
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਦੀ ਭਾਰਤ ਦੀ ਤੈਅ ਯਾਤਰਾ ਤੋਂ ਕੁਝ ਦਿਨ ਪਹਿਲਾਂ ਉਹਨਾਂ ਦਾ ਕੋਰੋਨਾ ਵਾਇਰਸ ਟੈਸਟ ਕੀਤਾ ਗਿਆ
ਯੇਰੂਸ਼ਲਮ: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਦੀ ਭਾਰਤ ਦੀ ਤੈਅ ਯਾਤਰਾ ਤੋਂ ਕੁਝ ਦਿਨ ਪਹਿਲਾਂ ਉਹਨਾਂ ਦਾ ਕੋਰੋਨਾ ਵਾਇਰਸ ਟੈਸਟ ਕੀਤਾ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਨਫਤਾਲੀ ਬੇਨੇਟ ਦੇ ਦਫ਼ਤਰ ਨੇ ਆਪਣੇ ਸਿਹਤ ਅਪਡੇਟ ਵਿਚ ਕਿਹਾ ਕਿ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਠੀਕ ਮਹਿਸੂਸ ਕਰ ਰਹੇ ਹਨ ਅਤੇ ਉਹਨਾਂ ਨੇ ਘਰ ਵਿਚ ਹੀ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਉਹ ਘਰ ਤੋਂ ਕੰਮ ਕਰਨਾ ਜਾਰੀ ਰੱਖਣਗੇ।
ਇਸ ਮਹੀਨੇ ਦੀ ਸ਼ੁਰੂਆਤ ਵਿਚ ਨਫਤਾਲੀ ਬੇਨੇਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਭਾਰਤ ਦੀ ਆਪਣੀ ਪਹਿਲੀ ਅਧਿਕਾਰਤ ਯਾਤਰਾ ਦਾ ਐਲਾਨ ਕੀਤਾ ਸੀ। ਆਪਣੀ ਯਾਤਰਾ ਦੌਰਾਨ ਬੇਨੇਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਮੁਲਾਕਾਤ ਕਰਨੀ ਸੀ ਅਤੇ ਦੇਸ਼ ਦੇ ਯਹੂਦੀ ਭਾਈਚਾਰੇ ਨਾਲ ਵੀ ਮੁਲਾਕਾਤ ਕਰਨੀ ਸੀ।