
ਘਟਨਾ ਬੁੱਧਵਾਰ ਸਵੇਰੇ ਉਸ ਸਮੇਂ ਵਾਪਰੀ ਜਦੋਂ ਅਣਪਛਾਤੇ ਬੰਦੂਕਧਾਰੀਆਂ ਨੇ ਪਲਾਂਟ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਕਰਮਚਾਰੀਆਂ ਨੇ ਉਨ੍ਹਾਂ ਦਾ ਵਿਰੋਧ ਕੀਤਾ।
ਮੈਕਸੀਕੋ - ਮੈਕਸੀਕੋ ਦੇ ਹਿਡਾਲਗੋ ਸੂਬੇ ਦੇ ਤੁਲਾ ਸ਼ਹਿਰ ਵਿਚ ਕਰੂਜ਼ ਅਜ਼ੂਲ ਸੀਮਿੰਟ ਪਲਾਂਟ ਵਿਚ ਹੋਈ ਗੋਲੀਬਾਰੀ ਵਿਚ 8 ਲੋਕਾਂ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖ਼ਮੀ ਹਣ ਦੀ ਖ਼ਬਰ ਹੈ। ਘਟਨਾ ਬੁੱਧਵਾਰ ਸਵੇਰੇ ਉਸ ਸਮੇਂ ਵਾਪਰੀ ਜਦੋਂ ਅਣਪਛਾਤੇ ਬੰਦੂਕਧਾਰੀਆਂ ਨੇ ਪਲਾਂਟ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਕਰਮਚਾਰੀਆਂ ਨੇ ਉਨ੍ਹਾਂ ਦਾ ਵਿਰੋਧ ਕੀਤਾ।
ਸਥਾਨਕ ਗਵਰਨਰ ਉਮਰ ਫਯਾਦ ਮੇਨਾਸੇਸ ਨੇ ਬੁੱਧਵਾਰ ਦੇਰ ਰਾਤ ਆਪਣੇ ਟਵਿੱਟਰ ਪੇਜ 'ਤੇ ਲਿਖਿਆ, 'ਮੈਂ ਤੁਲਾ ਸ਼ਹਿਰ ਦੇ ਕਰੂਜ਼ ਅਜ਼ੂਲ ਪਲਾਂਟ 'ਤੇ ਹੋਈ ਝੜਪ ਦੀ ਸਖ਼ਤ ਨਿੰਦਾ ਕਰਦਾ ਹਾਂ, ਜਿੱਥੇ ਤਾਜ਼ਾ ਜਾਣਕਾਰੀ ਅਨੁਸਾਰ 8 ਲੋਕ ਮਾਰੇ ਗਏ, 11 ਜ਼ਖ਼ਮੀ ਹੋਏ ਅਤੇ 9 ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।' ਉਨ੍ਹਾਂ ਨੇ ਖੇਤਰੀ ਗ੍ਰਹਿ ਮੰਤਰਾਲਾ ਅਤੇ ਸਰਕਾਰੀ ਵਕੀਲ ਦੇ ਦਫ਼ਤਰ ਨੂੰ ਘਟਨਾ ਦੀ ਜਾਂਚ ਕਰਨ ਦੇ ਨਾਲ-ਨਾਲ ਵਿਰੋਧੀ ਧਿਰਾਂ ਵਿਚਕਾਰ ਗੱਲਬਾਤ ਨੂੰ ਸੁਵਿਧਾਜਨਕ ਬਣਾਉਣ ਦਾ ਕੰਮ ਸੌਂਪਿਆ ਹੈ।