ਬ੍ਰਿਟੇਨ ਦੇ ਸ਼ਾਹੀ ਜੋੜੇ ਮੇਘਨ ਤੇ ਹੈਰੀ ਦੀ ਸੁਰੱਖਿਆ ਦਾ ਖ਼ਰਚ ਨਹੀਂ ਚੁੱਕੇਗਾ ਕੈਨੇਡਾ
Published : Feb 28, 2020, 8:32 pm IST
Updated : Feb 28, 2020, 8:32 pm IST
SHARE ARTICLE
Maghan and harry
Maghan and harry

ਕੈਨੇਡਾ ਦੀ ਸਰਕਾਰ ਨੇ ਸਾਫ਼ ਕਰ ਦਿੱਤਾ ਹੈ ਕਿ ਮਾਰਚ ਤੋਂ ਬਿ੍ਟੇਨ ਦੇ ਸ਼ਾਹੀ ਜੋੜੇ...

ਓਟਾਵਾ: ਕੈਨੇਡਾ ਦੀ ਸਰਕਾਰ ਨੇ ਸਾਫ਼ ਕਰ ਦਿੱਤਾ ਹੈ ਕਿ ਮਾਰਚ ਤੋਂ ਬਿ੍ਟੇਨ ਦੇ ਸ਼ਾਹੀ ਜੋੜੇ ਹੈਰੀ ਤੇ ਮੇਘਨ ਦੀ ਸੁਰੱਖਿਆ ਦਾ ਖ਼ਰਚਾ ਉਹ ਨਹੀਂ ਚੁੱਕੇਗੀ। ਇਹ ਸ਼ਾਹੀ ਜੋੜਾ ਪਿਛਲੇ ਸਾਲ ਨਵੰਬਰ ਤੋਂ ਕੈਨੇਡਾ ਦੇ ਵੈਨਕੂਵਰ ਟਾਪੂ ਦੇ ਵਿਕਟੋਰੀਆ ਵਿਚ ਇਕ ਆਲੀਸ਼ਾਨ ਘਰ 'ਚ ਰਹਿ ਰਿਹਾ ਹੈ। ਹੈਰੀ ਤੇ ਮੇਘਨ ਅਧਿਕਾਰਤ ਤੌਰ 'ਤੇ ਸ਼ਾਹੀ ਪਰਿਵਾਰ ਤੋਂ ਅਲੱਗ ਹੋ ਚੁੱਕੇ ਹਨ।

Meghan Markle and Prince Harry On the way to frogmore house!!Meghan Markle and Prince Harry 

ਦੋਵਾਂ ਨੇ ਅੱਠ ਜਨਵਰੀ ਨੂੰ ਇਹ ਐਲਾਨ ਕਰ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ ਕਿ ਉਹ ਸ਼ਾਹੀ ਜ਼ਿੰਮੇਵਾਰੀਆਂ ਛੱਡ ਕੇ ਆਰਥਿਕ ਤੌਰ 'ਤੇ ਸੁਤੰਤਰ ਹੋਣਾ ਚਾਹੁੰਦੇ। ਕੈਨੇਡਾ ਦੇ ਜਨ ਸੁਰੱਖਿਆ ਮੰਤਰੀ ਬਿਲ ਬਲੇਅਰ ਨੇ ਕਿਹਾ ਕਿ ਮਾਰਚ ਦੀ ਸ਼ੁਰੂਆਤ ਤੋਂ ਹੈਰੀ ਅਤੇ ਮੇਘਨ ਨੂੰ ਸਰਕਾਰੀ ਖ਼ਰਚ 'ਤੇ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਜਾਵੇਗੀ।

CanadaCanada

ਹੁਣ ਤਕ ਰਾਇਲ ਕੈਨੇਡਾ ਮਾਊਂਟਿਡ ਪੁਲਿਸ ਸ਼ਾਹੀ ਜੋੜੇ ਨੂੰ ਸੁਰੱਖਿਆ ਮੁਹੱਈਆ ਕਰਵਾ ਰਹੀ ਹੈ ਪ੍ਰੰਤੂ ਆਉਣ ਵਾਲੇ ਹਫ਼ਤੇ ਵਿਚ ਇਹ ਸਹੂਲਤ ਖ਼ਤਮ ਕਰ ਦਿੱਤੀ ਜਾਵੇਗੀ। ਹਾਲੀਆ ਸਰਵੇ ਵਿਚ ਕੈਨੇਡਾ ਦੇ ਨਾਗਰਿਕਾਂ ਨੇ ਵੀ ਸ਼ਾਹੀ ਜੋੜੇ ਨੂੰ ਸਰਕਾਰੀ ਖ਼ਰਚ 'ਤੇ ਸੁਰੱਖਿਆ ਮੁਹੱਈਆ ਕਰਵਾਏ ਜਾਣ 'ਤੇ ਸਵਾਲ ਚੁੱਕੇ ਸਨ। ਸਰਵੇ 'ਚ 77 ਫ਼ੀਸਦੀ ਲੋਕਾਂ ਨੇ ਮੰਨਿਆ ਸੀ ਕਿ ਕਰਦਾਤਾਵਾਂ ਨੂੰ ਡਿਊਕ ਅਤੇ ਡੱਚਿਜ਼ ਆਫ ਸਸੈਕਸ ਦੀ ਉਪਾਧੀ ਰੱਖਣ ਵਾਲੇ ਹੈਰੀ ਅਤੇ ਮੇਘਨ ਦੀ ਸੁਰੱਖਿਆ ਲਈ ਭੁਗਤਾਨ ਨਹੀਂ ਕਰਨਾ ਚਾਹੀਦਾ ਕਿਉਂਕਿ ਉਹ ਕੈਨੇਡਾ ਵਿਚ ਬ੍ਰਿਟਿਸ਼ ਮਹਾਰਾਣੀ ਦੇ ਪ੍ਰਤੀਨਿਧੀ ਵਜੋਂ ਨਹੀਂ ਰਹਿ ਰਹੇ।

CanadaCanada

ਕੈਨੇਡਾ ਵਿਚ ਸੰਸਦੀ ਰਾਜਸ਼ਾਹੀ ਵਿਵਸਥਾ ਹੈ ਅਤੇ ਬਿ੍ਟੇਨ ਦੀ ਮਹਾਰਾਣੀ ਐਲਿਜ਼ਾਬੈੱਥ ਦੂਜੀ ਸ਼ਾਸਨ ਦੀ ਮੁਖੀ ਹੈ। ਹੈਰੀ ਅਤੇ ਮੇਘਨ 31 ਮਾਰਚ ਨੂੰ ਅਧਿਕਾਰਤ ਤੌਰ 'ਤੇ ਸ਼ਾਹੀ ਜ਼ਿੰਮੇਵਾਰੀਆਂ ਤੋਂ ਮੁਕਤ ਹੋ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement