ਇਮਰਾਨ ਖਾਨ ਨੂੰ ਪੀਐਮ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਸੱਦਾ ਨਾ ਦੇਣ ‘ਤੇ ਪਾਕਿ ਦਾ ਵੱਡਾ ਬਿਆਨ
Published : May 28, 2019, 4:35 pm IST
Updated : May 28, 2019, 4:36 pm IST
SHARE ARTICLE
Pakistan PM Imran Khan
Pakistan PM Imran Khan

ਪਾਕਿਸਤਾਨ ਨੇ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੱਦਾ ਨਾ ਦੇਣ ਬਾਰੇ ਭਾਰਤ ਦੇ ਫੈਸਲੇ 'ਤੇ ਕੋਈ ਖਾਸ ਧਿਆਨ ਨਹੀਂ ਦਿੱਤਾ।

ਨਵੀਂ ਦਿੱਲੀ: ਪਾਕਿਸਤਾਨ ਨੇ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੱਦਾ ਨਾ ਦੇਣ ਬਾਰੇ ਭਾਰਤ ਦੇ ਫੈਸਲੇ ਵੱਲ ਕੋਈ ਖਾਸ ਧਿਆਨ ਨਹੀਂ ਦਿੱਤਾ। ਇਸ ਬਾਰੇ ਪਾਕਿਸਤਾਨ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਹਨਾਂ ਦੇ ਦੇਸ਼ ਦੀ ਅੰਦਰੂਨੀ ਰਾਜਨੀਤੀ ਸਹੁੰ ਚੁਕ ਸਮਾਗਮ ਵਿਚ ਉਹਨਾਂ ਨੂੰ ਪਾਕਿਸਤਾਨੀ ਹਮਅਹੁਦਾ ਨੂੰ ਸੱਦਾ ਦੇਣ ਦੀ ਇਜਾਜ਼ਤ ਨਹੀਂ ਦਿੰਦੀ।

Narendra modiNarendra modi

ਸਰਕਾਰੀ ਬੁਲਾਰੇ ਨੇ ਘੋਸ਼ਣਾ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿਚ  BIMSTEC ਦੇਸ਼ਾਂ ਦੇ ਆਗੂਆਂ ਨੂੰ ਸੱਦਾ ਦਿੱਤਾ ਹੈ। ਪਾਕਿਸਤਾਨ ਨੂੰ ਸੱਦਾ ਨਾ ਦੇਣ ਬਾਰੇ ਬੁਲਾਰੇ ਨੇ ਕਿਹਾ ਕਿ ਪਾਕਿਸਤਾਨ ਇਸ ਖੇਤਰੀ ਸਮੂਹ ਦਾ ਮੈਂਬਰ ਨਹੀਂ ਹੈ।  BIMSTEC ਵਿਚ ਬਾਂਗਲਾਦੇਸ਼. ਭਾਰਤ. ਮਿਆਂਮਾਰ, ਸ੍ਰੀ ਲੰਕਾ, ਥਾਈਲੈਂਡ, ਭੂਟਾਨ ਅਤੇ ਨੇਪਾਲ ਸ਼ਾਮਿਲ ਹਨ।

Mehmood Qureshi Mehmood Qureshi

ਇਸਦੇ ਨਾਲ ਹੀ ਇਮਰਾਨ ਖਾਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਸੱਦਾ ਨਾ ਦਿੱਤੇ ਜਾਣ ਦੀ ਖਬਰ ‘ਤੇ ਪ੍ਰਤੀਕਰਮ ਦਿੰਦੇ ਹੋਏ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਮੁਦ ਕੁਰੈਸ਼ੀ ਨੇ ਕਿਹਾ ਕਿ ਕਸ਼ਮੀਰ ਮੁੱਦੇ ਦੇ ਨਾਲ ਹੀ ਸ਼ਿਆਂਚਿਨ ਵਰਗੇ ਵਿਵਾਦਿਤ ਮੁੱਦਿਆਂ ਦਾ ਹੱਲ ਕੱਢਣ ਦੇ ਸਬੰਧ ਵਿਚ ਗੱਲਬਾਤ ਕਰਨ ਲਈ ਬੈਠਕ ਕਰਨਾ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਨਾਲੋਂ ਜ਼ਿਆਦਾ ਜ਼ਰੂਰੀ ਹੋਵੇਗਾ।

Prime Minister Narendra Modi with Ex-Pakistani counterpart Nawaz SharifPrime Minister Narendra Modi with Ex-Pakistani counterpart Nawaz Sharif

ਪਾਕਿਸਤਾਨੀ ਮੀਡੀਆ ਅਨੁਸਾਰ ਭਾਰਤੀ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿਚ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਨਾ ਬੁਲਾਉਣ ‘ਤੇ ਵਿਦੇਸ਼ੀ ਮੰਤਰੀ ਸ਼ਾਹ ਮਹਮੁਦ ਕੁਰੈਸ਼ੀ ਨੇ ਕਿਹਾ ਕਿ, ‘ਉਹਨਾਂ ਦਾ (ਪੀਐਮ ਮੋਦੀ) ਸਾਰਾ ਧਿਆਨ (ਚੋਣ ਪ੍ਰਚਾਰ ਦੌਰਾਨ) ਪਾਕਿਸਤਾਨ ‘ਤੇ ਨਿਸ਼ਾਨਾ ਲਗਾਉਣ ਵਿਚ ਰਿਹਾ। ਉਹਨਾਂ ਤੋਂ ਇਹ ਉਮੀਦ ਕਰਨਾ ਸਹੀ ਨਹੀਂ ਹੋਵੇਗਾ’। ਦੱਸ ਦਈਏ ਕਿ 16ਵੀਂ ਲੋਕ ਸਭਾ ਵਿਚ ਜਿੱਤ ਹਾਸਿਲ ਕਰਨ ਤੋਂ ਬਾਅਦ 26 ਮਈ 2014 ਨੂੰ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਉਸ ਸਮੇਂ ਦੇ ਪਾਕਿ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਵੀ ਸ਼ਾਮਿਲ ਹੋਏ ਸਨ। ਉਸ ਸਮੇਂ SAARC ਦੇਸ਼ਾਂ ਦੇ ਆਗੂਆਂ ਨੂੰ ਸੱਦਾ ਦਿੱਤਾ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement