ਮੁਸਲਿਮ ਲੀਗ ਦੇ ਮੁਖੀ ਨੇ ਵਾਇਸ ਆਫ਼ ਅਮਰੀਕਾ ਨੂੰ ਦਿਤੇ ਇਕ ਬਿਆਨ ਵਿਚ ਦਾਅਵਾ ਕੀਤਾ ਕਿ ਜਦੋਂ ਉਹ ਸੱਤਾ ਵਿਚ ਸਨ ਤਾਂ ਭਾਰਤ ਅਤੇ ਪਾਕਿਸਤਾਨ 'ਮੇਲ-ਮਿਲਾਪ ਦੇ ਰਸਤੇ' 'ਤੇ ਸਨ ਪਰ ਹੁਣ ਮਾਮਲਾ ਅਜਿਹਾ ਨਹੀਂ ਹੈ।
Pervez Musharrafਉਨ੍ਹਾਂ ਕਿਹਾ ਕਿ ਉਸ ਸਮੇਂ ਮੈਂ ਦੋਹੋ ਤਤਕਾਲੀਨ ਪ੍ਰਧਾਨ ਮੰਤਰੀਆਂ ਅਟਲ ਬਿਹਾਰੀ ਵਾਜਪਾਈ ਅਤੇ ਮਨਮੋਹਨ ਸਿੰਘ ਨਾਲ ਗੱਲਬਾਤ ਕੀਤੀ ਸੀ। ਦੋਹੇ ਵੱਖ-ਵੱਖ ਰਾਜਨੀਤਕ ਪਾਰਟੀ ਤੋਂ ਸਨ ਪਰ ਅਸੀਂ ਵਿਵਾਦਾਂ ਤੋਂ ਅੱਗੇ ਵਧਣਾ ਚਾਹੁੰਦੇ ਸੀ। ਦੇਸ਼ਧ੍ਰੋਹ ਦੇ ਮਾਮਲੇ ਦਾ ਸਾਹਮਣਾ ਕਰ ਰਹੇ 74 ਸਾਲਾ ਸੇਵਾਮੁਕਤ ਜਨਰਲ ਪਿਛਲੇ ਸਾਲ ਤੋਂ ਦੁਬਈ ਵਿਚ ਰਹਿ ਰਹੇ ਹਨ, ਜਦ ਉਨ੍ਹਾਂ ਨੂੰ ਇਲਾਜ ਕਰਵਾਉਣ ਲਈ ਪਾਕਿਸਤਾਨ ਤੋਂ ਜਾਣ ਦੀ ਇਜਾਜ਼ਤ ਦਿਤੀ ਗਈ ਸੀ।
Pervez Musharrafਮੁਸ਼ੱਰਫ਼ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਸ਼ਾਂਤੀ ਲਈ ਚਾਰ ਬਿੰਦੂਆਂ ਵਾਲੀ ਪਹਿਲ ਕੀਤੀ ਸੀ ਅਤੇ ਦੋਹੇ ਦੇਸ਼ਾਂ ਦੇ ਨੇਤਾ ਉਨ੍ਹਾਂ ਨੂੰ ਲਾਗੂ ਕਰਨ 'ਤੇ ਵਿਚਾਰ ਕਰ ਰਹੇ ਸਨ। ਉਨ੍ਹਾਂ ਦਾਅਵਾ ਕੀਤਾ ਕਿ ਅਸੀਂ ਅਪਣੀ ਰਣਨੀਤੀ 'ਤੇ ਕੰਮ ਕਰ ਰਹੇ ਸੀ ਕਿਉਂਕਿ ਦੋਹੇ ਪੱਖ ਸ਼ਾਂਤੀ ਚਾਹੁੰਦੇ ਸਨ ਪਰ ਹੁਣ ਅਜਿਹਾ ਨਹੀਂ ਹੋ ਰਿਹਾ ਹੈ। ਉਹ ਸਾਨੂੰ ਪਹਿਲਾਂ ਵਾਲੀ ਸਥਿਤੀ ਵਿਚ ਲਿਆਉਣਾ ਚਾਹੁੰਦੇ ਹਨ।
Modi and Pervez Musharrafਉਨ੍ਹਾਂ ਦੋਸ਼ ਲਗਾਇਆ ਕਿ ਵਰਤਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਵਿਚ ਅਪਣਾ ਕਬਜ਼ਾ ਥੋਪਣਾ ਚਾਹੁੰਦੇ ਹਨ ਅਤੇ ਉਹ ਸ਼ਾਂਤੀ ਵਾਰਤਾ ਦੇ ਪੈਰੋਕਾਰ ਨਹੀਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਭਾਰਤ ਦੇ ਵਿਵਹਾਰ ਨੂੰ ਲੈ ਕੇ ਸ਼ੁਰੂ ਤੋਂ ਪੱਖਪਾਤ ਰਿਹਾ ਹੈ ਕਿਉਂਕਿ ਦੋਹੇ ਦੇਸ਼ਾਂ ਦੇ ਕੋਲ ਪਰਮਾਣੂ ਹਥਿਆਰ ਹਨ ਪਰ ਭਾਰਤ 'ਤੇ ਕੋਈ ਸਵਾਲ ਖੜ੍ਹਾ ਨਹੀਂ ਕੀਤਾ ਜਾਂਦਾ।
Pervez Musharrafਉਨ੍ਹਾਂ ਕਿਹਾ ਕਿ ਭਾਰਤ ਨੂੰ ਕੋਈ ਵੀ ਉਨ੍ਹਾਂ ਦੇ ਪਰਮਾਣੂ ਹਥਿਆਰਾਂ 'ਤੇ ਰੋਕ ਲਗਾਉਣ ਲਈ ਨਹੀਂ ਕਹਿੰਦਾ। ਪਾਕਿਸਤਾਨ ਇਸ ਲਈ ਪਰਮਾਣੂ ਦੇਸ਼ ਬਣਿਆ ਕਿਉਂਕਿ ਭਾਰਤ ਨੇ ਹਮੇਸ਼ਾ ਉਸ ਦੀ ਹੋਂਦ ਨੂੰ ਚੁਣੌਤੀ ਦਿਤੀ। ਉਨ੍ਹਾਂ ਕਿਹਾ ਕਿ ਅਮਰੀਕਾ ਨੂੰ ਉਨ੍ਹਾਂ ਨੂੰ ਰੋਕਣਾ ਚਾਹੀਦਾ ਸੀ, ਅਸੀਂ ਹਮੇਸ਼ਾ ਉਨ੍ਹਾਂ ਦੇ ਪ੍ਰਤੀ ਵਫ਼ਾਦਾਰ ਰਹੇ। ਉਨ੍ਹਾਂ ਕਿਹਾ ਕਿ ਪਾਕਿਸਤਾਨ-ਅਮਰੀਕਾ ਦੇ ਸਬੰਧਾਂ ਨੂੰ ਝਟਕਾ ਲੱਗਿਆ ਹੈ ਅਤੇ ਫਿਲਹਾਲ ਇਹ ਸਬੰਧ ਸਭ ਤੋਂ ਹੇਠਲੇ ਪੱਧਰ 'ਤੇ ਹਨ।