Italy News: ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਟਲੀ ਦੇ ਸ਼ਹਿਰ ਗੋਨਜਾਗਾ ਵਿਖੇ ਕਰਵਾਇਆ ਸਮਾਗਮ
Published : Apr 28, 2025, 4:27 pm IST
Updated : Apr 28, 2025, 5:33 pm IST
SHARE ARTICLE
Event held in Gonzaga Italy News
Event held in Gonzaga Italy News

Italy News: ਸਮਾਗਮ ਵਿੱਚ ਹਾਜ਼ਰੀ ਭਰਨ ਲਈ ਸ਼ਹਿਰ ਗੋਨਜਾਗਾ ਦੀ ਮੇਅਰ ਅਲੀਸਾਬੇਤਾ ਗਲੀੳਤੀ ਅਤੇ ਸ਼ਹਿਰ ਗੋਨਜਾਗਾ ਦੀ ਪੁਲਿਸ ਦੇ ਉੱਚ ਅਧਿਕਾਰੀ ਸ਼ਾਮਲ ਹੋਏ

ਮਿਲਾਨ (ਦਲਜੀਤ ਮੱਕੜ) ਇਟਲੀ ਵਿੱਚ ਖ਼ਾਲਸਾ ਸਾਜਨਾ ਦਿਵਸ ਨੂੰ ਮਨਾਉਂਦਿਆ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਇਹਨਾਂ ਸਮਾਗਮਾਂ ਦੀ ਲੜੀ ਤਹਿਤ ਇਟਲੀ ਦੇ ਸ਼ਹਿਰ ਗੋਨਜਾਗਾ ਦੀਆਂ ਸਿੱਖ ਸੰਗਤਾਂ ਵੱਲੋਂ ਸਲਾਨਾ ਸਮਾਗਮ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਸਮਾਗਮ ਦੀ ਅਰੰਭਤਾ ਹੋਈ।

ਪਾਠ ੳਪਰੰਤ ਪੰਥ ਪ੍ਰਸਿੱਧ ਢਾਡੀ ਜਥਾ ਭਾਈ ਗੁਰਪ੍ਰੀਤ  ਸਿੰਘ ਲਾਂਡਰਾਂ ਵਾਲੇ ਅਤੇ ਸਾਥੀਆਂ ਵੱਲੋਂ ਸੰਗਤਾਂ ਨੂੰ ਸਿੱਖ ਇਤਿਹਾਸ ਸੁਣਾ ਕੇ ਹਾਜ਼ਰੀ ਲਵਾਈ ਗਈ। ਸਮਾਗਮ ਵਿੱਚ ਹਾਜ਼ਰੀ ਭਰਨ ਲਈ ਸ਼ਹਿਰ ਗੋਨਜਾਗਾ ਦੀ ਮੇਅਰ ਅਲੀਸਾਬੇਤਾ ਗਲੀੳਤੀ ਅਤੇ ਸ਼ਹਿਰ ਗੋਨਜਾਗਾ ਦੀ ਪੁਲਿਸ ਦੇ ਉੱਚ ਅਧਿਕਾਰੀ ਸ਼ਾਮਲ ਹੋਏ। ਜਿਨ੍ਹਾ ਦਾ ਗੋਨਜਾਗਾ ਦੀਆਂ ਸੰਗਤਾਂ ਵੱਲੋਂ ਯਾਦਗਾਰੀ ਚਿੰਨ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। 

ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸੰਗਤਾਂ ਲਈ ਵੱਖੋ-ਵੱਖਰੇ ਸਟਾਲ ਲਗਾਏ ਗਏ। ਕਲਤੂਰਾ ਸਿੱਖ ਇਟਲੀ ਵੱਲੋਂ ਸਿੱਖ ਇਤਿਹਾਸ ਨਾਲ ਸੰਬੰਧਤ ਕਿਤਾਬਾਂ ਦੇ ਸਟਾਲ ਅਤੇ ਸਮਾਗਮਾਂ ਦੀ ਲਾਈਵ ਕਵਰੇਜ ਕੀਤੀ ਗਈ। ਸਮਾਗਮਾਂ ਵਿੱਚ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ, ਗੁਰਦੁਆਰਾ ਸਾਹਿਬ ਕਰੇਜੋ, ਗੁਰਦੁਆਰਾ ਸਾਹਿਬ ਸੁਜਾਰਾ ,ਪੇਗੋਨਾਗਾ ਮੰਦਿਰ ਤੋਂ ਕਮੇਟੀ ਮੈਂਬਰਾਂ ਨੇ ਹਾਜ਼ਰੀ ਲਗਵਾਈ।

ਕਲਤੂਰਾ ਸਿੱਖ ਇਟਲੀ ਵੱਲੋਂ ਗੁਰਦੇਵ ਸਿੰਘ ਪਾਰਮਾ ਵੱਲੋਂ ਸਿੱਖ ਇਤਿਹਾਸ ਸੰਬੰਧੀ ਕਿਤਾਬਾਂ ਦੀ ਸਟਾਲ ਲਗਾਈ ਗਈ। ਮਿਸਲ ਸ਼ਹੀਦਾਂ ਗੱਤਕਾ ਅਕੈਡਮੀ ਸੁਜਾਰਾ ਵੱਲੋਂ ਗਤਕੇ ਦੇ ਜੌਹਰ ਦਿਖਾਏ ਗਏ। ਗੋਨਜਾਗਾ ਦੀਆਂ ਸੰਗਤਾਂ ਵੱਲੋਂ ਸਮੂਹ ਸੇਵਾਦਾਰਾਂ ਦਾ ਅਤੇ ਵੱਖ-ਵੱਖ ਥਾਵਾਂ ਤੋਂ ਪਹੁੰਚੀਆਂ ਸੰਗਤਾਂ ਦਾ ਸਮਾਗਮਾਂ ਵਿੱਚ ਹਾਜ਼ਰੀ ਭਰਨ ਲਈ ਧੰਨਵਾਦ ਕੀਤਾ ਗਿਆ ਅਤੇ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਮੌਕੇ ਕਰਵਾਏ ਸਮਾਗਮ ਦੀ ਵਧਾਈ ਦਿੱਤੀ।  ਉਹਨਾਂ ਕਿਹਾ ਕਿ ਇੰਨਾ ਵੱਡਾ ਕਾਰਜ ਸਭ ਦੇ ਸਹਿਯੋਗ ਨਾਲ ਹੀ ਸਫ਼ਲ ਹੋਇਆ।

( For more news apart from, 'Event held in Gonzaga Italy News’ Stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement