Sam Pitroda News: ਕਾਂਗਰਸ ਨੇ ਪਿਤਰੋਦਾ ਨੂੰ ਮੁੜ ਇੰਡੀਅਨ ਓਵਰਸੀਜ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ
Published : Jun 27, 2024, 8:27 am IST
Updated : Jun 27, 2024, 8:27 am IST
SHARE ARTICLE
Sam Pitroda re-appointed Indian Overseas Congress chairman
Sam Pitroda re-appointed Indian Overseas Congress chairman

ਪਿਤਰੋਦਾ ਨੇ ਲੋਕ ਸਭਾ ਚੋਣਾਂ ਦੌਰਾਨ 8 ਮਈ ਨੂੰ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਸੀ।

Sam Pitroda News: ਕਾਂਗਰਸ ਨੇ ਬੁਧਵਾਰ ਨੂੰ ਅਪਣੇ ਆਗੂ ਸੈਮ ਪਿਤਰੋਦਾ ਨੂੰ ਫਿਰ ਤੋਂ ਇੰਡੀਅਨ ਓਵਰਸੀਜ਼ ਕਾਂਗਰਸ ਦਾ ਮੁਖੀ ਨਿਯੁਕਤ ਕੀਤਾ ਹੈ। ਪਾਰਟੀ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਵਲੋਂ ਜਾਰੀ ਬਿਆਨ ਅਨੁਸਾਰ ਪਿਤਰੋਦਾ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੁੜ ਨਿਯੁਕਤ ਕੀਤਾ ਹੈ।

ਪਿਤਰੋਦਾ ਨੇ ਲੋਕ ਸਭਾ ਚੋਣਾਂ ਦੌਰਾਨ 8 ਮਈ ਨੂੰ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਸੀ। ਉਨ੍ਹਾਂ ਦੀ ਇਸ ਟਿਪਣੀ ਨੂੰ ਲੈ ਕੇ ਵਿਵਾਦ ਪੈਦਾ ਹੋ ਗਿਆ ਸੀ ਕਿ ਪੂਰਬ ਦੇ ਲੋਕ ਚੀਨੀ ਵਰਗੇ ਵਿਖਾਈ ਦਿੰਦੇ ਹਨ ਅਤੇ ਦਖਣੀ ਭਾਰਤੀ ਅਫਰੀਕੀ ਵਰਗੇ ਵਿਖਾਈ ਦਿੰਦੇ ਹਨ।

ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪਿਤਰੋਦਾ ਦੀ ‘ਨਸਲਵਾਦੀ’ ਟਿਪਣੀ ਨੂੰ ਲੈ ਕੇ ਉਨ੍ਹਾਂ ’ਤੇ ਨਿਸ਼ਾਨਾ ਸਾਧਿਆ ਸੀ ਅਤੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਵਿਰੋਧੀ ਪਾਰਟੀ ਦੀ ‘ਵੰਡਪਾਊ’ ਸਿਆਸਤ ਦਾ ਪਰਦਾਫਾਸ਼ ਕੀਤਾ ਹੈ।

 (For more Punjabi news apart from Sam Pitroda re-appointed Indian Overseas Congress chairman, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement