America ’ਚ Jaswant Khalra ਦੇ ਨਾਮ 'ਤੇ ਖੁਲ੍ਹਿਆ ਸਰਕਾਰੀ School
Published : Jun 27, 2025, 12:47 pm IST
Updated : Jun 27, 2025, 12:47 pm IST
SHARE ARTICLE
Government School Named after Jaswant Khalra Opened in America Latest News in Punjabi
Government School Named after Jaswant Khalra Opened in America Latest News in Punjabi

ਸੈਂਟਰਲ ਯੂਨੀਫ਼ਾਈਡ ਮੀਟਿੰਗ ’ਚ ਫ਼ੈਸਲਾ, 6 ਮੈਂਬਰਾਂ ਦਾ ਸਮਰਥਨ

Government School Named after Jaswant Khalra Opened in America Latest News in Punjabi ਕੈਲੀਫੋਰਨੀਆ ਦੇ ਫਰਿਜ਼ਨੋ ਵਿਚ ਨਵੇਂ ਬਣੇ ਸਰਕਾਰੀ ਐਲੀਮੈਂਟਰੀ ਸਕੂਲ ਦਾ ਨਾਮ ਮਰਹੂਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਨਾਮ 'ਤੇ ਰਖਿਆ ਜਾ ਰਿਹਾ ਹੈ। ਇਹ ਫ਼ੈਸਲਾ ਮੰਗਲਵਾਰ ਦੇਰ ਰਾਤ ਫਰਿਜ਼ਨੋ ਦੇ ਸੈਂਟਰਲ ਯੂਨੀਫ਼ਾਈਡ ਸਕੂਲ ਡਿਸਟ੍ਰਿਕਟ ਦੀ ਇਕ ਮੀਟਿੰਗ ਵਿਚ ਲਿਆ ਗਿਆ। ਸੰਭਾਵਨਾ ਹੈ ਕਿ ਇਹ ਅਮਰੀਕਾ ਦਾ ਪਹਿਲਾ ਸਕੂਲ ਹੋਵੇਗਾ, ਜਿਸ ਦਾ ਨਾਮ ਇਕ ਸਿੱਖ ਦੇ ਨਾਮ 'ਤੇ ਰਖਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ (ਅਮਰੀਕੀ ਸਮੇਂ ਅਨੁਸਾਰ), ਮੰਗਲਵਾਰ ਸ਼ਾਮ ਨੂੰ ਸੈਂਟਰਲ ਯੂਨੀਫ਼ਾਈਡ ਦੇ ਮੈਂਬਰਾਂ ਦੀ ਇਕ ਮੀਟਿੰਗ ਹੋਈ। ਇਸ ਬੋਰਡ ਵਿਚ ਕੁੱਲ 7 ਮੈਂਬਰ ਹਨ। ਜਿਨ੍ਹਾਂ ਵਿਚੋਂ ਛੇ ਮੈਂਬਰਾਂ ਨੇ ਸਕੂਲ ਦਾ ਨਾਮ ਜਸਵੰਤ ਸਿੰਘ ਖਾਲੜਾ ਦੇ ਨਾਮ 'ਤੇ ਰੱਖਣ 'ਤੇ ਸਹਿਮਤੀ ਪ੍ਰਗਟਾਈ ਅਤੇ ਇਸ ਦੇ ਹੱਕ ਵਿਚ ਵੋਟ ਪਾਈ। ਜਦੋਂ ਕਿ ਇਕ ਮੈਂਬਰ ਵੋਟ ਪਾਉਣ ਤੋਂ ਦੂਰ ਰਿਹਾ।

ਸੈਂਟਰਲ ਯੂਨੀਫ਼ਾਈਡ ਸਕੂਲ ਬੋਰਡ ਦੇ ਚੇਅਰਮੈਨ ਨੈਨਦੀਪ ਸਿੰਘ ਚੰਨ ਨੇ ਕਿਹਾ ਕਿ ਇਹ ਅਮਰੀਕਾ ਦਾ ਪਹਿਲਾ ਸਰਕਾਰੀ ਸਕੂਲ ਹੋਣ ਦੀ ਸੰਭਾਵਨਾ ਹੈ ਜੋ ਕਿਸੇ ਸਿੱਖ ਵਿਅਕਤੀ ਦੇ ਨਾਮ 'ਤੇ ਰਖਿਆ ਗਿਆ ਹੈ। ਇਹ ਸਕੂਲ ਸਤੰਬਰ ਵਿਚ ਤਿਆਰ ਹੋ ਜਾਵੇਗਾ।

ਚੇਅਰਮੈਨ ਨੈਨਦੀਪ ਸਿੰਘ ਨੇ ਕਿਹਾ ਕਿ ਸਕੂਲ ਦਾ ਨਿਰਮਾਣ ਕਾਰਜ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ ਅਤੇ ਇਸ ਦਾ ਉਦਘਾਟਨ ਸਤੰਬਰ 2025 ਵਿਚ ਕੀਤਾ ਜਾਵੇਗਾ। ਫਰਿਜ਼ਨੋ ਵਿਚ ਖਾਲੜਾ ਦੇ ਨਾਮ 'ਤੇ ਪਹਿਲਾਂ ਹੀ ਇਕ ਪਾਰਕ ਹੈ ਅਤੇ ਸਥਾਨਕ ਲੋਕ ਮਨੁੱਖੀ ਅਧਿਕਾਰਾਂ ਲਈ ਉਸ ਦੇ ਸੰਘਰਸ਼ ਅਤੇ ਯਤਨਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਇੱਥੇ ਸਿੱਖ ਭਾਈਚਾਰਾ ਹੀ ਨਹੀਂ, ਸਗੋਂ ਹੋਰ ਭਾਈਚਾਰਿਆਂ ਦੇ ਲੋਕ ਵੀ ਉਸ ਦਾ ਸਤਿਕਾਰ ਕਰਦੇ ਹਨ।

ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਕਿਹਾ ਕਿ ਇਹ ਉਸ ਦੇ ਲਈ ਮਾਣ ਅਤੇ ਖ਼ੁਸ਼ੀ ਦਾ ਪਲ ਹੈ। ਅਮਰੀਕਾ ਵਿਚ ਇਕ ਸਰਕਾਰੀ ਸਕੂਲ ਦਾ ਨਾਮਕਰਨ ਕਰ ਕੇ ਉਸ ਦੇ ਸਵਰਗੀ ਪਤੀ ਦੇ ਮਨੁੱਖੀ ਅਧਿਕਾਰਾਂ ਲਈ ਕੁਰਬਾਨੀ ਅਤੇ ਸੰਘਰਸ਼ ਨੂੰ ਸਨਮਾਨਤ ਕੀਤਾ ਜਾ ਰਿਹਾ ਹੈ। ਇਹ ਸੱਚਮੁੱਚ ਦਿਲ ਨੂੰ ਛੂਹਣ ਵਾਲੀ ਗੱਲ ਹੈ ਕਿ ਪੂਰੀ ਦੁਨੀਆਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਉਸ ਦੇ ਕੰਮ ਤੋਂ ਜਾਣੂ ਹੈ।

ਜਸਵੰਤ ਸਿੰਘ ਖਾਲੜਾ ਇਕ ਦਲੇਰ ਅਤੇ ਸਮਰਪਤ ਮਨੁੱਖੀ ਅਧਿਕਾਰ ਕਾਰਕੁਨ ਸੀ। ਜਿਸ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ਵਿਚ ਸਿੱਖਾਂ 'ਤੇ ਹੋਏ ਅੱਤਿਆਚਾਰਾਂ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁਧ ਅਪਣੀ ਆਵਾਜ਼ ਬੁਲੰਦ ਕੀਤੀ ਸੀ। 
 

SHARE ARTICLE

ਏਜੰਸੀ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement