ਅਮਰੀਕਾ 'ਚ ਵਾਪਰਿਆ ਵੱਡਾ ਰੇਲ ਹਾਦਸਾ, ਕਈ ਲੋਕਾਂ ਦੀ ਗਈ ਜਾਨ, 50 ਜ਼ਖ਼ਮੀ 
Published : Jun 28, 2022, 8:07 am IST
Updated : Jun 28, 2022, 8:07 am IST
SHARE ARTICLE
Major train accident in the United States
Major train accident in the United States

ਰਾਹਤ ਅਤੇ ਬਚਾਅ ਕਾਰਜ ਜਾਰੀ 

ਮਿਸੂਰੀ : ਅਮਰੀਕਾ ਦੇ ਮਿਸੂਰੀ ਸੂਬੇ 'ਚ ਇਕ ਭਿਆਨਕ ਰੇਲ ਹਾਦਸਾ ਵਾਪਰਿਆ ਹੈ। ਸੋਮਵਾਰ ਨੂੰ ਮਿਸੂਰੀ ਰਾਜ 'ਚ ਇੱਕ ਡੰਪ ਟਰੱਕ ਨਾਲ ਟਕਰਾਉਣ ਤੋਂ ਬਾਅਦ ਇੱਕ ਐਮਟਰੈਕ ਰੇਲਗੱਡੀ ਪਟੜੀ ਤੋਂ ਉਤਰ ਗਈ। ਜਿਸ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਘੱਟੋ-ਘੱਟ 50 ਜ਼ਖ਼ਮੀ ਹੋ ਗਏ ਹਨ।

accidentaccident

ਇਸ ਘਟਨਾ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਐਮਟਰੈਕ ਮੀਡੀਆ ਸੈਂਟਰ ਨੇ ਆਪਣੀ ਵੈੱਬਸਾਈਟ 'ਤੇ ਲਿਖਿਆ ਕਿ ਟਰੇਨ ਇਕ ਟਰੱਕ ਨਾਲ ਟਕਰਾ ਗਈ, ਜਿਸ ਤੋਂ ਬਾਅਦ 8 ਕਾਰਾਂ ਅਤੇ 2 ਲੋਕੋਮੋਟਿਵ ਪਟੜੀ ਤੋਂ ਉਤਰ ਗਏ। ਕੰਪਨੀ ਵੱਲੋਂ ਦਿੱਤੇ ਗਏ ਬਿਆਨ ਮੁਤਾਬਕ, "ਟਰੇਨ 'ਚ ਕਰੀਬ 243 ਯਾਤਰੀ ਅਤੇ 12 ਕਰੂ ਮੈਂਬਰ ਸਨ, ਜਿਨ੍ਹਾਂ ਦੇ ਜ਼ਖ਼ਮੀ ਹੋਣ ਦੀ ਸ਼ੁਰੂਆਤੀ ਰਿਪੋਰਟ ਮਿਲੀ ਹੈ।"

ਰਾਹਤ ਅਤੇ ਬਚਾਅ ਕਾਰਜ ਜਾਰੀ 


ਘਟਨਾ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਕੰਪਨੀ ਨੇ ਕਿਹਾ ਕਿ ਸਥਾਨਕ ਅਧਿਕਾਰੀ ਇਸ ਸਮੇਂ ਪੀੜਤਾਂ ਦੀ ਮਦਦ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਸਾਡੀ ਘਟਨਾ ਪ੍ਰਤੀਕਿਰਿਆ ਟੀਮ ਨੂੰ ਸਰਗਰਮ ਕਰ ਦਿੱਤਾ ਗਿਆ ਹੈ ਅਤੇ ਅਸੀਂ ਆਪਣੇ ਯਾਤਰੀਆਂ, ਸਾਡੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਕਰਨ ਲਈ ਐਮਰਜੈਂਸੀ ਕਰਮਚਾਰੀਆਂ ਨੂੰ ਘਟਨਾ ਸਥਾਨ 'ਤੇ ਤਾਇਨਾਤ ਕਰ ਰਹੇ ਹਾਂ। ਜਿਨ੍ਹਾਂ ਕੋਲ ਇਸ ਰੇਲਗੱਡੀ 'ਤੇ ਯਾਤਰਾ ਕਰਨ ਵਾਲੇ ਆਪਣੇ ਦੋਸਤਾਂ ਅਤੇ ਪਰਿਵਾਰ ਬਾਰੇ ਕੋਈ ਜਾਣਕਾਰੀ ਚਾਹੀਦੀ ਹੈ ਉਹ 800-523-9101 'ਤੇ ਕਾਲ ਕਰ ਸਕਦੇ ਹਨ। ਵਾਧੂ ਵੇਰਵੇ ਉਪਲਬਧ ਹੋਣ 'ਤੇ ਸਾਂਝੇ ਕੀਤੇ ਜਾਣਗੇ।

ਚੈਰੀਟਨ ਕਾਉਂਟੀ ਐਂਬੂਲੈਂਸ ਸਰਵਿਸ ਦੇ ਸੁਪਰਡੈਂਟ ਐਰਿਕ ਮੈਕੇਂਜੀ ਨੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਮਿਸੂਰੀ ਸਟੇਟ ਹਾਈਵੇ ਪੈਟਰੋਲ ਟਰੂਪ ਬੀ ਦੇ ਬੁਲਾਰੇ ਨੇ ਕਿਹਾ ਕਿ ਅਧਿਕਾਰੀ ਅਜੇ ਵੀ ਮਰਨ ਵਾਲਿਆਂ ਦੀ ਗਿਣਤੀ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। 

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement