
Mexico Accident News: 5 ਗੰਭੀਰ ਰੂਪ 'ਚ ਜ਼ਖ਼ਮੀ
Mexico Accident News in punjabi : ਮੈਕਸੀਕੋ 'ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਸਵਾਰੀਆਂ ਨਾਲ ਭਰੀ ਬੱਸ ਪਿੱਛੇ ਤੋਂ ਮੱਕੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਟੱਕਰ ਹੁੰਦੇ ਹੀ ਦੋਵੇਂ ਵਾਹਨ ਖੱਡ ਵਿੱਚ ਜਾ ਡਿੱਗੇ। ਇਸ ਹਾਦਸੇ 'ਚ 24 ਲੋਕਾਂ ਦੀ ਮੌਤ ਹੋ ਗਈ ਅਤੇ 5 ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ।
ਇਹ ਹਾਦਸਾ ਮੈਕਸੀਕੋ ਸੂਬੇ ਦੇ ਜ਼ਕਾਟੇਕਸ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ। ਜ਼ਕਾਟੇਕਸ ਦੇ ਗਵਰਨਰ ਡੇਵਿਡ ਮੋਨਰੀਅਲ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਪੁਲਿਸ ਟਰੈਕਟਰ-ਟਰਾਲੀ ਦੇ ਡਰਾਈਵਰ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਬਚਾਅ ਦਲ ਅਤੇ ਫੌਜ ਦੇ ਜਵਾਨਾਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਚਲਾਇਆ।
ਜ਼ਖ਼ਮੀਆਂ ਨੂੰ ਖੱਡ 'ਚੋਂ ਕੱਢ ਕੇ ਸੜਕ 'ਤੇ ਲਿਜਾਇਆ ਗਿਆ ਪਰ ਉਦੋਂ ਤੱਕ ਲੋਕਾਂ ਦੀ ਮੌਤ ਹੋ ਚੁੱਕੀ ਸੀ। ਜ਼ਖ਼ਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ ਹੈ। ਬੱਸ ਅਮਰੀਕਾ-ਮੈਕਸੀਕੋ ਸਰਹੱਦ 'ਤੇ ਚਿਹੁਆਹੁਆ ਸੂਬੇ ਦੇ ਸ਼ਹਿਰ ਸਿਉਦਾਦ ਜੁਆਰੇਜ਼ ਜਾ ਰਹੀ ਸੀ। ਹਾਦਸੇ ਵਿੱਚ ਮਰਨ ਵਾਲੇ ਲੋਕ ਮੈਕਸੀਕੋ ਦੇ ਰਹਿਣ ਵਾਲੇ ਸਨ।