ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਨੂੰ ਵਾਪਸ ਐਂਟੀਗੁਆ ਬਾਰਬੁਡਾ ਭੇਜੇਗੀ ਡੋਮਿਨਿਕਾ ਸਰਕਾਰ
Published : May 28, 2021, 11:16 am IST
Updated : May 28, 2021, 11:16 am IST
SHARE ARTICLE
Mehul Choksi
Mehul Choksi

ਡੋਮਿਨਿਕਾ ਦੀ ਇਕ ਅਦਾਲਤ ਨੇ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਭਾਰਤ ਭੇਜਣ ’ਤੇ ਰੋਕ ਲਗਾ ਦਿੱਤੀ ਹੈ।

ਨਵੀਂ ਦਿੱਲੀ: ਡੋਮਿਨਿਕਾ ਦੀ ਇਕ ਅਦਾਲਤ ਨੇ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਭਾਰਤ ਭੇਜਣ ’ਤੇ ਰੋਕ ਲਗਾ ਦਿੱਤੀ ਹੈ। ਦਰਅਸਲ ਮੇਹੁਲ ਚੋਕਸੀ ਐਂਟੀਗੁਆ ਤੋਂ ਕਿਊਬਾ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿੱਥੇ ਉਹ 2018 ਤੋਂ ਰਹਿ ਰਿਹਾ ਸੀ।

Mehul Choksi captured in DominicaMehul Choksi

ਐਂਟੀਗੁਆ ਦੇ ਪ੍ਰਧਾਨ ਮੰਤਰੀ ਗੈਸਟਨ ਬ੍ਰਾਉਨੇ ਨੇ ਚੋਕਸੀ ਨੂੰ ਸਿੱਧੇ ਭਾਰਤ ਵਾਪਸ ਭੇਜਣ ਲਈ ਡੋਮਿਨਿਕਾ ਕੋਲੋਂ ਪੁੱਛਿਆ ਸੀ ਪਰ ਉਸ ਦੇ ਵਕੀਲਾਂ ਨੇ ਇਸ ਦਾ ਵਿਰੋਧ ਕੀਤਾ। ਵਕੀਲਾਂ ਨੇ ਕੋਰਟ ਵਿਚ ਕਿਹਾ ਕਿ ਮੇਹੁਲ ਚੋਕਸੀ ਨੂੰ ਭਾਰਤ ਨਹੀਂ ਭੇਜਿਆ ਦਾ ਸਕਦਾ ਕਿਉਂਕਿ ਉਹ ਹੁਣ ਭਾਰਤ ਦਾ ਨਾਗਰਿਕ ਨਹੀਂ ਹੈ।

ਇਸ ਤੋਂ ਇਲਾਵਾ ਕਈ ਮੀਡੀਆ ਰਿਪੋਰਟਾਂ ਅਨੁਸਾਰ ਮੇਹੁਲ ਚੋਕਸੀ ਦੀ ਲੀਗਲ ਟੀਮ ਨੇ ਡੋਮੀਨਿਕਾ ਵਿਚ ਹੈਬੀਅਸ ਕਾਰਪਸ ਪਟੀਸ਼ਨ ਦਾਖਲ ਕੀਤੀ ਹੈ। ਇਸ ਪਟੀਸ਼ਨ ਦੇ ਤਹਿਤ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਨੂੰ ਪਹਿਲਾ ਜੱਜ ਜਾਂ ਅਦਾਲਤ ਸਾਹਮਣੇ ਪੇਸ਼ ਕਰਨਾ ਹੁੰਦਾ ਹੈ। ਚੋਕਸੀ ਦੇ ਵਕੀਲ ਨੇ ਕਿਹਾ ਹੈ ਕਿ ਮੇਹੁਲ ਚੋਕਸੀ 'ਤੇ ਤਸ਼ੱਦਦ ਹੋਇਆ ਹੈ ਅਤੇ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਹੈ।

Mehul ChoksiMehul Choksi

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਲਾਪਤਾ ਹੋਏ ਭਗੌੜਾ ਹੀਰਾ ਕਾਰੋਬਾਰੀ ਮੇਹੁਲ ਚੋਕਰੀ ਨੂੰ ਡੋਮਿਨਿਕਾ ਤੋਂ ਫੜਿਆ ਗਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਮੇਹੁਲ ਚੋਕਸੀ ਕਿਊਬਾ ਭੱਜਣ ਦੀ ਕੋਸ਼ਿਸ਼ ਵਿਚ ਸੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦਾ ਦੋਸ਼ੀ ਕਾਰੋਬਾਰੀ ਮੇਹੁਲ ਚੋਕਸੀ ਕਿਸ਼ਤੀ ਜ਼ਰੀਏ ਡੋਮਿਨਿਕਾ ਪਹੁੰਚਿਆ। ਉਸ ਦੇ ਖਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਸੀ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement