ASI ਦੇ ਜਵਾਨ ਪੁੱਤ ਦੀ ਅਮਰੀਕਾ 'ਚ ਸੜਕ ਹਾਦਸੇ 'ਚ ਮੌਤ
Published : Jun 27, 2023, 3:05 pm IST
Updated : Jun 27, 2023, 3:05 pm IST
SHARE ARTICLE
photo
photo

4 ਸਾਲ ਪਹਿਲਾਂ ਰੋਜ਼ੀ-ਰੋਟੀ ਲਈ ਅਮਰੀਕਾ ਗਿਆ ਸੀ।

 

ਮੁਕੇਰੀਆਂ : ਅਮਰੀਕਾ ਦੇ ਨੇਵਾਦਾ ਸ਼ਹਿਰ 'ਚ ਇਕ ਪੰਜਾਬੀ ਨੌਜੁਆਨ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁੱਤ ਦੀ ਮੌਤ ਦੀ ਖ਼ਬਰ ਜਦੋਂ ਮਾਪਿਆਂ ਨੂੰ ਮਿਲੀ ਤਾਂ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। 

ਜਾਣਕਾਰੀ ਮੁਤਾਬਕ ਮ੍ਰਿਤਕ ਮਨਦੀਪ ਸਿੰਘ ਪੁੱਤਰ ਜਰਨੈਲ ਸਿੰਘ (ਏ. ਐੱਸ. ਆਈ.) ਪਿੰਡ ਮੁਰਾਦਪੁਰ ਅਵਾਣਾ (ਮੁਕੇਰੀਆਂ) ਦਾ ਰਹਿਣ ਵਾਲਾ ਸੀ ਅਤੇ 4 ਸਾਲ ਪਹਿਲਾਂ ਰੋਜ਼ੀ-ਰੋਟੀ ਲਈ ਅਮਰੀਕਾ ਗਿਆ ਸੀ।

ਉੱਥੇ ਉਹ ਟਰੱਕ ਚਲਾਉਂਦਾ ਸੀ। ਬੀਤੇ ਦਿਨੀਂ ਉਸ ਦੇ ਟਰੱਕ ਦੀ ਟੱਕਰ ਕਿਸੇ ਦੂਜੇ ਟਰੱਕ ਨਾਲ ਹੋ ਗਈ ਅਤੇ ਉਸ ਦੇ ਟਰੱਕ ਨੂੰ ਅੱਗ ਲੱਗ ਗਈ, ਜਿਸ ਦੌਰਾਨ ਉਹ ਬੁਰੀ ਤਰ੍ਹਾਂ ਝੁਲਸ ਗਿਆ।

ਉਸ ਨੂੰ ਹਸਪਤਾਲ ਇਲਾਜ ਲਈ ਦਾਖ਼ਲ ਕਰਾਇਆ ਗਿਆ, ਜਿੱਥੇ ਜ਼ਖਮਾਂ ਦੀ ਤਾਬ ਨਾ ਝੱਲਦਾ ਹੋਇਆ ਬੀਤੇ ਦਿਨ ਉਹ ਦਮ ਤੋੜ ਗਿਆ। ਉਹ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਇਕ ਭੈਣ ਛੱਡ ਗਿਆ ਹੈ। ਉਸ ਦੀ ਮੌਤ ਦੀ ਖ਼ਬਰ ਕਾਰਨ ਪ੍ਰਵਾਰ ਡੂੰਘੇ ਸਦਮੇ 'ਚ ਹੈ।
 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement