
ਇਰਾਨ ਵਿਚ ਹੁਣ ਤੱਕ 26 ਲੋਕਾਂ ਦੀ ਮੌਤ
ਨਵੀਂ ਦਿੱਲੀ- ਕੋਰੋਨਾ ਵਾਇਰਸ, ਜੋ ਚੀਨ ਤੋਂ ਹੌਲੀ-ਹੌਲੀ ਪੂਰੀ ਦੁਨੀਆ ਵਿਚ ਫੈਲ ਗਿਆ ਹੈ। ਇਹ ਵਾਇਰਸ ਦਿਨੋ ਦਿਨ ਹੋਰ ਘਾਤਕ ਹੁੰਦਾ ਜਾ ਰਿਹਾ ਹੈ। ਕੋਰੋਨਾ ਵਾਇਰਸ ਦੀ ਇੰਨਫੈਕਸ਼ਨ ਹੁਣ ਖਾੜੀ ਦੇਸ਼ਾਂ ਵਿਚ ਆ ਰਹੀ ਹੈ। ਜਾਣਕਾਰੀ ਅਨੁਸਾਰ ਈਰਾਨ ਦੀ ਉਪ-ਰਾਸ਼ਟਰਪਤੀ ਮਾਸੂਮੇਹ ਇਬਤਿਕਾਰ ਵੀ ਕੋਰੋਨਾ ਵਾਇਰਸ ਨਾਲ ਪੀੜੀਤ ਹੋ ਗਈ ਹੈ। ਦੱਸ ਦਈਏ ਈਰਾਨ ਵਿਚ ਹੁਣ ਤੱਕ ਕੋਰੋਨਾ ਵਾਇਰਸ ਨਾਲ 26 ਲੋਕਾਂ ਦੀ ਮੌਤ ਹੋ ਚੁੱਕੀ ਹੈ।
File
ਮੀਡੀਆ ਨੇ ਈਰਾਨ ਦੀ ਉਪ-ਰਾਸ਼ਟਰਪਤੀ ਮਾਸੂਮੇਹ ਇਬਤਿਕਾਰ ਦੇ ਕੋਰੇਨਾ ਵਾਇਰਸ ਨਾਲ ਪੀੜੀਤ ਹੋਣ ਦੀ ਜਾਣਕਾਰੀ ਦਿੱਤੀ ਹੈ। ਉਥੇ ਹੀ ਇਸ ਤੋਂ ਪਹਿਲਾ ਇਰਾਨ ਨੇ ਜਾਣਕਾਰੀ ਦਿੱਤੀ ਸੀ ਕਿ ਘਾਤਕ ਕੋਰੋਨਾ ਵਾਇਰਸ ਨਾਲ 245 ਪ੍ਰਭਾਵਿਤ ਮਾਲਿਆਂ ਵਿਚੋਂ 26 ਲੋਕਾਂ ਦੀ ਮੌਤ ਹੋ ਗਈ ਹੈ। ਈਰਾਨ ਦੇ ਸਿਹਤ ਮੰਤਰਾਲੇ ਦੇ ਬੁਲਾਰੇ ਕੀਨੋਸ਼ ਜਹਾਂਪੌਰ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਮਰਨ ਵਾਲਿਆਂ ਦੀ ਗਿਣਤੀ ਦੀ ਖ਼ਬਰ ਦੱਸੀ।
File
ਉਨ੍ਹਾਂ ਕਿਹਾ ਕਿ ਪ੍ਰਯੋਗਸ਼ਾਲਾ ਵਿੱਚ ਵਾਇਰਸ ਸੰਕਰਮਣ ਦੀ ਜਾਂਚ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿਚ ਮਾਮਲਿਆਂ ਦੀ ਗਿਣਤੀ ਵਿਚ ਵਾਧਾ ਹੋ ਸਕਦਾ ਹੈ। ਦੱਸ ਦਈਏ ਕਿ ਚੀਨ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2715 ਹੋ ਗਈ ਹੈ ਅਤੇ ਪੁਸ਼ਟੀ ਹੋਏ ਕੇਸਾਂ ਦੀ ਗਿਣਤੀ 78,000 ਤੋਂ ਵੱਧ ਪਹੁੰਚ ਗਈ ਹੈ। ਰਾਸ਼ਟਰਪਤੀ ਸ਼ੀ ਚਿਨਫਿੰਗ ਨੇ ਬੁੱਧਵਾਰ ਨੂੰ ਕਿਹਾ ਕਿ ਵਾਇਰਸ ਨਾਲ ਪ੍ਰਭਾਵਿਤ ਵੁਹਾਨ ਸ਼ਹਿਰ ਦੀ ਸਥਿਤੀ ਬਹੁਤ ਗੰਭੀਰ ਹੈ।
File
ਜਦੋਂ ਕਿ ਵਾਇਰਸ ਨਾਲ ਪ੍ਰਭਾਵਿਤ ਮਾਮਲਿਆਂ ਦੀ ਗਿਣਤੀ ਘੱਟ ਗਈ ਹੈ। ਕੋਰੋਨਾ ਵਾਇਰਸ ਦਾ ਖ਼ਤਰਾ ਪੂਰੀ ਦੁਨੀਆ ਵਿਚ ਫੈਲ ਰਿਹਾ ਹੈ। ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਕਿਹਾ ਹੈ ਕਿ ਚੀਨ ਤੋਂ ਬਾਹਰ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਵੱਧ ਰਹੇ ਹਨ। WHO ਦੇ ਮੁਖੀ ਟੇਡਰੋਸ ਅਧਾਨੋਮ ਨੇ ਜਿਨੇਵਾ ਵਿਚ ਕਿਹਾ,"ਕੱਲ੍ਹ ਪਹਿਲੀ ਵਾਰ ਚੀਨ ਵਿਚ ਜਿਨ੍ਹੇ ਮਾਮਲੇ ਸਾਹਮਣੇ ਆਏ ਉਸ ਤੋਂ ਜ਼ਿਅਦਾ ਮਾਮਲੇ ਚੀਨ ਦੇ ਬਾਹਰ ਸਾਹਮਣੇ ਆਏ ਹਨ।"
File
ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਨੇ ਕਿਹਾ ਕਿ ਚੀਨ ਵਿੱਚ ਮੰਗਲਵਾਰ ਨੂੰ 411 ਨਵੇਂ ਕੇਸ ਸਾਹਮਣੇ ਆਏ ਜਦੋਂ ਕਿ ਦੇਸ਼ ਤੋਂ ਬਾਹਰ 427 ਨਵੇਂ ਮਾਮਲੇ ਆਏ। ਬ੍ਰਾਜ਼ੀਲ ਦੇ ਅਧਿਕਾਰੀਆਂ ਨੇ ਲੈਟਿਨ ਅਮਰੀਕਾ ਵਿਚ ਕੋਰੋਨਾ ਵਾਇਰਸ ਦੇ ਪਹਿਲੇ ਕੇਸ ਦੀ ਪੁਸ਼ਟੀ ਕੀਤੀ ਹੈ। ਇਟਲੀ ਵਿੱਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਨਾਲ ਇਕ ਹੋਰ ਮੌਤ ਹੋਣ ਦੇ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 12 ਹੋ ਗਈ ਹੈ। ਅਤੇ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ 374 ਹੋ ਗਈ ਹੈ। ਦੇਸ਼ ਦੇ ਨਾਗਰਿਕ ਸੁਰੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਨਵੇਂ ਅੰਕੜਿਆਂ ਅਨੁਸਾਰ ਮੰਗਲਵਾਰ ਸ਼ਾਮ ਤੱਕ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 10 ਸੀ ਅਤੇ ਪ੍ਰਭਾਵਤ ਲੋਕਾਂ ਦੀ ਗਿਣਤੀ 322 ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।