Car accident in US: ਸੜਕ ਹਾਦਸੇ ’ਚ ਆਂਧਰਾ ਪ੍ਰਦੇਸ਼ ਦੇ ਵਿਧਾਇਕ ਦੇ 6 ਰਿਸ਼ਤੇਦਾਰਾਂ ਦੀ ਮੌਤ
Published : Dec 27, 2023, 4:52 pm IST
Updated : Dec 27, 2023, 4:52 pm IST
SHARE ARTICLE
6 relatives of Andhra Pradesh MLA died in car accident in US
6 relatives of Andhra Pradesh MLA died in car accident in US

ਅਟਲਾਂਟਾ ’ਚ ਗ਼ਲਤ ਪਾਸੇ ਤੋਂ ਆ ਰਹੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ

Car accident in US: ਅਮਰੀਕਾ ਦੇ ਟੈਕਸਾਸ ’ਚ ਕ੍ਰਿਸਮਸ ਦੀ ਛੁੱਟੀ ਆਂਧਰ ਪ੍ਰਦੇਸ਼ ਦੇ ਇਕ ਪਰਵਾਰ ਲਈ ਕੌੜੀ ਯਾਦ ਬਣ ਗਈ ਹੈ। ਇਸ ਦਿਨ ਵਾਪਰੇ ਇਕ ਸੜਕ ਹਾਦਸੇ ’ਚ ਛੇ ਵਿਅਕਤੀਆਂ ਦੀ ਮੌਤ ਹੋ ਗਈ। ਇਹ ਸਾਰੇ ਆਂਧਰਾ ਪ੍ਰਦੇਸ਼ ਦੇ ਮੁਮਮੀਦੀਵਰਮ ਤੋਂ ਵਾਈ.ਐਸ.ਆਰ. ਕਾਂਗਰਸ ਪਾਰਟੀ (ਵਾਈ.ਐਸ.ਆਰ.ਸੀ.ਪੀ.) ਦੇ ਵਿਧਾਇਕ ਪੀ. ਵੈਂਕਟ ਸਤੀਸ਼ ਕੁਮਾਰ ਦੇ ਰਿਸ਼ਤੇਦਾਰ ਸਨ।

ਅੰਬੇਡਕਰ ਕੋਨਾਸੀਮਾ ਜ਼ਿਲ੍ਹੇ ਦੇ ਅਮਲਾਪੁਰਮ ’ਚ ਪਰਵਾਰ ਤਕ ਪਹੁੰਚੀ ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਜਾਨਸਨ ਕਾਊਂਟੀ ’ਚ ਹਾਈਵੇਅ ’ਤੇ ਟਰੱਕ ਅਤੇ ਕਾਰ ਦੀ ਟੱਕਰ ’ਚ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਵਿਧਾਇਕ ਦੇ ਚਾਚਾ ਪੀ. ਨਾਗੇਸ਼ਵਰ ਰਾਓ, ਨਾਗੇਸ਼ਵਰ ਰਾਓ ਦੀ ਪਤਨੀ ਸੀਤਾ ਮਹਾਲਕਸ਼ਮੀ, ਬੇਟੀ ਨਵੀਨਾ, ਪੋਤਾ ਕ੍ਰਿਤਿਕ ਅਤੇ ਪੋਤੀ ਨਿਸ਼ੀਤਾ ਵਜੋਂ ਹੋਈ ਹੈ। ਇਸ ਹਾਦਸੇ ’ਚ ਇਕ ਹੋਰ ਦੀ ਵੀ ਮੌਤ ਹੋ ਗਈ।

ਨਾਗੇਸ਼ਵਰ ਰਾਓ ਦਾ ਜਵਾਈ ਲੋਕੇਸ਼ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਵਾਈ ਜਹਾਜ਼ ਰਾਹੀਂ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਵਿਧਾਇਕ ਮੁਤਾਬਕ ਉਨ੍ਹਾਂ ਦੇ ਚਾਚਾ ਅਤੇ ਉਨ੍ਹਾਂ ਦਾ ਪਰਵਾਰ ਅਟਲਾਂਟਾ ’ਚ ਰਹਿ ਰਹੇ ਸਨ। ਉਹ ਕ੍ਰਿਸਮਸ ਦੀਆਂ ਛੁੱਟੀਆਂ ’ਤੇ ਟੈਕਸਾਸ ਵਿਚ ਕੁੱਝ ਰਿਸ਼ਤੇਦਾਰਾਂ ਨੂੰ ਮਿਲਣ ਤੋਂ ਬਾਅਦ ਘਰ ਪਰਤ ਰਹੇ ਸਨ।

ਇਹ ਹਾਦਸਾ 26 ਦਸੰਬਰ ਨੂੰ ਸ਼ਾਮ 4 ਵਜੇ ਦੇ ਕਰੀਬ ਵਾਪਰਿਆ ਜਦੋਂ ਇਕ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿਤੀ। ਵਿਧਾਇਕ ਨੇ ਕਿਹਾ ਕਿ ਦੋ ਨੌਜੁਆਨਾਂ ਨੂੰ ਲੈ ਕੇ ਜਾ ਰਿਹਾ ਟਰੱਕ ਗਲਤ ਦਿਸ਼ਾ ਤੋਂ ਆ ਰਿਹਾ ਸੀ ਜਿਸ ਕਾਰਨ ਇਹ ਹਾਦਸਾ ਵਾਪਰਿਆ। ਵਿਧਾਇਕ ਨੇ ਕਿਹਾ ਕਿ ਸਥਾਨਕ ਪੁਲਿਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਟਰੱਕ ਦੀ ਗਲਤੀ ਸੀ। ਟਰੱਕ ਵਿਚ ਸਵਾਰ ਦੋਵੇਂ ਲੋਕ ਵੀ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਵਾਈ ਜਹਾਜ਼ ਰਾਹੀਂ ਹਸਪਤਾਲ ਲਿਜਾਇਆ ਗਿਆ।

 (For more Punjabi news apart from 6 relatives of Andhra Pradesh MLA died in car accident in US, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement