Russia-Ukraine War : ਭਾਰਤੀ ਵਿਦਿਆਰਥੀਆਂ ਦੀ ਕੀਤੀ ਜਾ ਰਹੀ ਕੁੱਟਮਾਰ, ਵਰ੍ਹਾਈਆਂ ਜਾ ਰਹੀਆਂ ਹਨ ਡਾਂਗਾਂ 
Published : Feb 28, 2022, 10:11 am IST
Updated : Feb 28, 2022, 10:11 am IST
SHARE ARTICLE
Russia-Ukraine War: Indian students being beaten, being lathicharged
Russia-Ukraine War: Indian students being beaten, being lathicharged

ਯੂਕਰੇਨ 'ਚ ਫਸੇ ਵਿਦਿਆਰਥੀ ਨੇ ਭੇਜੀ ਪੁਲਿਸ ਦੇ ਤਸ਼ੱਦਦ ਦੀ ਵੀਡੀਓ 

ਰੋਮਾਨੀਆ : ਯੂਕਰੇਨ 'ਚ ਫਸੇ ਭਾਰਤੀ ਵਿਦਿਆਰਥੀਆਂ ਨਾਲ ਯੂਕਰੇਨ ਦੀ ਪੁਲਿਸ ਬੇਰਹਿਮੀ ਕਰਨ 'ਤੇ ਉਤਰ ਆਈ ਹੈ। ਰੋਮਾਨੀਆ ਦੀ ਸਰਹੱਦ 'ਤੇ ਭਾਰਤੀ ਵਿਦਿਆਰਥੀਆਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਇੰਨਾ ਹੀ ਨਹੀਂ ਵਿਰੋਧ ਕਰਨ 'ਤੇ ਲਾਠੀਚਾਰਜ ਵੀ ਕੀਤਾ ਜਾ ਰਿਹਾ ਹੈ। ਯੂਕਰੇਨ ਵਿੱਚ ਫਸੇ ਇੱਕ ਵਿਦਿਆਰਥੀ ਨੇ ਯੂਕਰੇਨ ਦੀ ਪੁਲਿਸ ਦੀ ਇਸ ਬੇਰਹਿਮੀ ਦੀ ਵੀਡੀਓ ਸ਼ੇਅਰ ਕੀਤੀ ਹੈ। 

ਹਰਿਦੁਆਰ ਦੇ ਕਈ ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਏ ਹਨ ਅਤੇ ਉਥੋਂ ਨਿਕਲਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਅਜੇ ਤੱਕ ਉਹ ਬਾਹਰ ਨਹੀਂ ਨਿਕਲ ਸਕੇ ਹਨ। ਐਤਵਾਰ ਨੂੰ ਵੇਨੀਪਰੋ 'ਚ ਫਸੇ ਹਰਿਦੁਆਰ ਦੇ ਇਕ ਵਿਦਿਆਰਥੀ ਨੇ ਇੱਕ ਨਿਊਜ਼ ਏਜੰਸੀ ਨਾਲ ਇਕ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਰੋਮਾਨੀਆ ਦੀ ਸਰਹੱਦ 'ਤੇ ਭਾਰਤੀ ਵਿਦਿਆਰਥੀਆਂ ਨਾਲ ਮਾੜਾ ਸਲੂਕ ਕੀਤਾ ਜਾ ਰਿਹਾ ਹੈ, ਲੱਤਾਂ ਨਾਲ ਕੁੱਟਿਆ ਜਾ ਰਿਹਾ ਹੈ।

Russia-Ukraine War: Indian students being beaten, being lathichargedRussia-Ukraine War: Indian students being beaten, being lathicharged

ਵਿਦਿਆਰਥੀ ਨੇ ਦਾਅਵਾ ਕੀਤਾ ਕਿ ਇਹ ਵਿਦਿਆਰਥੀ ਸ਼ਨੀਵਾਰ ਤੋਂ ਰੋਮਾਨੀਆ ਸਰਹੱਦ ਦੇ ਆਸ-ਪਾਸ ਫਸੇ ਹੋਏ ਹਨ। ਲੜਕੀ ਨੇ ਖੁਦ ਆਪਣੀ ਤਕਲੀਫ ਬਿਆਨ ਕਰਦੇ ਹੋਏ ਦੱਸਿਆ ਕਿ ਭਾਰਤੀ ਦੂਤਘਰ ਵੱਲੋਂ ਉਸ ਨਾਲ ਅਜੇ ਤੱਕ ਕੋਈ ਸੰਪਰਕ ਨਹੀਂ ਕੀਤਾ ਗਿਆ, ਜਿਸ ਕਰਕੇ ਉਸ ਨੂੰ ਭਾਰਤ ਵਾਪਸ ਆਉਣ ਦਾ ਕੋਈ ਰਸਤਾ ਨਜ਼ਰ ਨਹੀਂ ਆ ਰਿਹਾ। ਦੇਰ ਸ਼ਾਮ ਵਿਦਿਆਰਥਣ ਨੇ ਬੰਕਰ 'ਚ ਸ਼ਰਨ ਲੈਣ ਦੀ ਵੀਡੀਓ ਸ਼ੇਅਰ ਕਰਦੇ ਹੋਏ ਵਾਪਸ ਆਉਣ ਦੀ ਗੁਹਾਰ ਲਗਾਈ।

ਦੂਜੇ ਪਾਸੇ ਮੈਡੀਕਲ ਦੀ ਵਿਦਿਆਰਥਣ ਨੇ ਵੀ ਪਰਿਵਾਰਕ ਮੈਂਬਰਾਂ ਨੂੰ ਆਪਣੀ ਤਕਲੀਫ਼ ਦੱਸੀ ਹੈ, ਜਿਸ ਦੀ ਆਡੀਓ ਵਾਇਰਲ ਹੋ ਰਹੀ ਹੈ। ਵਾਇਰਲ ਆਡੀਓ ਵਿੱਚ, ਭਾਰਤ ਦੀ ਇੱਕ ਮੈਡੀਕਲ ਵਿਦਿਆਰਥਣ ਯੂਕਰੇਨ ਦੀ ਪੁਲਿਸ ਦਾ ਵਹਿਸ਼ੀ ਚਿਹਰਾ ਉਜਾਗਰ ਕਰ ਰਹੀ ਹੈ, ਜਦੋਂਕਿ ਉਹ ਆਪਣੇ ਉੱਤੇ ਹੋ ਰਹੇ ਅੱਤਿਆਚਾਰਾਂ ਨੂੰ ਬਿਆਨ ਕਰ ਰਹੀ ਹੈ। ਯੂਕਰੇਨ ਵਿੱਚ ਫਸੇ ਐਮਬੀਬੀਐਸ ਵਿਦਿਆਰਥੀਆਂ ਨੂੰ ਲੈ ਕੇ ਉੱਤਰਾਖੰਡ ਵਿੱਚ ਉਨ੍ਹਾਂ ਦੇ ਪਰਿਵਾਰ ਬਹੁਤ ਚਿੰਤਤ ਹਨ।

Russia-Ukraine War: Indian students being beaten, being lathichargedRussia-Ukraine War: Indian students being beaten, being lathicharged

ਨਾਈਜੀਰੀਆ ਅਤੇ ਦੱਖਣੀ ਅਫਰੀਕਾ ਦੇ ਵਿਦਿਆਰਥੀਆਂ ਨੇ ਯੂਕਰੇਨ ਦੇ ਇਵਾਨੋ ਸ਼ਹਿਰ ਤੋਂ ਰੋਮਾਨੀਆ ਦੀ ਸਰਹੱਦ 'ਤੇ ਪਹੁੰਚੇ ਭਾਰਤੀ ਵਿਦਿਆਰਥੀਆਂ ਨਾਲ ਝਗੜਾ ਕੀਤਾ ਅਤੇ ਉਨ੍ਹਾਂ ਦੀਆਂ ਅੱਖਾਂ 'ਤੇ ਮਿਰਚ ਦਾ ਛਿੜਕਾਅ ਕੀਤਾ। ਜਿਸ ਕਾਰਨ ਭਗਦੜ ਵਿੱਚ ਕਈ ਬੱਚਿਆਂ ਦੇ ਫ਼ੋਨ ਅਤੇ ਹੋਰ ਸਮਾਨ ਦੇ ਗਵਾਚ ਜਾਣ ਕਾਰਨ ਕਈ ਵਿਦਿਆਰਥੀਆਂ ਦੇ ਜ਼ਖ਼ਮੀ ਹੋਣ ਕਾਰਨ ਪਰਿਵਾਰਕ ਮੈਂਬਰ ਚਿੰਤਤ ਹਨ।

ਇਹ ਵੀ ਜਾਣਕਾਰੀ ਮਿਲੀ ਹੈ ਕਿ ਭਾਰਤੀ ਵਿਦਿਆਰਥੀਆਂ ਨੂੰ ਇਵਾਨੋ ਸ਼ਹਿਰ ਤੋਂ ਰੋਮਾਨੀਆ ਬਾਰਡਰ 'ਤੇ ਲਿਆਂਦਾ ਗਿਆ ਹੈ, ਜਿੱਥੇ ਪਹਿਲਾਂ ਵਿਦਿਆਰਥਣਾਂ ਨੂੰ ਲੈਣ ਲਈ ਲਾਈਨ ਲਗਾਈ ਜਾ ਰਹੀ ਸੀ। ਰੋਮਾਨੀਆ 'ਚ ਦਾਖਲ ਹੋਣ ਲਈ ਕਿਹਾ ਸੀ ਪਰ ਇੱਥੇ ਨਾਈਜੀਰੀਆ ਅਤੇ ਦੱਖਣੀ ਅਫਰੀਕਾ ਦੇ ਵਿਦਿਆਰਥੀਆਂ ਨੇ ਭਾਰਤੀ ਵਿਦਿਆਰਥੀਆਂ ਨੂੰ ਰੋਮਾਨੀਆ 'ਚ ਦਾਖਲ ਹੋਣ ਤੋਂ ਰੋਕ ਦਿੱਤਾ ਹੈ।

SHARE ARTICLE

ਏਜੰਸੀ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement