
ਪਾਕਿਸਤਾਨ ਵਲੋਂ ਸਿੱਖ ਸ਼ਰਧਾਲੂਆਂ ਨੂੰ ਇਕ ਹੋਰ ਵੱਡਾ ਤੋਹਫ਼ਾ
ਇਸਲਾਮਾਬਾਦ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਲੋਂ ਸਿੱਖ ਸ਼ਰਧਾਲੂਆਂ ਨੂੰ ਇਕ ਹੋਰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸੋਮਵਾਰ ਨੂੰ ਨਨਕਾਣਾ ਸਾਹਿਬ 'ਚ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ।
Imran Khan lays foundation stone of first Sikh university in Punjab
ਇਹ ਉਪਰਾਲਾ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਵਸ ਦੇ ਸਬੰਧ 'ਚ ਕੀਤਾ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਪਾਕਿਸਤਾਨ ਪੰਜਾਬ ਦੇ ਇਕ ਛੋਟੇ ਜਿਹੇ ਕਸਬੇ ਨਨਕਾਣਾ ਸਾਹਿਬ ਵਿਚ ਪੈਦਾ ਹੋਏ ਸਨ, ਜਿਥੇ ਦੁਨੀਆ ਭਰ ਤੋਂ ਸ਼ਰਧਾਲੂ ਤੀਰਥ ਯਾਤਰਾ ਲਈ ਜਾਂਦੇ ਹਨ। ਪਾਕਿਸਤਾਨ 'ਚ ਪਹਿਲੀ ਸਿੱਖ ਯੂਨੀਵਰਸਿਟੀ ਨੂੰ ਬਣਾਉਣ 'ਚ 500 ਕਰੋੜ ਦੀ ਲਾਗਤ ਆਏਗੀ।
Imran Khan lays foundation stone of first Sikh university in Punjab
ਇਹ ਯੂਨੀਵਰਸਿਟੀ ਉੱਤਰ-ਪੂਰਬੀ ਪੰਜਾਬ ਸੂਬੇ ਦੇ ਜ਼ਿਲ੍ਹਾ ਨਨਕਾਣਾ ਸਾਹਿਬ 'ਚ ਸਥਾਪਤ ਕੀਤੀ ਜਾਏਗੀ। ਇਹ ਰਾਜਧਾਨੀ ਲਾਹੌਰ ਤੋਂ ਲਗਭਗ 75 ਕਿਲੋਮੀਟਰ (46 ਮੀਲ) ਦੀ ਦੂਰੀ 'ਤੇ ਸਥਿਤ ਹੈ। ਇਸ ਮੌਕੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਮਾਰੋਹ ਨੂੰ ਸੰਬੋਧਨ ਕਰਦਿਆਂ ਕਿਹਾ, "ਇਕ ਵਿਦਿਅਕ ਸੰਸਥਾ ਦੀ ਸਥਾਪਨਾ ਕਰਨਾ ਬਾਬਾ ਗੁਰੂ ਨਾਨਕ ਜੀ ਨੂੰ ਸ਼ਰਧਾਂਜਲੀ ਦੇਣ ਦਾ ਸਭ ਤੋਂ ਵਧੀਆ ਤਰੀਕਾ ਹੈ ਕਿਉਂਕਿ ਸਿੱਖਿਆ ਰਾਸ਼ਟਰਾਂ ਦੀ ਸਫ਼ਲਤਾ ਦੀ ਕੁੰਜੀ ਹੈ।" ਉਨ੍ਹਾਂ ਕਿਹਾ ਕਿ ਕਰਤਾਰਪੁਰ ਸਿੱਖਾਂ ਦਾ ਮਦੀਨਾ ਹੈ ਜਦਕਿ ਨਨਕਾਣਾ ਉਨ੍ਹਾਂ ਲਈ ਮੱਕਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਕਹਿਣਾ ਹੈ ਕਿ ਰਿਸ਼ਤੇ ਕਿੰਨੇ ਵੀ ਤਣਾਅਪੂਰਨ ਹਨ, ਅਸੀਂ ਸਿੱਖਾਂ ਨੂੰ ਇੱਥੇ ਆਉਣ ਤੋਂ ਕਦੇ ਨਹੀਂ ਰੋਕਾਂਗੇ।
Imran Khan lays foundation stone of first Sikh university in Punjab
ਜ਼ਿਕਰਯੋਗ ਹੈ ਕਿ ਅਗਲੇ ਮਹੀਨੇ ਨਵੰਬਰ 'ਚ ਪਾਕਿਸਤਾਨ ਸਿੱਖਾਂ ਲਈ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਦੁਨੀਆ ਭਰ ਦੇ ਸਿੱਖ ਸ਼ਰਧਾਲੂਆਂ ਲਈ ਲਾਂਘਾ ਖੋਲ੍ਹ ਰਿਹਾ ਹੈ ਜੋ ਭਾਰਤ ਤੇ ਪਾਕਿਸਤਾਨ ਨੂੰ ਆਪਸ ਵਿਚ ਜੋੜਦਾ ਹੈ।