ਪਿਸ਼ਾਵਰ 'ਚ ਹੋਇਆ ਜ਼ਬਰਦਸਤ ਧਮਾਕਾ, 7 ਲੋਕਾਂ ਦੀ ਮੌਤ ਤੇ 70 ਤੋਂ ਵੱਧ ਜ਼ਖ਼ਮੀ
Published : Oct 27, 2020, 11:38 am IST
Updated : Oct 27, 2020, 12:47 pm IST
SHARE ARTICLE
Pakistan Bomb  BLAST
Pakistan Bomb BLAST

ਪਾਕਿਸਤਾਨ ਪੁਲਿਸ ਨੇ ਇਸ ਧਮਾਕੇ ਬਾਰੇ ਜਾਣਕਾਰੀ ਦਿੱਤੀ ਹੈ।

ਇਸਲਾਮਾਬਾਦ- ਪਾਕਿਸਤਾਨ ਦੇ ਪਿਸ਼ਾਵਰ 'ਚ ਅੱਜ ਇਕ ਜ਼ਬਰਦਸਤ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 70 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਪੀੜਤਾਂ 'ਚ ਬੱਚੇ ਵੀ ਸ਼ਾਮਿਲ ਹਨ। ਦੱਸ ਦੇਈਏ ਕਿ ਇਹ ਧਮਾਕਾ ਪਾਕਿਸਤਾਨੀ ਮੀਡੀਆ ਮੁਤਾਬਕ ਪਿਸ਼ਾਵਰ ਦੀ ਦਿਰ ਕਾਲੋਨੀ 'ਚ ਮਦਰੱਸੇ ਨੇੜੇ ਹੋਇਆ।  ਪਾਕਿਸਤਾਨ ਪੁਲਿਸ ਨੂੰ ਇਸ ਧਮਾਕੇ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ।

BOMB
 

ਪੁਲਿਸ ਨੇ ਦੱਸਿਆ ਕਿ ਪਿਸ਼ਾਵਰ ਦੀ ਦਿਰ ਕਾਲੋਨੀ 'ਚ ਮਦਰੱਸੇ ਨੇੜੇ ਬੰਬ ਫਟਿਆ। ਲੇਡੀ ਰੀਡਿੰਗ ਹਸਪਤਾਲ ਦੇ ਮੁਹੰਮਦ ਅਸੀਮ ਨੇ ਦੱਸਿਆ ਕਿ ਸੱਤ ਲਾਸ਼ਾਂ ਹਸਪਤਾਲ ਲਿਆਂਦੀਆਂ ਗਈਆਂ ਹਨ ਅਤੇ 70 ਲੋਕ ਜ਼ਖਮੀ ਹੋਏ ਹਨ।

BOMB

ਇਸ ਵਿਚ ਬੱਚੇ ਵੀ ਸ਼ਾਮਲ ਹਨ।  ਉਸਨੇ ਦੱਸਿਆ ਕਿ ਸਾਰੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਅਧਿਕਾਰੀ ਵੀ ਮੌਕੇ ਤੇ ਮੌਜੂਦ ਹਨ। ਅਸੀਮ ਨੇ ਦੱਸਿਆ ਕਿ ਹਸਪਤਾਲ ਵਿੱਚ ਐਮਰਜੈਂਸੀ  ਦਾ ਐਲਾਨ ਕੀਤਾ ਗਿਆ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement