ਪਾਕਿਸਤਾਨ ਵਲੋਂ ਭਲਕੇ ਖੋਲ੍ਹਿਆ ਜਾਵੇਗਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ
Published : Jun 28, 2020, 8:33 am IST
Updated : Jun 28, 2020, 10:20 am IST
SHARE ARTICLE
kartarpur sahib
kartarpur sahib

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਮੱਦੇਨਜ਼ਰ ਪਾਕਿਸਤਾਨ ਨੇ 29 ਜੂਨ ਤੋਂ ਸਾਰੇ.......

ਇਸਲਾਮਾਬਾਦ : ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਮੱਦੇਨਜ਼ਰ ਪਾਕਿਸਤਾਨ ਨੇ 29 ਜੂਨ ਤੋਂ ਸਾਰੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਦਾ ਫ਼ੈਸਲਾ ਲਿਆ ਹੈ। ਇਸ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।

Kartarpur SahibKartarpur Sahib

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅੱਜ ਇਹ ਜਾਣਕਾਰੀ ਦਿਤੀ। ਕੋਵਿਡ-19 ਕਾਰਨ ਭਾਰਤ ਸਰਕਾਰ ਨੇ ਕਰਤਾਰਪੁਰ ਲਾਂਘੇ ਨੂੰ 16 ਮਾਰਚ ਤੋਂ ਬੰਦ ਕਰ ਦਿਤਾ ਸੀ।

coronacorona

ਜਿਸ ਤੋਂ ਬਾਅਦ ਪਾਕਿਸਤਾਨ ਸਥਿਤ ਗੁਰਦਵਾਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਸ਼ਰਧਾਲੂਆਂ ਦੇ ਜਾਣ 'ਤੇ ਰੋਕ ਲੱਗ ਗਈ ਸੀ। ਪੈਸੇਂਜਰ ਟਰਮੀਨਲ 'ਤੇ ਤਾਇਨਾਤ ਕਸਟਮ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦਸਿਆ ਕਿ ਲਾਂਘੇ ਉਦੋਂ ਤਕ ਬੰਦ ਰਹੇਗਾ।

Kartarpur Sahib Kartarpur Sahib

ਜਦੋਂ ਤਕ ਨੋਵਲ ਕੋਰੋਨਾ ਵਾਇਰਸ ਦਾ ਖ਼ਤਰਾ ਘੱਟ ਨਹੀਂ ਹੋ ਜਾਂਦਾ। ਜ਼ਿਕਰਯੋਗ ਹੈ ਕਿ 72 ਸਾਲ ਦੇ ਇੰਤਜ਼ਾਰ ਮਗਰੋਂ 2019 ਵਿਚ 9 ਨਵੰਬਰ ਨੂੰ ਇਹ ਲਾਂਘਾ ਖੁੱਲ੍ਹਾ ਸੀ। 

ਭਾਰਤ ਨੇ ਪ੍ਰਗਟਾਇਆ ਇਤਰਾਜ਼
ਪਾਕਿਸਤਾਨ ਦੇ ਇਸ ਪ੍ਰਸਤਾਵ 'ਤੇ ਭਾਰਤ ਨੇ ਇਤਰਾਜ਼ ਪ੍ਰਗਟਾਇਆ ਹੈ। 29 ਜੂਨ 'ਚ ਹੁਣ ਦੋ ਦਿਨ ਹੀ ਬਾਕੀ ਹੈ ਬਲਕਿ ਸਮਝੌਤੇ ਮੁਤਾਬਕ ਲਾਂਘਾ ਖੋਲ੍ਹਣ ਤੋਂ ਸੱਤ ਦਿਨ ਪਹਿਲਾਂ ਜਾਣਕਾਰੀ ਦੇਣੀ ਹੁੰਦੀ ਹੈ।

ਭਾਰਤ ਸਰਕਾਰ ਦੇ ਸੂਤਰਾਂ ਮੁਤਾਬਕ, ਇਹ ਧਿਆਨ ਦਿਤਾ ਜਾਣਾ ਚਾਹੀਦਾ ਕਿ ਪਾਕਿਸਤਾਨ 29 ਜੂਨ ਨੂੰ 2 ਦਿਨਾਂ ਦੇ ਘੱਟ ਸਮੇਂ ਦੇ ਨੋਟਿਸ 'ਤੇ ਕਰਤਾਰਪੁਰ ਲਾਂਘੇ ਨੂੰ ਫਿਰ ਤੋਂ ਸ਼ੁਰੂ ਕਰਨ ਦਾ ਪ੍ਰਸਤਾਵ ਦੇ ਕੇ ਅਪਣੀ ਸਦਭਾਵਨਾ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਦੁਵੱਲੀ ਸਮਝੌਤਾ ਦੌਰਾ ਦੀ ਤਰੀਕ ਤੋਂ ਘੱਟ ਤੋਂ ਘੱਟ 7 ਦਿਨ ਪਹਿਲਾਂ ਭਾਰਤ ਨੂੰ ਪਾਕਿਸਤਾਨ ਨਾਲ ਜਾਣਕਾਰੀ ਸਾਂਝੀ ਕਰਨੀ ਹੁੰਦੀ ਹੈ। ਇਸ ਲਈ ਭਾਰਤ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਐਂਡਵਾਸ 'ਚ ਖੋਲ੍ਹਣ ਦੀ ਜ਼ਰੂਰਤ ਹੋਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement