ਜਦੋਂ ਖੁੱਲ੍ਹੀ ਹਵਾ 'ਚ ਸਾਹ ਲੈਣ ਲਈ ਮਹਿਲਾ ਨੇ ਖੋਲ੍ਹਿਆ ਜਹਾਜ਼ ਦਾ ਐਮਰਜੈਂਸੀ ਗੇਟ
Published : Sep 27, 2019, 2:44 pm IST
Updated : Sep 27, 2019, 2:44 pm IST
SHARE ARTICLE
Passenger opens Plane emergency Door
Passenger opens Plane emergency Door

ਜਹਾਜ਼ ਅੰਦਰ ਯਾਤਰੀਆਂ ਦੀਆਂ ਅਜੀਬੋ ਗਰੀਬ ਹਰਕਤਾਂ ਕੋਈ ਨਵੀਂ ਨਹੀਂ, ਪਿਛਲੇ ਸਮੇਂ 'ਚ ਅਜਿਹੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ।

ਬੀਜਿੰਗ  : ਜਹਾਜ਼ ਅੰਦਰ ਯਾਤਰੀਆਂ ਦੀਆਂ ਅਜੀਬੋ ਗਰੀਬ ਹਰਕਤਾਂ ਕੋਈ ਨਵੀਂ ਨਹੀਂ, ਪਿਛਲੇ ਸਮੇਂ 'ਚ ਅਜਿਹੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ।ਤਾਜ਼ਾ ਮਾਮਲਾ ਚੀਨ 'ਚ ਸਾਹਮਣੇ ਆਇਆ ਹੈ ਜਿਥੇ ਇੱਕ ਅਜੀਬੋ-ਗਰੀਬ ਮਾਮਲੇ ਨੇ ਸਾਰੇ ਯਾਤਰੀਆਂ ਨੂੰ ਮੁਸੀਬਤ ਵਿੱਚ ਪਾ ਦਿੱਤਾ ਹੈ। ਦਰਅਸਲ ਇੱਕ ਮਹਿਲਾ ਨੇ ਖੁੱਲ੍ਹੀ ਹਵਾ 'ਚ ਸਾਹ ਲੈਣ ਲਈ ਜਹਾਜ਼ ਦਾ ਐਮਰਜੈਂਸੀ ਗੇਟ ਖੋਲ੍ਹ ਦਿੱਤਾ।

Passenger opens Plane emergency DoorPassenger opens Plane emergency Door

ਮਹਿਲਾ ਦਾ ਕਹਿਣਾ ਸੀ ਕਿ ਉਸ ਦਾ ਸਾਹ ਘੁੱਟ ਰਿਹਾ ਸੀ ਅਤੇ ਤਾਜ਼ੀ ਹਵਾ ਲੈਣ ਲਈ ਉਸ ਨੇ ਅਜਿਹਾ ਕੀਤਾ। ਚੰਗੀ ਗੱਲ ਇਹ ਸੀ ਕਿ ਉਸ ਸਮੇਂ ਜਹਾਜ਼ ਨੇ ਉਡਾਣ ਨਹੀਂ ਭਰੀ ਸੀ। ਇਸ ਲਈ ਕਿਸੇ ਯਾਤਰੀ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਪਰ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨੇ ਉਸ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ। ਜੀਆਮੇਨ ਏਅਰਲਾਈਨਜ਼ ਦੀ ਫਲਾਈਟ ਨੰਬਰ ਐੱਮ.ਐੱਫ. 8215 ਵੁਹਾਨ ਸ਼ਹਿਰ ਤੋਂ ਲੇਨਝਾਊ ਸ਼ਹਿਰ ਲਈ ਉਡਾਣ ਭਰਨ ਲਈ ਤਿਆਰ ਖੜ੍ਹੀ ਸੀ।

Passenger opens Plane emergency DoorPassenger opens Plane emergency Door

ਘਟਨਾ ਸਮੇਂ ਬੋਰਡਿੰਗ ਪ੍ਰਕਿਰਿਆ ਚੱਲ ਰਹੀ ਸੀ। ਇਸ ਘਟਨਾ ਦਾ ਵੀਡੀਓ ਮਹਿਲਾ ਕੋਲ ਬੈਠੇ ਇਕ ਯਾਤਰੀ ਨੇ ਆਪਣੇ ਮੋਬਾਈਲ ਵਿਚ ਰਿਕਾਰਡ ਕਰ ਲਿਆ। ਚਾਲਕ ਦਲ ਦੇ ਮੈਂਬਰ ਨੇ ਦੱਸਿਆ ਕਿ ਘਟਨਾ ਜਹਾਜ਼ ਦੇ ਆਖਰੀ ਸਿਰੇ ਵੱਲ ਵਾਪਰੀ, ਜਿੱਥੇ ਮਹਿਲਾ ਨੇ ਤਾਜ਼ੀ ਹਵਾ ਲੈਣ ਲਈ ਐਮਰਜੈਂਸੀ ਐਗਜ਼ਿਟ ਗੇਟ ਨੂੰ ਖੋਲ੍ਹ ਦਿੱਤਾ ਸੀ। ਇਸ ਕਾਰਨ ਜਹਾਜ਼ ਨੂੰ ਉਡਾਣ ਭਰਨ ਵਿਚ ਕਰੀਬ ਇਕ ਘੰਟੇ ਦੀ ਦੇਰੀ ਹੋ ਗਈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement