World Sikh Parliament News: ਵਰਲਡ ਸਿੱਖ ਪਾਰਲੀਮੈਂਟ ਵੱਲੋਂ ਤਿਆਰ ਕੀਤਾ ਮੂਲ ਨਾਨਕਸ਼ਾਹੀ ਕੈਲੰਡਰ ਸਾਰਲੈਂਡ ਦੀਆਂ ਸੰਗਤਾਂ ਨੂੰ ਕੀਤਾ ਸਮਰਪਿਤ
Published : Apr 28, 2025, 4:52 pm IST
Updated : Apr 28, 2025, 5:33 pm IST
SHARE ARTICLE
Nanakshahi Calendar prepared by World Sikh Parliament dedicated to Saarland Sangat News in punjabi
Nanakshahi Calendar prepared by World Sikh Parliament dedicated to Saarland Sangat News in punjabi

ਗੁਰਮਤਿ ਕਲਾਸ ਦੇ ਬੱਚਿਆਂ ਨੇ ਖ਼ਾਲਸਾ ਸਾਜਨਾ ਦਿਵਸ ਨਾਲ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ ਵਿਚ ਭਾਗ ਲਿਆ ਅਤੇ ਸਵਾਲਾਂ ਦੇ ਜਵਾਬ ਦਿੱਤੇ।

ਜਰਮਨ 28 ਅਪ੍ਰੈਲ (ਸੰਦੀਪ ਸਿੰਘ ਖਾਲੜਾ) ਖ਼ਾਲਸਾ ਪ੍ਰਗਟ ਦਿਵਸ ਵਿਸਾਖੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਊਨਕਿਰਚਨ ਜਰਮਨੀ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਇਸ ਵਕਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ  ਉਪਰੰਤ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ ਦੇ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਇਸ ਸਮੇਂ ਪੰਜਾਬ ਦੀ ਧਰਤੀ ਤੋਂ ਪਹੁੰਚੇ ਹੋਏ ਰਾਗੀ ਜਥਾ ਭਾਈ ਮਲਕੀਤ ਸਿੰਘ ਸੁਰ ਸਿੰਘ ਵਾਲਿਆਂ ਨੇ ਅੰਮ੍ਰਿਤਮਈ ਗੁਰਬਾਣੀ ਦੇ ਕੀਰਤਨ ਅਤੇ ਕਥਾ ਵਿਚਾਰ ਨਾਲ ਸਭ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਉਪਰੰਤ ਗੁਰਮਤਿ ਕਲਾਸ ਦੇ ਬੱਚਿਆਂ ਨੇ ਖ਼ਾਲਸਾ ਸਾਜਨਾ ਦਿਵਸ ਨਾਲ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ ਵਿਚ ਭਾਗ ਲਿਆ ਅਤੇ ਸਵਾਲਾਂ ਦੇ ਜਵਾਬ ਦਿੱਤੇ।

ਇਸ ਤੋਂ ਬਾਅਦ ਭਾਈ ਸੰਦੀਪ ਸਿੰਘ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤ ਵਿਚਾਰਾਂ ਰਾਹੀਂ ਨਿਹਾਲ ਕੀਤਾ ਗਿਆ। ਦੀਵਾਨ ਦੀ ਸਮਾਪਤੀ ਤੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਤਿਆਰ  ਕੀਤਾ ਗਿਆ ਮੂਲ ਨਾਨਕਸ਼ਾਹੀ ਕੈਲੰਡਰ ਸਾਰਲੈਂਡ ਦੀਆਂ ਸੰਗਤਾਂ ਨੂੰ ਜੈਕਾਰਿਆਂ ਦੀ ਆਵਾਜ਼ ਵਿੱਚ ਸਮਰਪਿਤ ਕੀਤਾ ਗਿਆ। ਅਰਦਾਸ ਹੁਕਮਨਾਮਾ ਉਪਰੰਤ ਗੁਰੂ ਦਾ ਲੰਗਰ ਵਰਤਾਇਆ ਗਿਆ। ਉਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। 

( For more news apart from, 'Nanakshahi Calendar prepared by World Sikh Parliament dedicated to Saarland Sangat News in punjabi ’ Stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Thar ਵਾਲੀ Suspended Constable ਦੀ Court 'ਚ ਪੇਸ਼ੀ, Bathinda 'ਚ ਚਿੱਟੇ ਸਣੇ ਫੜੀ ਗਈ ਸੀ Amandeep Kaur

23 May 2025 12:26 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

23 May 2025 12:24 PM

High Court ਬਾਹਰ ਲੱਗ ਗਈ Heavy force, Chandigarh Police ਚਾਰੇ ਪਾਸੇ ਸਰਗਰਮ

22 May 2025 9:03 PM

ਬੱਚਾ ਅਗ਼ਵਾ ਮਾਮਲੇ 'ਚ ਆਇਆ ਨਵਾਂ ਮੋੜ, Jaspreet ਦੇ ਮਾਤਾ ਪਿਤਾ ਦੀ ਨਵੀਂ ਵੀਡੀਓ ਆਈ ਸਾਹਮਣੇ

22 May 2025 8:59 PM

Punjab 'ਚ ਆ ਗਿਆ Toofan ! ਤੇਜ਼ ਹਨ੍ਹੇਰੀ ਨਾਲ ਉੱਡ ਰਹੀ ਧੂੜ, ਅਸਮਾਨ 'ਚ ਛਾਏ ਕਾਲੇ ਬੱਦਲ

22 May 2025 1:55 PM
Advertisement