Pakistan News : ਪਾਕਿਸਤਾਨ ਨੇ ਕੀਤੀ ਅਪਣੇ ਦੋਸਤ ਨੂੰ ਅਪੀਲ, ‘ਬ੍ਰਹਮਪੁੱਤਰ ਨਦੀ ਦਾ ਪਾਣੀ ਰੋਕੇ ਚੀਨ’
Published : Apr 28, 2025, 9:50 am IST
Updated : Apr 28, 2025, 9:50 am IST
SHARE ARTICLE
photo
photo

'ਸਿੰਧੂ ਜਲ ਸੰਧੀ ਨੂੰ ਰੋਕਣ ਸਮੇਤ ਭਾਰਤ ਸਰਕਾਰ ਵਲੋਂ ਲਏ ਗਏ ਫ਼ੈਸਲੇ ਆਰ.ਐਸ.ਐਸ ਦੇ ਇਸ਼ਾਰੇ ’ਤੇ ਲਏ ਗਏ'

ਇਸਲਾਮਾਬਾਦ : ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਹੈ। ਪਹਿਲੀ ਵਾਰ 1960 ਤੋਂ ਚੱਲੀ ਆ ਰਹੀ ਸਿੰਧੂ ਜਲ ਸੰਧੀ ਨੂੰ ਰੋਕਣ ਦਾ ਫ਼ੈਸਲਾ ਲਿਆ ਗਿਆ ਹੈ। ਨਾਲ ਹੀ ਦੂਤਘਰ ਤੋਂ ਸਟਾਫ਼ ਘਟਾਉਣ, ਵੀਜ਼ੇ ਰੱਦ ਕਰਨ ਅਤੇ ਸਰਹੱਦਾਂ ਬੰਦ ਕਰਨ ਵਰਗੇ ਫ਼ੈਸਲੇ ਵੀ ਲਏ ਗਏ ਹਨ।

ਪਾਕਿਸਤਾਨ ਇਨ੍ਹਾਂ ਫ਼ੈਸਲਿਆਂ ਤੋਂ ਪਰੇਸ਼ਾਨ ਹੈ ਅਤੇ ਹੁਣ ਉਸ ਨੂੰ ਅਪਣੇ ਸਦਾਬਹਾਰ ਦੋਸਤ ਚੀਨ ਦੀ ਯਾਦ ਆ ਰਹੀ ਹੈ। ਪਾਕਿਸਤਾਨ ਨੇ ਸਿੰਧੂ ਜਲ ਸਮਝੌਤੇ ਨੂੰ ਲੈ ਕੇ ਸੱਭ ਤੋਂ ਪਹਿਲਾਂ ਕਿਹਾ ਕਿ ਉਹ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ’ਚ ਜਾਵੇਗਾ ਅਤੇ ਚੀਨ ਅਤੇ ਰੂਸ ਵਰਗੇ ਦੇਸ਼ਾਂ ਨੂੰ ਭਾਰਤ ਵਿਰੁਧ ਕਾਰਵਾਈ ਕਰਨ ਦੀ ਅਪੀਲ ਕਰੇਗਾ। ਇੰਨਾ ਹੀ ਨਹੀਂ ਹੁਣ ਪਾਕਿਸਤਾਨ ਨੇ ਚੀਨ ਦੇ ਨਾਂ ’ਤੇ ਸਿੱਧੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿਤੀਆਂ ਹਨ। ਪਾਕਿਸਤਾਨੀ ਪੱਤਰਕਾਰ ਅਤੇ ਸਾਬਕਾ ਸੰਸਦ ਮੈਂਬਰ ਮੁਸ਼ਾਹਿਦ ਹੁਸੈਨ ਸਈਅਦ ਨੇ ਕਿਹਾ ਕਿ ਸਿੰਧੂ ਜਲ ਸੰਧੀ ਨੂੰ ਰੋਕਣ ਸਮੇਤ ਭਾਰਤ ਸਰਕਾਰ ਵਲੋਂ ਲਏ ਗਏ ਫ਼ੈਸਲੇ ਆਰ.ਐਸ.ਐਸ ਦੇ ਇਸ਼ਾਰੇ ’ਤੇ ਲਏ ਗਏ ਹਨ।

ਮੁਸ਼ਾਹਿਦ ਹੁਸੈਨ ਨੇ ਪਾਕਿਸਤਾਨੀ ਟੀ.ਵੀ ਚੈਨਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਪਾਕਿਸਤਾਨ ਵਲੋਂ ਲਿਆ ਗਿਆ ਫ਼ੈਸਲਾ ਚੰਗਾ ਹੈ। ਹੁਸੈਨ ਨੇ ਕਿਹਾ ਕਿ ਨਰਿੰਦਰ ਮੋਦੀ ਨੇ ਜੋ ਜੰਗ ਸ਼ੁਰੂ ਕੀਤੀ ਹੈ, ਉਹ ਆਰ.ਐਸ.ਐਸ ਦੇ ਇਸ਼ਾਰੇ ’ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਰ.ਐਸ.ਐਸ 2025 ਵਿਚ 100 ਸਾਲ ਪੂਰੇ ਕਰ ਰਹੀ ਹੈ ਅਤੇ ਇਸੇ ਲਈ ਅਜਿਹਾ ਮਾਹੌਲ ਸਿਰਜਿਆ ਗਿਆ ਹੈ। ਮੁਸ਼ਾਹਿਦ ਹੁਸੈਨ ਨੇ ਇਹ ਵੀ ਕਿਹਾ ਕਿ ਭਾਰਤੀ ਜਹਾਜ਼ਾਂ ਲਈ ਹਵਾਈ ਖੇਤਰ ਬੰਦ ਕਰਨ ਦਾ ਪਾਕਿਸਤਾਨ ਦਾ ਫ਼ੈਸਲਾ ਭਾਰਤ ਲਈ ਵੱਡਾ ਝਟਕਾ ਹੋਵੇਗਾ। ਹੁਸੈਨ ਨੇ ਕਿਹਾ ਕਿ ਇਸ ਨਾਲ ਭਾਰਤੀ ਜਹਾਜ਼ਾਂ ਦਾ ਕਿਰਾਇਆ ਵਧੇਗਾ ਅਤੇ ਲੰਬੇ ਸਮੇਂ ਵਿਚ ਇਸ ਨੂੰ ਨੁਕਸਾਨ ਉਠਾਉਣਾ ਪਵੇਗਾ। ਇੰਨਾ ਹੀ ਨਹੀਂ ਮੁਸ਼ਾਹਿਦ ਹੁਸੈਨ ਨੇ ਕਿਹਾ ਕਿ ਭਾਰਤ ਪਾਣੀ ਦੇ ਮਾਮਲੇ ’ਚ ਕੋਈ ਖ਼ਾਸ ਕਦਮ ਨਹੀਂ ਚੁੱਕ ਸਕਦਾ। ਉਸ ਦੀ ਕੋਈ ਵੀ ਕਾਰਵਾਈ ਤੁਰਤ ਪ੍ਰਭਾਵ ਨਹੀਂ ਦਿਖਾਏਗੀ।

ਹੁਸੈਨ ਨੇ ਇਹ ਵੀ ਕਿਹਾ ਕਿ ਭਾਰਤ ਪਾਣੀ ਦੇ ਮੁੱਦੇ ’ਤੇ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕ ਸਕਦਾ। ਉਨ੍ਹਾਂ ਚੀਨ ਦੀ ਉਦਾਹਰਣ ਦਿਤੀ, ਜੋ ਭਾਰਤ ਦੇ ਜਲ ਸਰੋਤਾਂ ਨੂੰ ਕੰਟਰੋਲ ਕਰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਭਾਰਤ ਪਾਕਿਸਤਾਨ ਦਾ ਪਾਣੀ ਰੋਕਣ ਦੀ ਕੋਸ਼ਿਸ਼ ਕਰਦਾ ਹੈ ਤਾਂ ਚੀਨ ਵੀ ਭਾਰਤ ਦਾ ਪਾਣੀ ਰੋਕ ਸਕਦਾ ਹੈ ਕਿਉਂਕਿ ਸਿੰਧੂ ਅਤੇ ਬ੍ਰਹਮਪੁੱਤਰ ਨਦੀਆਂ ਦਾ ਮੂਲ ਤਿੱਬਤ ਵਿਚ ਹੈ, ਜੋ ਕਿ ਚੀਨ ਦੇ ਕਬਜ਼ੇ ਹੇਠ ਹੈ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement