Pakistan News: ਲਹਿੰਦੇ ਪੰਜਾਬ ਨੇ ਸ਼ਾਦਮਾਨ ਚੌਕ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਸਮਾਂ ਮੰਗਿਆ
Published : Apr 28, 2024, 12:01 pm IST
Updated : Apr 28, 2024, 12:01 pm IST
SHARE ARTICLE
Pakistan Shadman Chowk name News in punjabi
Pakistan Shadman Chowk name News in punjabi

Pakistan News: ਲਾਹੌਰ ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ 7 ਜੂਨ ਤੱਕ ਮੁਲਤਵੀ ਕੀਤੀ

Pakistan Shadman Chowk name News in punjabi : ਪਾਕਿਸਤਾਨ ਦੇ ਪੰਜਾਬ ਸੂਬੇ ਨੇ ਬੀਤੇ ਦਿਨ ਇੱਥੇ ਸ਼ਾਦਮਾਨ ਚੌਕ ਦਾ ਨਾਮ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਣ ਦੇ ਮੁੱਦੇ ਤੇ ਹਾਈ ਕੋਰਟ ਕੋਲੋਂ ਹੋਰ ਸਮਾਂ ਮੰਗਿਆ ਹੈ। ਲਾਹੌਰ ਹਾਈ ਕੋਰਟ ਦੇ ਜੱਜ ਜਸਟਿਸ ਸ਼ਮਸ ਮਹਿਮੂਦ ਮਿਰਜ਼ਾ ਵੱਲੋਂ ‘ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੀ ਇਕ ਪਟੀਸ਼ਨ 'ਤੇ ਸੁਣਵਾਈ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ: Jalandhar Bhalla Chat News: ਚਟਪਟੀਆਂ ਚੀਜ਼ਾਂ ਖਾਣ ਵਾਲੇ ਹੋ ਜਾਣ ਸਾਵਧਾਨ, ਭੱਲਾ ਚਾਟ ਵਿਚੋਂ ਨਿਕਲੀ ਕਿਰਲੀ, ਵੇਖੋ ਵੀਡੀਓ

ਪਟੀਸ਼ਨ ਵਿੱਚ ਸ਼ਾਦਮਾਨ ਚੌਕ ਦਾ ਨਾਮ ਬਦਲ ਕੇ ਭਗਤ ਸਿੰਘ ਦੇ ਨਾਮ 'ਤੇ ਰੱਖਣ ਦੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਪ੍ਰਾਂਤ ਅਤੇ ਜ਼ਿਲ੍ਹਾ ਸਰਕਾਰਾਂ ਦੇ ਤਿੰਨ ਚੋਟੀ ਦੇ ਅਧਿਕਾਰੀਆਂ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਦੀ ਮੰਗ ਕੀਤੀ ਗਈ। ਪੰਜਾਬ ਸਰਕਾਰ ਦੇ ਸਹਾਇਕ ਐਡਵੋਕੇਟ ਜਨਰਲ ਇਮਰਾਨ ਖਾਨ ਨੇ ਸੁਣਵਾਈ ਦੌਰਾਨ ਅਦਾਲਤ ਨੂੰ ਕਿਹਾ ਕਿ ਸ਼ਾਦਮਾਨ ਚੌਕ ਦਾ ਨਾਮ ਆਜ਼ਾਦੀ ਘੁਲਾਟੀਏ ਦੇ ਨਾਮ 'ਤੇ ਰੱਖਣ ਦਾ ਨੋਟੀਫਿਕੇਸ਼ਨ ਜਾਰੀ ਕਰਨ ਵਾਸਤੇ ਸਰਕਾਰ ਨੂੰ ਹੋਰ ਸਮਾਂ ਦਿੱਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ: Iraqi TikTok star Om Fahad : ਇਰਾਕੀ TikTok ਸਟਾਰ ਓਮ ਫਹਾਦ ਦੀ ਬਗਦਾਦ 'ਚ ਗੋਲੀ ਮਾਰ ਕੇ ਹੱਤਿਆ, ਵੀਡੀਓ

ਪਟੀਸ਼ਨਰ ਦੇ ਵਕੀਲ ਖਾਲਿਦ ਜ਼ਮਾ ਕਾਕੜ ਨੇ ਦਲੀਲ ਦਿੱਤੀ ਕਿ ਇਸ ਮਾਮਲੇ ਵਿੱਚ ਪਹਿਲਾਂ ਹੀ ਕਾਫੀ ਦੇਰ ਹੋ ਚੁੱਕੀ ਹੈ। ਅਦਾਲਤ ਨੇ ਹਾਈ ਕੋਰਟ ਨੇ ਦਿੱਤੇ ਸੀ ਹੁਕਮ ਹਾਈ ਕੋਰਟ ਨੇ 2018 ਵਿਚ ਸਰਕਾਰ ਨੂੰ ਲਾਹੌਰ ਸਥਿਤ ਸ਼ਾਦਮਾਨ ਚੌਕ ' ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਣ ਦਾ ਹੁਕਮ ਦਿੱਤਾ ਸੀ। ਭਗਤ ਸਿੰਘ ਨੂੰ 93 ਸਾਲ ਪਹਿਲਾਂ ਲਾਹੌਰ ਵਿੱਚ ਫਾਂਸੀ ਦਿੱਤੀ ਗਈ ਸੀ। ਖਾਨ ਦੀ ਦਲੀਲ ਨੂੰ ਮਨਜ਼ੂਰ ਕਰ ਲਿਆ ਅਤੇ ਮਾਮਲੇ ਦੀ ਅਗਲੀ ਸੁਣਵਾਈ 7 ਜੂਨ ਤੱਕ ਲਈ ਮੁਲਤਵੀ ਕਰ ਦਿੱਤੀ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from  Pakistan Shadman Chowk name News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement