
ਪਾਕਿਸਤਾਨ ਸਰਕਾਰ ਦਾ ਨਵਾਂ ਐਲ਼ਾਨ ਸਿੱਖਾਂ ਲਈ ਵੱਡੀ ਖੁਸ਼ਖ਼ਬਰੀ ਲੈ ਕੇ ਆਇਆ ਹੈ।
ਨਵੀਂ ਦਿੱਲੀ: ਪਾਕਿਸਤਾਨ ਦੀ ਸਰਕਾਰ ਦਾ ਨਵਾਂ ਐਲ਼ਾਨ ਸਿੱਖਾਂ ਲਈ ਵੱਡੀ ਖੁਸ਼ਖ਼ਬਰੀ ਲੈ ਕੇ ਆਇਆ ਹੈ। ਦਰਅਸਲ ਪਾਕਿਸਤਾਨ ਦੀ ਇਮਰਾਨ ਸਰਕਾਰ ਨੇ ਜਲਦ ਹੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਐਲ਼ਾਨ ਕੀਤਾ ਹੈ। ਇਹ ਐਲਾਨ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮੁਹੰਮਦ ਕੁਰੈਸ਼ੀ ਨੇ ਕੀਤਾ ਹੈ। ਉਹਨਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 29 ਜੂਨ ਨੂੰ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇਗਾ।
Kartarpur Corridor
ਉਹਨਾਂ ਨੇ ਇਸ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ ਹੈ। ਉਹਨਾਂ ਨੇ ਟਵੀਟ ਵਿਚ ਲਿਖਿਆ, ‘ਪਾਕਿਸਤਾਨ ਸਾਰੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਦਾ ਲਾਂਘਾ ਫਿਰ ਤੋਂ ਖੋਲ੍ਹਣ ਦੀ ਤਿਆਰੀ ਕਰ ਰਿਹਾ ਹੈ। ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 29 ਜੂਨ ਨੂੰ ਲਾਂਘਾ ਖੋਲ੍ਹਿਆ ਜਾਵੇਗਾ’।
Tweet
ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸਿੱਖਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਦੱਸ ਦਈਏ ਕਿ ਦੁਨੀਆ ਭਰ ਵਿਚ ਜਾਰੀ ਕੋਰੋਨਾ ਮਹਾਂਮਾਰੀ ਦੇ ਸੰਕਟ ਦੌਰਾਨ ਕਰਤਾਰਪੁਰ ਲਾਂਘੇ ਨੂੰ ਬੰਦ ਕਰ ਦਿੱਤਾ ਗਿਆ ਸੀ। ਭਾਰਤ-ਪਾਕਿਸਤਾਨ ਸਰਕਾਰ ਵੱਲੋਂ 16 ਮਾਰਚ 2020 ਨੂੰ ਕਰਤਾਰਪੁਰ ਲਾਂਘ ਬੰਦ ਕੀਤਾ ਗਿਆ ਸੀ। ਹੁਣ ਪਾਕਿਸਤਾਨ ਸਰਕਾਰ ਨੂੰ ਲਾਂਘਾ ਖੋਲ੍ਹਣ ਲਈ ਭਾਰਤ ਸਰਕਾਰ ਦੀ ਮਨਜ਼ੂਰੀ ਦਾ ਇੰਤਜ਼ਾਰ ਹੈ।