
ਇਸ ਕਾਰਨ ਸੁਨਾਮੀ ਦਾ ਕੋਈ ਖਤਰਾ ਨਹੀਂ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਹੈ।
Earthquake in Tonga: ਦੱਖਣੀ ਪ੍ਰਸ਼ਾਂਤ ਮਹਾਸਾਗਰ ਦੇ ਟਾਪੂ ਦੇਸ਼ ਟੋਂਗਾ ‘ਚ ਸੋਮਵਾਰ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਪਰ ਇਸ ਕਾਰਨ ਸੁਨਾਮੀ ਦਾ ਕੋਈ ਖਤਰਾ ਨਹੀਂ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਹੈ।
ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਕਿਹਾ ਕਿ ਭੂਚਾਲ ਸਥਾਨਕ ਸਮੇਂ ਅਨੁਸਾਰ ਸਵੇਰੇ 9:47 ਵਜੇ ਆਇਆ ਅਤੇ ਇਸ ਦੀ ਸ਼ੁਰੂਆਤੀ ਤੀਬਰਤਾ 6.6 ਸੀ। ਭੂਚਾਲ ਦਾ ਕੇਂਦਰ ਰਾਜਧਾਨੀ ਨੁਕੁਆਲੋਫਾ ਤੋਂ 198 ਕਿਲੋਮੀਟਰ ਉੱਤਰ ਵਿਚ 112 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਹਵਾਈ ਸਥਿਤ ਪ੍ਰਸ਼ਾਂਤ ਸੁਨਾਮੀ ਚੇਤਾਵਨੀ ਕੇਂਦਰ ਨੇ ਕਿਹਾ ਕਿ ਭੂਚਾਲ ਤੋਂ ਸੁਨਾਮੀ ਦਾ ਕੋਈ ਖਤਰਾ ਨਹੀਂ ਹੈ।
(For more Punjabi news apart from Strong earthquake hits Tonga but no reports of tsunami risk or damage, stay tuned to Rozana Spokesman)