cancer ਜਾਂਚ ਵਿਚ ਹੋ ਰਹੀ ਦੇਰੀ ਉਤਰ ਭਾਰਤ ’ਚ ਬਣ ਰਹੀ ਮੌਤਾਂ ਦਾ ਕਾਰਨ
Published : Aug 27, 2025, 11:18 am IST
Updated : Aug 27, 2025, 11:18 am IST
SHARE ARTICLE
Delay in cancer screening is the reason for increasing deaths in North India
Delay in cancer screening is the reason for increasing deaths in North India

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਤੇ ਨੈਸ਼ਨਲ ਕੈਂਸਰ ਰਜਿਸਟਰੀ ਨੇ ਕੀਤੇ ਹੈਰਾਨ ਕਰਨ ਵਾਲੇ ਖੁਲਾਸੇ

ਨਵੀਂ ਦਿੱਲੀ : ਕੈਂਸਰ ਹੁਣ ਭਾਰਤ ਵਿੱਚ ਸਭ ਤੋਂ ਵੱਡੀਆਂ ਜਨਤਕ ਸਿਹਤ ਚੁਣੌਤੀਆਂ ਵਿੱਚੋਂ ਇੱਕ ਹੈ। 2022 ’ਚ ਦੇਸ਼ ਭਰ ਵਿੱਚ ਅੰਦਾਜ਼ਨ 14.6 ਲੱਖ ਨਵੇਂ ਕੈਂਸਰ ਦੇ ਮਾਮਲੇ ਸਾਹਮਣੇ ਆਏ ਸਨ ਜਦਕਿ ਇਨ੍ਹਾਂ ’ਚੋਂ ਲਗਭਗ 8.10 ਲੱਖ ਮਰੀਜ਼ਾਂ ਦੀ ਮੌਤ ਹੋ ਗਈ ਸੀ। ਇਹ ਜਾਣਕਾਰੀ ਨਵੀਂ ਦਿੱਲੀ ਸਥਿਤ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਅਤੇ ਨੈਸ਼ਨਲ ਕੈਂਸਰ ਰਜਿਸਟਰੀ ਪ੍ਰੋਗਰਾਮ ਦੇ ਇੱਕ ਸਾਂਝੇ ਅਧਿਐਨ ਵਿੱਚ ਸਾਹਮਣੇ ਆਈ ਹੈ।

ਇਸ  ਅਧਿਅਨ ਅਨੁਸਾਰ ਭਾਰਤ ’ਚ ਕੈਂਸਰ ਦੀ ਸੂਬਾ ਵਾਈਜ਼ ਤਸਵੀਰ ਕਾਫ਼ੀ ਅਲੱਗ ਹੈ। ਇਕ ਪਾਸੇ ਉੱਤਰ-ਪੂਰਬੀ ਰਾਜਾਂ ਵਿੱਚ ਸਭ ਤੋਂ ਵੱਧ ਕੈਂਸਰ ਦੇ ਮਾਮਲੇ ਪਾਏ ਜਾ ਰਹੇ ਹਨ। ਉਥੇ ਹੀ ਦੂਜੇ ਪਾਸੇ ਦੱਖਣੀ ਭਾਰਤ ’ਚ ਵੀ ਹਰ ਸਾਲ ਕੈਂਸਰ ਦੇ ਮਾਮਲੇ ਵਧ ਰਹੇ ਹਨ। ਉੱਤਰੀ ਭਾਰਤ ਵਿੱਚ ਕੈਂਸਰ ਦਾ ਪਤਾ ਦੇਰ ਨਾਲ ਲੱਗ ਰਿਹਾ ਹੈ, ਜਿਸ ਕਾਰਨ ਕੈਂਸਰ ਦੇ ਮਰੀਜ਼ਾਂ ਦੀ ਮੌਤ ਦਾ ਖ਼ਤਰਾ ਵੀ ਦੂਜੇ ਰਾਜਾਂ ਨਾਲੋਂ ਕਈ ਗੁਣਾ ਜ਼ਿਆਦਾ ਪਾਇਆ ਗਿਆ।

ਇਹ ਅਧਿਐਨ ਦਰਸਾਉਂਦਾ ਹੈ ਕਿ ਦੇਸ਼ ਵਿੱਚ ਕੈਂਸਰ ਦੇ ਮਾਮਲੇ ਅਤੇ ਮੌਤਾਂ ਲਗਾਤਾਰ ਵਧ ਰਹੀਆਂ ਹਨ। ਇਹ ਨਾ ਸਿਰਫ਼ ਰਾਸ਼ਟਰੀ ਪੱਧਰ ’ਤੇ ਸਗੋਂ ਰਾਜਾਂ ਵਿਚਕਾਰ ਵੀ ਕੈਂਸਰ ਦੇ ਬੋਝ ਵਿੱਚ ਵੱਡੀ ਅਸਮਾਨਤਾ ਹੈ। ਅਧਿਐਨ ਅਨੁਸਾਰ ਅੰਦਾਜ਼ਾ ਹੈ ਕਿ ਸਾਲ 2030 ਤੱਕ ਕੈਂਸਰ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਧ ਕੇ 15.7 ਲੱਖ ਤੱਕ ਪਹੁੰਚ ਸਕਦੀ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM

Jaswinder Bhalla Funeral News Live: Jaswinder Bhalla ਦੇ ਚਲਾਣੇ ਉਤੇ ਹਰ ਅੱਖ ਰੋਈ, ਭੁੱਬਾਂ ਮਾਰ-ਮਾਰ ਰੋਏ ਲੋਕ

23 Aug 2025 1:28 PM

Jaswinder Bhalla Funeral News Live: ਜਸਵਿੰਦਰ ਭੱਲਾ ਦੇ ਪੁੱਤ ਦੇ ਨਹੀਂ ਰੁਕ ਰਹੇ ਹੰਝੂ | Bhalla death news

23 Aug 2025 1:25 PM
Advertisement