
ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਸਿਹਤ ਸਮੱਸਿਆਵਾਂ ਦੇ ਚਲਦਿਆਂ ਅਪਣੇ ਅਸਤੀਫ਼ੇ ਦਾ ਐਲਾਨ ਕਰ ਸਕਦੇ ਹਨ।
ਨਵੀਂ ਦਿੱਲੀ: ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਸਿਹਤ ਸਮੱਸਿਆਵਾਂ ਦੇ ਚਲਦਿਆਂ ਅਪਣੇ ਅਸਤੀਫ਼ੇ ਦਾ ਐਲਾਨ ਕਰ ਸਕਦੇ ਹਨ। ਇਹ ਜਾਣਕਾਰੀ ਸਥਾਨਕ ਮੀਡੀਆ ਵੱਲੋਂ ਅਜਿਹੇ ਸਮੇਂ ਦਿੱਤੀ ਗਈ ਹੈ ਜਦੋਂ ਸ਼ੁੱਕਰਵਾਰ ਨੂੰ ਜਪਾਨ ਦੇ ਪੀਐਮ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨ ਜਾ ਰਹੇ ਹਨ।
Shinzo Abe
ਦੱਸ ਦਈਏ ਕਿ ਸ਼ਿੰਜੋ ਆਬੇ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਹਨ। ਉਹਨਾਂ ਨੂੰ ਕਈ ਵਾਰ ਹਸਪਤਾਲ ਵਿਚ ਭਰਤੀ ਕਰਵਾਉਣਾ ਪਿਆ। ਦੱਸਿਆ ਜਾ ਰਿਹਾ ਹੈ ਕਿ ਉਹ ਇਸ ਦਾ ਜਲਦੀ ਹੀ ਰਸਮੀ ਤੌਰ ‘ਤੇ ਐਲਾਨ ਕਰ ਸਕਦੇ ਹਨ। ਸ਼ਿੰਜੋ ਆਬੇ ਇਕ ਹਫ਼ਤੇ ਦੇ ਅੰਦਰ ਦੋ ਵਾਰ ਹਸਪਤਾਲ ਜਾ ਚੁੱਕੇ ਹਨ।
Shinzo Abe
ਜਪਾਨ ਦੇ ਮੀਡੀਆ ਮੁਤਾਬਕ ਜਪਾਨੀ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਅਪਣੀ ਖ਼ਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਅਹੁਦਾ ਛੱਡਣ ਦੀ ਇੱਛਾ ਜਤਾਈ ਹੈ। ਜਪਾਨ ਦੇ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਰਿਪੋਰਟ ਦੀ ਤਤਕਾਲ ਪੁਸ਼ਟੀ ਨਹੀਂ ਕੀਤੀ ਜਾ ਸਕਦੀ ਹੈ ਪਰ ਮੰਨਿਆ ਜਾਂਦਾ ਹੈ ਕਿ ਆਬੇ ਪਾਰਟੀ ਦਫ਼ਤਰ ਵਿਚ ਸੀਨੀਅਰ ਅਧਿਕਾਰੀਆਂ ਨੂੰ ਮਿਲ ਰਹੇ ਸੀ।
Shinzo Abe
ਦੱਸ ਦਈਏ ਕਿ ਆਬੇ ਨੇ 2007 ਵਿਚ ਅਚਾਨਕ ਅਪਣੀ ਸਿਹਤ ਕਾਰਨ ਅਪਣੇ ਪਹਿਲੇ ਕਾਰਜਕਾਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਦੱਸ ਦਈਏ ਕਿ ਸੋਮਵਾਰ ਨੂੰ ਹੀ ਸ਼ਿੰਜੋ ਆਬੇ ਨੇ ਅਪਣੇ ਪ੍ਰਧਾਨ ਮੰਤਰੀ ਕਾਰਜਕਾਲ ਦੇ 8 ਸਾਲ ਪੂਰੇ ਕੀਤੇ ਹਨ।
Shinzo Abe
ਉਹ ਜਪਾਨ ਦੇ ਸਭ ਤੋਂ ਜ਼ਿਆਦਾ ਸਮੇਂ ਤੱਕ ਰਹਿਣ ਵਾਲੇ ਪ੍ਰਧਾਨ ਮੰਤਰੀ ਬਣ ਗਏ ਹਨ। ਉੱਥੇ ਹੀ ਜਪਾਨ ਦੀ ਸੱਤਾਧਾਰੀ ਪਾਰਟੀ ਦਾ ਕਹਿਣਾ ਹੈ ਕਿ ਸ਼ਿੰਜੋ ਆਬੇ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ। ਉਹਨਾਂ ਨੇ ਅਸਤੀਫ਼ੇ ਦੀ ਗੱਲ ਨੂੰ ਇਕ ਅਫ਼ਵਾਹ ਕਰਾਰ ਦਿੱਤਾ ਹੈ। ਅਗਲੇ ਸਾਲ ਸਤੰਬਰ 2021 ਵਿਚ ਸ਼ਿੰਜੋ ਆਬੇ ਦਾ ਕਾਰਜਕਾਲ ਪੂਰਾ ਹੋਣ ਵਾਲਾ ਹੈ।