
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਦੇ ਨਨਕਾਣਾ ਸਾਹਿਬ ਧਾਰਮਿਕ ਸਕੂਲ ਵਿਚ ਸਹਿਜ ਪਾਠ ਰਖਵਾਇਆ ਗਿਆ
ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਦੇ ਨਨਕਾਣਾ ਸਾਹਿਬ ਧਾਰਮਿਕ ਸਕੂਲ ਵਿਚ ਸਹਿਜ ਪਾਠ ਰਖਵਾਇਆ ਗਿਆ, ਜਿਥੇ ਸਮੂਹ ਸੰਗਤਾਂ ਨੇ ਪਹੁੰਚ ਕੇ ਗੁਰੂ ਦੀ ਬਾਣੀ ਸੁਣੀ ਅਤੇ ਸੇਵਾ ਭਾਵਨਾ ਨਿਭਾਈ। ਪਾਠ ਵਿਚ ਸਕੂਲ ਦੇ ਨਿੱਕੇ ਨਿੱਕੇ ਬੱਚਿਆਂ ਨੇ ਵੀ ਹਿੱਸਾ ਲਿਆ।ਇਸ ਮੌਕੇ ਕਈ ਸਿੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਇਸ ਸਮਾਗਮ ਵਿਚ ਸ਼ਿਰਕਤ ਕੀਤੀ ਗਈ ਅਤੇ ਬਾਬੇ ਨਾਨਕ ਦੇ ਫਲਸਫੇ ਅਤੇ ਸੋਚ ਦਾ ਸੰਦੇਸ਼ ਦੇਣ ਬਾਰੇ ਗੱਲ ਕੀਤੀ। ਸਹਿਜ ਪਾਠ ਦੀ ਸਮਾਪਤੀ ਤੋਂ ਬਾਅਦ ਕੀਰਤਨੀ ਜੱਥੇ ਨੇ ਸ਼ਬਦ ਗਾਇਨ ਕੀਤੇ।
Nankana Sahib
ਦੱਸ ਦਈਏ ਕਿ ਦੁਨੀਆਂ ਦੇ ਕੋਨੇ ਕੋਨੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਕੈਨੇਡਾ ਵਿਚ ਵਸਦੇ ਸਿੱਖਾਂ ਵਲੋਂ ਵੀ ਧੂਮ ਧਾਮ ਨਾਲ ਅਤੇ ਦਰਸ਼ਨਾਂ ਲਈ ਕੈਨੇਡਾ ਤੋਂ ਕਰਤਾਰਪੁਰ ਸਾਹਿਬ ਪਾਕਿਸਤਾਨ ਲਈ ਇੱਕ ਬੱਸ ਯਾਤਰਾ ਸ਼ੁਰੂ ਕੀਤੀ ਗਈ ਹੈ, ਜੋ ਕਿ ਦੁਨੀਆ ਦੇ ਕਈ ਮੁਲਕਾਂ ਵਿਚ ਬਾਬੇ ਨਾਨਕ ਦੀ ਬਾਣੀ ਅਤੇ ਸਿਧਾਂਤਾਂ ਦਾ ਸੰਦੇਸ਼ ਦੇਣ ਤੋਂ ਬਾਅਦ ਕਰਤਾਰਪੁਰ ਸਾਹਿਬ ਪਹੁੰਚੇਗੀ।
Kartarpur Corridor
ਇਸ ਬੱਸ ਦੇ ਅੰਦਰ ਹੀ ਸਾਰਾ ਲੋੜਵੰਦ ਸਮਾਨ ਮੁਹੱਈਆ ਕਰਵਾਇਆ ਗਿਆ ਹੈ। ਦੋਵਾਂ ਮੁਲਕਾਂ ਵਲੋਂ ਕਰਤਾਰਪੁਰ ਲਾਂਘੇ ਦੀ ਉਸਾਰੀ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ। ਹੁਣ ਉਹ ਪਲ ਦੂਰ ਨਹੀਂ ਜਦੋਂ ਭਾਰਤ ਦੇ ਸਿੱਖਾਂ ਦੀ 72 ਸਾਲ ਪੁਰਾਣੀ ਆਸ ਨੂੰ ਬੂਰ ਪੈਣ ਜਾ ਰਿਹਾ, ਜਦੋਂ ਉਹ ਅਪਣੀਆਂ ਜਾਗਦੀਆਂ ਅੱਖਾਂ ਨਾਲ ਕਰਤਾਰਪੁਰ ਸਾਹਿਬ ਦਰਸ਼ਨਾਂ ਦਾ ਸੁਪਨਾ ਪੂਰਾ ਕਰ ਸਕਣਗੇ।
ਦੇਖੋ ਵੀਡੀਓ:
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।