ਪਾਕਿਸਤਾਨ 'ਚ ਅੱਤਵਾਦੀ ਹਮਲੇ 'ਚ 10 ਜਵਾਨ ਸ਼ਹੀਦ
Published : Jan 28, 2022, 2:25 pm IST
Updated : Jan 28, 2022, 2:25 pm IST
SHARE ARTICLE
Photo
Photo

ਜਵਾਬੀ ਕਾਰਵਾਈ ‘ਚ 1 ਅੱਤਵਾਦੀ ਦੀ ਵੀ ਮੌਤ

 

ਇਸਲਾਮਾਬਾਦ— ਪਾਕਿਸਤਾਨ ਦੇ ਅਸ਼ਾਂਤ ਦੱਖਣੀ-ਪੱਛਮੀ ਬਲੋਚਿਸਤਾਨ ਸੂਬੇ ਦੇ ਕੇਚ ਜ਼ਿਲੇ 'ਚ ਸੁਰੱਖਿਆ ਬਲਾਂ ਦੀ ਜਾਂਚ ਚੌਕੀ 'ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ 'ਚ 10 ਫੌਜੀ ਮਾਰੇ ਗਏ। ਪਾਕਿਸਤਾਨੀ ਫੌਜ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।

 

 

PHOTOPHOTO

 

ਪਾਕਿਸਤਾਨੀ ਫੌਜ ਦੇ ਮੀਡੀਆ ਵਿਭਾਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ.) ਨੇ ਕਿਹਾ ਕਿ ਅੱਤਵਾਦੀਆਂ ਨੇ 25-26 ਜਨਵਰੀ ਦੀ ਦਰਮਿਆਨੀ ਰਾਤ ਨੂੰ ਇਹ ਹਮਲਾ ਕੀਤਾ। ਇਸ ਹਮਲੇ ‘ਚ 10 ਜਵਾਨ ਸ਼ਹੀਦ ਹੋ ਗਏ, ਜਦੋਂਕਿ ਫੌਜ ਦੀ ਜਵਾਬੀ ਕਾਰਵਾਈ ‘ਚ ਇਕ ਅੱਤਵਾਦੀ ਮਾਰਿਆ ਗਿਆ ਅਤੇ ਕਈ ਹੋਰ ਜ਼ਖਮੀ ਹੋ ਗਏ। ਫੌਜ ਨੇ ਤਿੰਨ ਅੱਤਵਾਦੀਆਂ ਨੂੰ ਫੜ ਲਿਆ ਹੈ। ਅਜੇ ਤੱਕ ਕਿਸੇ ਵੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

PHOTOPHOTO

ਮਹੱਤਵਪੂਰਨ ਗੱਲ ਇਹ ਹੈ ਕਿ ਈਰਾਨ ਅਤੇ ਅਫਗਾਨਿਸਤਾਨ ਦੀ ਸਰਹੱਦ ਨਾਲ ਲਗਦਾ ਬਲੋਚਿਸਤਾਨ ਸੂਬਾ ਲੰਬੇ ਸਮੇਂ ਤੋਂ ਹਿੰਸਕ ਵਿਦਰੋਹ ਦਾ ਗੜ੍ਹ ਬਣਿਆ ਹੋਇਆ ਹੈ। ਬਲੋਚ ਵਿਦਰੋਹੀ ਸਮੂਹਾਂ ਨੇ ਅਤੀਤ ਵਿੱਚ ਖੇਤਰ ਵਿੱਚ ਚੀਨ-ਪਾਕਿਸਤਾਨ ਆਰਥਿਕ ਗਲਿਆਰੇ ਪ੍ਰੋਜੈਕਟਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਈ ਹਮਲੇ ਕੀਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement