
ਨਿਆਂਪਾਲਿਕਾ ਦੀ ਅਧਿਕਾਰਤ ਵੈੱਬਸਾਈਟ ਮੁਤਾਬਕ ਦੋ ਬੰਦੂਕਧਾਰੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਤੀਜਾ ਫ਼ਰਾਰ ਹੈ।
ਦੁਬਈ - ਈਰਾਨ ਦੇ ਸਰਕਾਰੀ ਮੀਡੀਆ ਨੇ ਖ਼ਬਰ ਦਿੱਤੀ ਹੈ ਕਿ ਦੇਸ਼ ਦੇ ਦੱਖਣੀ ਸ਼ਹਿਰ ਸ਼ਿਰਾਜ਼ ਵਿੱਚ ਸ਼ੀਆ ਮੁਸਲਿਮਾਂ ਦੇ ਮਹੱਤਵਪੂਰਨ ਧਾਰਮਿਕ ਅਸਥਾਨ ਵਿਖੇ ਬੰਦੂਕਧਾਰੀਆਂ ਵੱਲੋਂ ਕੀਤੀ ਗੋਲੀਬਾਰੀ ਵਿੱਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਨਿਆਂਪਾਲਿਕਾ ਦੀ ਅਧਿਕਾਰਤ ਵੈੱਬਸਾਈਟ ਮੁਤਾਬਕ ਦੋ ਬੰਦੂਕਧਾਰੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਤੀਜਾ ਫ਼ਰਾਰ ਹੈ।
ਸਰਕਾਰੀ ਸਮਾਚਾਰ ਏਜੰਸੀ 'ਆਈ.ਆਰ.ਐੱਨ.ਏ.' ਮੁਤਾਬਿਕ 15 ਲੋਕਾਂ ਦੀ ਮੌਤ ਹੋਈ ਹੈ।ਜ਼ਿਕਰਯੋਗ ਹੈ ਕਿ ਈਰਾਨ 'ਚ ਸੁੰਨੀ ਕੱਟੜਪੰਥੀ ਅਕਸਰ ਸ਼ੀਆ ਮੁਸਲਮਾਨਾਂ ਦੇ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ਬਣਾਉਂਦੇ ਰਹੇ ਹਨ। ਈਰਾਨ 'ਚ ਇਹ ਹਮਲਾ ਅਜਿਹੇ ਸਮੇਂ 'ਚ ਹੋਇਆ ਹੈ ਜਦੋਂ ਦੇਸ਼ 'ਚ ਅਜ਼ਾਦੀ ਦੀ ਮੰਗ ਨੂੰ ਲੈ ਕੇ ਇੱਕ ਮਹੀਨੇ ਤੋਂ ਸਰਕਾਰ ਵਿਰੋਧੀ ਅੰਦੋਲਨ ਚੱਲ ਰਿਹਾ ਹੈ।