London News : ਬ੍ਰਿਟਿਸ਼ ਸਰਕਾਰ ਨੂੰ ਭਾਰਤ ਤੋਂ ਜਲ੍ਹਿਆਵਾਲਾ ਬਾਗ ’ਤੇ ਮਾਫ਼ੀ ਮੰਗਣੀ ਚਾਹੀਦੀ ਹੈ : ਬ੍ਰਿਟੇਨ ਦੇ ਸੰਸਦ ਮੈਂਬਰ 

By : BALJINDERK

Published : Mar 28, 2025, 5:19 pm IST
Updated : Mar 28, 2025, 5:19 pm IST
SHARE ARTICLE
 ਬ੍ਰਿਟੇਨ ਦੇ ਸੰਸਦ ਮੈਂਬਰ 
ਬ੍ਰਿਟੇਨ ਦੇ ਸੰਸਦ ਮੈਂਬਰ 

London News : ਸੰਸਦ ਮੈਂਬਰ ਬੌਬ ਬਲੈਕਮੈਨ ਨੇ ਬ੍ਰਿਟਿਸ਼ ਸਰਕਾਰ ਨੂੰ 1919 ਦੇ ਜਲ੍ਹਿਆਵਾਲਾ ਬਾਗ ਸਾਕੇ ਲਈ ਭਾਰਤ ਦੇ ਲੋਕਾਂ ਤੋਂ ਰਸਮੀ ਤੌਰ ’ਤੇ ਮੁਆਫ਼ੀ ਮੰਗਣ ਲਈ ਕਿਹਾ

London News in Punjabi : ਬਰਤਾਨੀਆ ਵਿੱਚ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਬੌਬ ਬਲੈਕਮੈਨ ਨੇ ਬ੍ਰਿਟਿਸ਼ ਸਰਕਾਰ ਨੂੰ 1919 ਦੇ ਜਲ੍ਹਿਆਵਾਲਾ ਬਾਗ ਸਾਕੇ ਲਈ ਭਾਰਤ ਦੇ ਲੋਕਾਂ ਤੋਂ ਰਸਮੀ ਤੌਰ ’ਤੇ ਮੁਆਫ਼ੀ ਮੰਗਣ ਲਈ ਕਿਹਾ ਹੈ। ਉਨ੍ਹਾਂ ਨੇ ਵੀਰਵਾਰ ਨੂੰ ਸੰਸਦ ਵਿੱਚ ਕਿਹਾ ਕਿ ਬ੍ਰਿਟਿਸ਼ ਸਰਕਾਰ ਨੂੰ 13 ਅਪ੍ਰੈਲ ਤੋਂ ਪਹਿਲਾਂ ਮੁਆਫ਼ੀ ਮੰਗਣੀ ਚਾਹੀਦੀ ਹੈ। ਅਗਲੇ ਮਹੀਨੇ ਜਲਿ੍ਹਆਂਵਾਲਾ ਬਾਗ ਸਾਕੇ ਦੀ 106ਵੀਂ ਬਰਸੀ ਮਨਾਈ ਜਾਵੇਗੀ। ਬ੍ਰਿਟਿਸ਼ ਸਾਂਸਦ ਬਲੈਕਮੈਨ ਨੇ ਆਪਣੇ ਭਾਸ਼ਣ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਹੈ।

ਐਮਪੀ ਬਲੈਕਮੈਨ ਨੇ ਕਿਹਾ- ਜਲ੍ਹਿਆਵਾਲਾ ਬਾਗ ਕਤਲੇਆਮ ਬ੍ਰਿਟਿਸ਼ ਸਾਮਰਾਜ ’ਤੇ ਇੱਕ ਦਾਗ ਹੈ। ਇਸ ਵਿਚ 1500 ਲੋਕ ਮਾਰੇ ਗਏ ਸਨ ਅਤੇ 1200 ਜ਼ਖਮੀ ਹੋਏ ਸਨ। ਆਖਰਕਾਰ, ਜਨਰਲ ਡਾਇਰ ਬ੍ਰਿਟਿਸ਼ ਸਾਮਰਾਜ ’ਤੇ ਇਸ ਦਾਗ ਲਈ ਬਦਨਾਮ ਸੀ। ਬ੍ਰਿਟਿਸ਼ ਸਾਂਸਦ ਨੇ ਅੱਗੇ ਕਿਹਾ - ਤਾਂ ਕੀ ਅਸੀਂ ਸਰਕਾਰ ਤੋਂ ਇਹ ਸਵੀਕਾਰ ਕਰ ਸਕਦੇ ਹਾਂ ਕਿ ਕੀ ਗਲਤ ਹੋਇਆ ਹੈ ਅਤੇ ਕੀ ਭਾਰਤ ਦੇ ਲੋਕਾਂ ਤੋਂ ਰਸਮੀ ਮੁਆਫੀ ਮੰਗੀ ਗਈ ਸੀ?

ਅੱਜ ਤੱਕ ਕਿਸੇ ਵੀ ਬ੍ਰਿਟਿਸ਼ ਪ੍ਰਧਾਨ ਮੰਤਰੀ ਨੇ ਜਲ੍ਹਿਆਵਾਲਾ ਬਾਗ ਸਾਕੇ ਲਈ ਮੁਆਫੀ ਨਹੀਂ ਮੰਗੀ ਹੈ। ਹਾਲਾਂਕਿ, ਕਈ ਬ੍ਰਿਟਿਸ਼ ਨੇਤਾਵਾਂ ਨੇ ਸਮੇਂ-ਸਮੇਂ ’ਤੇ ਇਸ ਲਈ ਅਫਸੋਸ ਪ੍ਰਗਟ ਕੀਤਾ ਹੈ ਪਰ ਅਧਿਕਾਰਤ ਤੌਰ ’ਤੇ ਕੋਈ ਮੁਆਫੀ ਨਹੀਂ ਮੰਗੀ ਗਈ ਹੈ। 

(For more news apart from  British government should apologize to India for Jallianwala Bagh massacre: British MP News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement