
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਸਰਕਾਰ ਦੇ ਵਿਸ਼ੇਸ਼ ਸਹਿਯੋਗ ਸਦਕਾ ਭਾਰਤੀ ਅੰਬੈਸੀ ਅਤੇ ਸਿੱਖ ਸੰਗਤਾਂ ਵੱਲੋਂ 2 ਦਿਨਾਂ ...
ਨੇਪਾਲ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਸਰਕਾਰ ਦੇ ਵਿਸ਼ੇਸ਼ ਸਹਿਯੋਗ ਸਦਕਾ ਭਾਰਤੀ ਅੰਬੈਸੀ ਅਤੇ ਸਿੱਖ ਸੰਗਤਾਂ ਵੱਲੋਂ 2 ਦਿਨਾਂ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਦੇ ਪਹਿਲੇ ਦਿਨ ਬੀਤੀ ਸ਼ਾਮ ਨੇਪਾਲ ਰਾਸ਼ਟਰ ਬੈਂਕ ਵੱਲੋਂ ਧੰਨ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਿੱਕੇ ਅਤੇ ਨੇਪਾਲ ਦੀ ਸਿੱਖ ਕੌਮ ਨਾਲ ਸਾਂਝ ਦਰਸਾਉਂਦੀ ਕਿਤਾਬ ਸਿੱਖ ਹੈਰੀਟੇਜ ਆਫ ਨੇਪਾਲ ਰਿਲੀਜ਼ ਕੀਤੀ ਗਈ ਹੈ।
ਇਸ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਨੇਪਾਲ ਦੇ ਰਿਜ਼ਰਵ ਬੈਂਕ ਯਾਨੀ ਕਿ ਨੇਪਾਲ ਰਾਸ਼ਟਰੀ ਬੈਂਕ ਦੇ ਗਵਰਨਰ ਚਿਰੰਜੀ ਬੀ ਨੇਪਾਲ, ਇੰਡਿਯਨ ਅੰਬੈਸਡਰ ਮਨਜੀਵ ਸਿੰਘ ਪੁਰੀ, ਡਾਕਟਰ ਦਲਜੀਤ ਸਿੰਘ ਚੀਮਾ, ਚਰਨਜੀਤ ਸਿੰਘ ਅਟਵਾਲ, ਮਹੇਸ਼ਇੰਦਰ ਸਿੰਘ ਗਰੇਵਾਲ , ਮੈਂਬਰ ਸ਼੍ਰੋਮਣੀ ਕਮੇਟੀ ਗੁਰਚਰਨ ਸਿੰਘ ਗਰੇਵਾਲ , ਮਹੰਤ ਮਨਜੀਤ ਸਿੰਘ ਜੰਮੂ , ਨੇਪਾਲ ਦੇ ਸਿੱਖ ਆਗੂ ਪ੍ਰੀਤਮ ਸਿੰਘ ਸਮੇਤ ਅਨੇਕਾਂ ਪ੍ਰਮੁੱਖ ਸਖਸ਼ੀਅਤਾਂ ਅਤੇ ਸੰਗਤਾਂ ਮੌਜੂਦ ਸਨ।
1/3.Honorable Dr. Chiranjibi Nepal, Governor, Nepal Rastra Bank & Amb. Manjeev Singh Puri launched "Commemorative Coins minted by Nepal Rastra Bank on the occasion of 550th Birth Anniversary of Guru Nanak Dev Ji" at Hotel Aloft in Kathmandu today.#GuruNanak550 pic.twitter.com/JTHbKFdt07
— IndiaInNepal (@IndiaInNepal) September 27, 2019
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨੇਪਾਲ ਸਰਕਾਰ ਵੱਲੋਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਭੇਂਟ ਕਰਦਿਆਂ ਜਾਰੀ ਕੀਤੇ ਗਏ ਸਿੱਕਿਆਂ ਲਈ ਨੇਪਾਲ ਸਰਕਾਰ ਅਤੇ ਇਸ ਕਾਰਜ ਲਈ ਵਿਸ਼ੇਸ਼ ਉਪਰਾਲੇ ਕਰਨ ਵਾਲੇ ਅੰਬੈਸਡਰ ਮਨਜੀਵ ਸਿੰਘ ਪੁਰੀ ਦਾ ਧੰਨਵਾਦ ਕਰਦਿਆਂ ਇਸ ਦਿਨ ਨੂੰ ਇਤਿਹਾਸਕ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਤੋਂ ਬਾਅਦ ਪਹਿਲੀ ਵਾਰ ਕਿਸੇ ਵੀ ਮੁਲਕ ਵਲੋਂ ਗੁਰੂ ਨਾਨਕ ਦੇਵ ਜੀ ਨੂੰ ਸਮਰਪਤਿ ਕਰੰਸੀ ਸਿੱਕੇ ਜਾਰੀ ਕੀਤੇ ਗਏ ਹਨ।
ਨੇਪਾਲ ਰਾਸ਼ਟਰ ਬੈਂਕ ਦੇ ਗਵਰਨਰ ਚਿਰੰਜੀ ਬੀ ਨੇਪਾਲ ਨੇ ਕਿਹਾ ਕਿ ਸਿੱਖ ਕੌਮ ਅਤੇ ਨੇਪਾਲ ਦੀ ਸਾਂਝ ਬਹੁਤ ਪੁਰਾਣੀ ਹੈ। ਸ੍ਰੀ ਗੁਰੂ ਨਾਨਕ ਦੇ ਸਤਿਕਾਰ ‘ਚ ਸਿੱਕੇ ਜਾਰੀ ਕਰਕੇ ਨੇਪਾਲ ਸਰਕਾਰ ਨੂੰ ਬੇਹੱਦ ਖੁਸ਼ੀ ਹੋ ਰਹੀ ਹੈ ,ਕਿਉਂਕਿ ਗੁਰੂ ਸਾਹਿਬ ਨੇ ਨੇਪਾਲ 'ਚ ਕਾਫੀ ਸਮਾਂ ਬਿਤਾਇਆ ਹੈ ਅਤੇ ਇਥੇ ਉਨ੍ਹਾਂ ਨਾਲ ਸਬੰਧਿਤ ਅਨੇਕਾਂ ਅਸਥਾਨ ਹਨ।
@IndiaInNepal
— Ambassador Manjeev Puri (@ambmanjeevpuri) September 27, 2019
Honoring Nepal’s Sikh Heritage Embassy of India releases special publication to mark 550th Birth Anniversary of Guru Nanak Dev Ji. Uploaded on https://t.co/zlCSdDlhZr pic.twitter.com/u0WUBRnX0L
ਇਸ ਸਾਰੇ ਕਾਰਜ ਨੂੰ ਨੇਪਰੇ ਚੜਾਉਣ ਦਾ ਵਿਸ਼ੇਸ਼ ਉਪਰਾਲਾ ਕਰਨ ਵਾਲੇ ਭਾਰਤੀ ਰਾਜਦੂਤ ਮਨਜੀਵ ਸਿੰਘ ਪੁਰੀ ਨੇ ਦੱਸਿਆ ਕਿ 2500 ਅਤੇ 1000 ਰੁਪਏ ਦੇ ਚਾਂਦੀ ਅਤੇ 100 ਰੁਪਏ ਦੇ ਧਾਤੁ ਦੇ ਸਿੱਕੇ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਜਾਰੀ ਕੀਤੀ ਕਿਤਾਬ ਸਿੱਖ ਹੈਰੀਟੇਜ ਆਫ ਨੇਪਾਲ ਵਿਚ ਸਿੱਖਾਂ ਦਾ ਨੇਪਾਲ ਦੇ ਵਿਕਾਸ ‘ਚ ਪਾਇਆ ਯੋਗਦਾਨ ਤੇ ਸਾਂਝ ਨੂੰ ਤਸਵੀਰਾਂ ਰਾਹੀਂ ਦਰਸਾਇਆ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ‘ਚ ਸਿੱਖ ਕੌਮ ਅਤੇ ਨੇਪਾਲ ਦੀ ਸਾਂਝ ਹੋਰ ਮਜਬੂਤ ਹੋਵੇਗੀ।ਓਧਰ ਸਿੱਕਿਆ ਨੂੰ ਹਾਸਿਲ ਕਰਨ ਲਈ ਸੰਗਤਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸੰਗਤਾਂ ਨੇ ਸਿੱਕੇ ਜਾਰੀ ਕਰਨ ਦੇ ਨੇਪਾਲ ਸਰਕਾਰ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ