Pakistan News: ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਖੁਸ਼ਖ਼ਬਰੀ, ਹੁਣ 126 ਦੇਸ਼ ਆਨਲਾਈਨ ਵੀਜ਼ਾ ਅਰਜ਼ੀ ਦਾਖਲ ਕਰ ਸਕਣਗੇ
Published : Jul 27, 2024, 10:28 am IST
Updated : Jul 27, 2024, 11:26 am IST
SHARE ARTICLE
126 countries will be able to submit online visa application in Pakistan
126 countries will be able to submit online visa application in Pakistan

Pakistan New ਕੋਈ ਫੀਸ ਨਹੀਂ ਲੱਗੇਗੀ ਤੇ 24 ਘੰਟਿਆਂ ਦੇ ਅੰਦਰ ਮਿਲੇਗਾ ਵੀਜ਼ਾ

126 countries will be able to submit online visa application in Pakistan: ਪਾਕਿਸਤਾਨ ਵਿਚ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖ਼ਬਰੀ ਹੈ। ਪਾਕਿਸਤਾਨ 'ਚ ਹੁਣ 126 ਦੇਸ਼ ਆਨਲਾਈਨ ਵੀਜ਼ਾ ਅਰਜ਼ੀ ਦਾਖਲ ਕਰ ਸਕਣਗੇ। ਸੈਰ ਸਪਾਟਾ ਦੇ ਨਾਲ ਨਾਲ ਗੁਰਧਾਮਾਂ ਦੇ ਦਰਸ਼ਨ ਕਰ ਸਕਣਗੇ।

ਇਹ ਵੀ ਪੜ੍ਹੋ: Farming News: ''ਘੱਟ ਮੀਂਹ, ਵਧਦਾ ਤਾਪਮਾਨ'' ਕਿਸਾਨਾਂ ਲਈ ਬਣਿਆ ਚਿੰਤਾ ਦਾ ਵਿਸ਼ਾ 

ਸਰਕਾਰ ਨੇ 126 ਦੇਸ਼ਾਂ ਦੇ ਲਈ ਵੀਜ਼ਾ ਬਿਲਕੁਲ ਫ੍ਰੀ ਕਰ ਦਿਤਾ ਹੈ। ਇਸ ‘ਤੇ ਕਿਸੇ ਤਰ੍ਹਾਂ ਦੀ ਕੋਈ ਫੀਸ ਨਹੀਂ ਲੱਗੇਗੀ ਤੇ 24 ਘੰਟਿਆਂ ਦੇ ਅੰਦਰ ਹੀ ਵੀਜ਼ਾ ਪ੍ਰੋਵਾਈਡ ਹੋ ਜਾਣਗੇ। ਪਾਕਿਸਤਾਨ ਦੀ ਸ਼ਹਿਬਾਜ਼ ਸਰੀਫ਼ ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਦਾ ਮਕਸਦ ਦੇਸ਼ ਵਿੱਚ ਟੂਰਿਜ਼ਮ ਨੂੰ ਵਧਾਵਾ ਦੇਣਾ ਤੇ ਦੂਜੇ ਦੇਸ਼ਾਂ ਦੀ ਇਨਵੈਸਟਮੈਂਟ ਵਧਾਉਣਾ ਹੈ।

ਇਹ ਵੀ ਪੜ੍ਹੋ: ਕਿਸੇ ਵੀ ਦੇਸ਼ ਨੇ ਕੈਂਸਰਕਾਰਕ ਤੱਤਾਂ ਕਾਰਨ ਭਾਰਤੀ ਭੋਜਨ ਉਤਪਾਦਾਂ ਦੇ ਨਿਰਯਾਤ ’ਤੇ ਪਾਬੰਦੀ ਨਹੀਂ ਲਗਾਈ : ਸਰਕਾਰ

ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿਚ ਪ੍ਰਧਾਨ ਮੰਤਰੀ ਸ਼ਾਹਬਾਜ ਸ਼ਰੀਫ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ ਹੈ। ਕੈਬਨਿਟ ਨੇ ਨਵੀਂ ਵੀਜ਼ਾ ਪ੍ਰਣਾਲੀ ਨੂੰ ਮਨਜ਼ੂਰੀ ਦਿੱਤੀ।  ਗੁਰਧਾਮਾਂ ਦੇ ਦਰਸ਼ਨਾਂ ਲਈ ਐਨ ਆਰ ਆਈ ਸਿੱਖਾਂ ਨੂੰ 24 ਘੰਟਿਆਂ ਅੰਦਰ ਆਨਲਾਈਨ ਵੀਜ਼ਾ ਦੇਣ ਦਾ ਫੈਸਲਾ ਕੀਤਾ ਗਿਆ। ਆਨਲਾਈਨ 24 ਘੰਟਿਆਂ ਦੇ ਵਿੱਚ 126 ਦੇਸ਼ਾਂ ਨਾਗਰਿਕ, ਸੈਰ ਸਪਾਟਾ ਅਤੇ ਵਪਾਰਕ ਵੀਜ਼ਾ ਹਾਸਲ ਕਰ ਸਕਣਗੇ।   ਸਰਕਾਰ ਦੇ ਇਸ ਫੈਸਲੇ ਨਾਲ ਲੱਖਾਂ ਲੋਕਾਂ ਨੂੰ ਫਾਇਦਾ ਮਿਲੇਗਾ, ਕਿਉਂਕਿ ਉਹ ਯਾਤਰਾ ਤੋਂ ਸਿਰਫ ਇੱਕ ਜਾਂ ਦੋ ਦਿਨ ਪਹਿਲਾਂ ਹੀ ਵੀਜ਼ਾ ਅਪਲਾਈ ਕਰ ਸਕਦੇ ਹਨ ਤੇ 24 ਘੰਟਿਆਂ ਵਿੱਚ ਉਨ੍ਹਾਂ ਨੂੰ ਵੀਜ਼ਾ ਮਿਲ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from 126 countries will be able to submit online visa application in Pakistan , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement