
ਭਾਰਤ ਨਾਲ ਸਰਹੱਦੀ ਵਿਵਾਦ ਅਤੇ ਅਮਰੀਕਾ ਦੇ ਨਾਲ ਕੋਰੋਨਾਵਾਇਰਸ ਦੀ ਉਤਪਤੀ ਨੂੰ ਲੈ ਕੇ....
ਨਵੀਂ ਦਿੱਲੀ : ਭਾਰਤ ਨਾਲ ਸਰਹੱਦੀ ਵਿਵਾਦ ਅਤੇ ਅਮਰੀਕਾ ਦੇ ਨਾਲ ਕੋਰੋਨਾਵਾਇਰਸ ਦੀ ਉਤਪਤੀ ਨੂੰ ਲੈ ਕੇ ਚੱਲ ਰਹੇ ਗਤੀਰੋਧ ਦੇ ਵਿਚਕਾਰ ਚੀਨ ਨੇ ਮੰਗਲਵਾਰ ਨੂੰ ਇਕ ਵੱਡਾ ਕਦਮ ਚੁੱਕਿਆ ਹੈ।
file photo
ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਦੇਸ਼ ਦੀ ਹਥਿਆਰਬੰਦ ਸੈਨਾ ਨੂੰ ਫੌਜੀਆਂ ਦੀ ਸਿਖਲਾਈ ਨੂੰ ਮਜ਼ਬੂਤ ਕਰਨ ਦੇ ਆਦੇਸ਼ ਦਿੱਤੇ ਹਨ। ਇਸਦੇ ਨਾਲ ਹੀ ਉਸਨੇ ਚੀਨ ਦੀ ਕੌਮੀ ਸੁਰੱਖਿਆ ਤੇ ਕੋਰੋਨਾ ਵਾਇਰਸ ਮਹਾਂਮਾਰੀ ਦੇ ਸਿੱਧੇ ਪ੍ਰਭਾਵ ਨਾਲ ਨਜਿੱਠਣ ਲਈ ਤਿਆਰ ਰਹਿਣ ਲਈ ਕਿਹਾ ਹੈ।
Xi Jinping
ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਪ੍ਰਕਾਸ਼ਤ ਖ਼ਬਰਾਂ ਅਨੁਸਾਰ ਸ਼ੀ ਜਿਨਪਿੰਗ ਨੇ ਕਿਹਾ ਹੈ ਦੇਸ਼ ਦੇ ਸੈਨਿਕਾਂ ਦੀ ਸਿਖਲਾਈ ਨੂੰ ਮਜ਼ਬੂਤ ਕਰਨਾ ਅਤੇ ਯੁੱਧ ਦੀ ਤਿਆਰੀ ਕਰਨਾ, ਰਾਸ਼ਟਰੀ ਪ੍ਰਭੂਸੱਤਾ ਦੀ ਰੱਖਿਆ ਕਰਨਾ ਅਤੇ ਦੇਸ਼ ਦੀ ਸਮੁੱਚੀ ਰਣਨੀਤਕ ਸਥਿਰਤਾ ਦੀ ਰੱਖਿਆ ਕਰਨਾ ਮਹੱਤਵਪੂਰਨ ਹੈ।
China president Xi Jinping
ਸ਼ੀ ਜਿਨਪਿੰਗ ਨੇ ਕਿਹਾ ਹੈ ਕਿ ਕੋਵਿਡ 19 ਨਾਲ ਲੜਨ ਵਿਚ ਚੀਨ ਦਾ ਪ੍ਰਦਰਸ਼ਨ ਫੌਜੀ ਸੁਧਾਰਾਂ ਦੀ ਸਫਲਤਾ ਨੂੰ ਦਰਸਾਉਂਦਾ ਹੈ। ਅਜਿਹੀ ਸਥਿਤੀ ਵਿੱਚ ਹਥਿਆਰਬੰਦ ਬਲਾਂ ਨੂੰ ਮਹਾਂਮਾਰੀ ਦੇ ਬਾਵਜੂਦ ਸਿਖਲਾਈ ਦੇ ਨਵੇਂ ਤਰੀਕੇ ਲੱਭਣ ਦੀ ਜ਼ਰੂਰਤ ਹੈ।
Corona Virus
ਸ਼ੀ ਜਿਨਪਿੰਗ ਨੇ ਚੀਨ ਦੇ ਸਖ਼ਤ ਕੇਂਦਰੀ ਫੌਜੀ ਕਮਿਸ਼ਨ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਇਹ ਬਿਆਨ ਸੰਸਦ ਵਿੱਚ ਪੀਪਲਜ਼ ਲਿਬਰੇਸ਼ਨ ਆਰਮੀ ਅਤੇ ਪੀਪਲਜ਼ ਆਰਮਡ ਪੁਲਿਸ ਫੋਰਸ ਦੇ ਪ੍ਰਤੀਨਿਧੀਮੰਡਲ ਨਾਲ ਮੀਟਿੰਗ ਦੌਰਾਨ ਦਿੱਤੇ।
ਦੋ ਦਿਨ ਪਹਿਲਾਂ, ਚੀਨ ਦੇ ਚੋਟੀ ਦੇ ਕੂਟਨੀਤਕ ਵੈਂਗ ਯੀ ਨੇ ਕੁਝ ਯੂਐਸ ਰਾਜਨੇਤਾਵਾਂ ਦੀਆਂ ਅਫਵਾਹਾਂ ਫੈਲਾਉਣ ਦੀਆਂ ਕੋਸ਼ਿਸ਼ਾਂ ਦੀ ਸਖਤ ਅਲੋਚਨਾ ਕੀਤੀ ਕਿ ਚੀਨ ਕੋਰੋਨਾ ਵਾਇਰਸ ਮਹਾਂਮਾਰੀ ਲਈ ਜ਼ਿੰਮੇਵਾਰ ਹੈ।
ਵੈਂਗ ਨੇ ਕਿਹਾ ਸੀ ਅਮਰੀਕਾ ਚੀਨ ਨਾਲ ਆਪਣੇ ਸੰਬੰਧਾਂ ਨੂੰ ਨਵੀਂ ਸ਼ੀਤ ਯੁੱਧ ਵੱਲ ਵਧਾ ਰਿਹਾ ਹੈ। ਚੀਨ ਦੇ ਸਟੇਟ ਕੌਂਸਲਰ ਅਤੇ ਵਿਦੇਸ਼ ਮੰਤਰੀ ਨੇ ਵੀ ਕੋਰੋਨਾ ਵਾਇਰਸ ਮਹਾਂਮਾਰੀ ਬਾਰੇ ਅਮਰੀਕਾ ਦੇ ਝੂਠ ਨੂੰ ਨਕਾਰ ਦਿੱਤਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।