ਕੈਨੇਡਾ 'ਚ ਸਿੱਖ 'ਤੇ ਹਮਲਾ, ਗੋਰਿਆਂ ਨੇ ਉਛਾਲ਼ੀ ਪੱਗ 
Published : Mar 28, 2018, 5:49 pm IST
Updated : Mar 28, 2018, 5:49 pm IST
SHARE ARTICLE
Sikh
Sikh

ਸਿੱਖ ‘ਤੇ ਦੋ ਗੋਰਿਆਂ ਵੱਲੋਂ ਚਾਕੂ ਨਾਲ ਹਮਲਾ ਕਰਨ ਤੇ ਉਸ ਦੀ ਪੱਗ ਉਛਾਲ ਕੇ ਨਸਲੀ ਹਮਲੇ ਨੂੰ ਅੰਜ਼ਾਮ ਦੇਣ ਦੀ ਘਿਨਾਉਣੀ ਘਟਨਾ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਓਟਾਵਾ: ਕੈਨੇਡਾ ਵਿੱਚ ਇੱਕ ਸਿੱਖ ‘ਤੇ ਦੋ ਗੋਰਿਆਂ ਵੱਲੋਂ ਚਾਕੂ ਨਾਲ ਹਮਲਾ ਕਰਨ ਤੇ ਉਸ ਦੀ ਪੱਗ ਉਛਾਲ ਕੇ ਨਸਲੀ ਹਮਲੇ ਨੂੰ ਅੰਜ਼ਾਮ ਦੇਣ ਦੀ ਘਿਨਾਉਣੀ ਘਟਨਾ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੋਸ਼ੀਆਂ ਨੇ ਪੀੜਤ ਸਿੱਖ ਲਈ ਭੱਦੀ ਨਸਲੀ ਸ਼ਬਦਾਵਲੀ ਵੀ ਵਰਤੀ। ਸੀ.ਬੀ.ਸੀ. ਨਿਊਜ਼ ਮੁਤਾਬਕ ਦੋਵੇਂ ਮੁਲਜ਼ਮ ਵੀਹਾਂ ਕੁ ਸਾਲਾਂ ਦੇ ਸਨ। ਉਨ੍ਹਾਂ ਪੀੜਤ ਸਿੱਖ ਨੂੰ ਲੁੱਟਣ ਤੋਂ ਇਲਾਵਾ ਚਾਕੂ ਵਿਖਾ ਕੇ ਡਰਾਇਆ ਤੇ ਉਸ ਦੀ ਦਸਤਾਰ ਵੀ ਉਤਾਰ ਦਿਤੀ।canadacanadaਪੁਲਿਸ ਮੁਤਾਬਕ ਘਟਨਾ ਬੀਤੇ ਮੰਗਲਵਾਰ ਨੂੰ ਦੇਰ ਰਾਤ 11:25 ਦੀ ਹੈ, ਜਦੋਂ ਉਕਤ ਸਿੱਖ ਵੈਸਟਗੇਟ ਸ਼ਾਪਿੰਗ ਸੈਂਟਰ ਲਾਗੇ ਆਪਣੀ ਬੱਸ ਦਾ ਇੰਤਜ਼ਾਰ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪੀੜਤ ਸਿੱਖ ਆਪਣਾ ਕਾਰੋਬਾਰ ਚਲਾਉਂਦਾ ਹੈ। ਉਸ ‘ਤੇ ਹਮਲਾ ਕਰ ਨੌਜਵਾਨਾਂ ਨੇ ਉਸ ਦੀ ਪੱਗ ਉਤਾਰ ਦਿੱਤੀ ਤੇ ਉਸ ਦਾ ਫ਼ੋਨ ਤੇ ਬੱਸ ਪਾਸ ਆਦਿ ਲੁੱਟ ਲਿਆ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਨਸ਼ੇ ਦੀ ਹਾਲਤ ਵਿੱਚ ਜਾਪਦੇ ਸਨ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਹਮਲਾ ਨਸਲੀ ਹੈ ਜਾਂ ਨਹੀਂ।sikhsikhਕੈਨੇਡਾ ਦੀ ਦੋਵੇਂ ਪ੍ਰਮੁੱਖ ਪਾਰਟੀਆਂ ਡੈਮੋਕ੍ਰੈਟਿਕ ਤੇ ਕਨਜ਼ਰਵੇਟਿਵ ਦੇ ਲੀਡਰਾਂ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ। ਲੀਡਰਾਂ ਨੇ ਕਿਹਾ ਕਿ ਸਿੱਖ ਕੈਨੇਡਾ ਦੀ ਤਰੱਕੀ ਵਿੱਚ ਤਕਰੀਬਨ ਇੱਕ ਸਦੀ ਤੋਂ ਬਹੁਮੁੱਲਾ ਯੋਗਦਾਨ ਪਾਉਂਦੇ ਆ ਰਹੇ ਹਨ।sikhsikhਉੱਥੇ ਹੀ ਕੈਨੇਡਾ ਦੀ ਵਰਲਡ ਸਿੱਖ ਆਰਗੇਨਾਈਜ਼ੇਸ਼ਨ (WSO) ਨੇ ਕਿਹਾ ਕਿ ਇਹ ਹਮਲਾ ਬਹੁਤ ਹੀ ਪ੍ਰੇਸ਼ਾਨ ਕਰਨ ਵਾਲਾ ਹੈ। ਡਬਲਿਊ.ਐਸ.ਓ. ਦੇ ਪ੍ਰਧਾਨ ਮੁਖਬੀਰ ਸਿੰਘ ਨੇ ਕਿਹਾ ਕਿ ਅਜਿਹੇ ਹਮਲੇ ਸਿੱਖ ਭਾਈਚਾਰੇ ਵਿੱਚ ਸਹਿਣਸ਼ੀਲਤਾ ਨੂੰ ਖ਼ਤਮ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜ਼ਬਰਦਸਤੀ ਦਸਤਾਰ ਉਤਰਵਾਉਣਾ ਸਿੱਖ ਦੀ ਹੱਦੋਂ ਵੱਧ ਬੇਇੱਜ਼ਤੀ ਕਰਨ ਦੇ ਬਰਾਬਰ ਹੈ। 

Location: Canada, Ontario, Ottawa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement