ਸ਼ਰਮਨਾਕ: 10 ਸਾਲਾਂ ਦੀ ਹਿੰਦੂ ਬੱਚੀ ਨੂੰ ਅਗਵਾ ਕਰ 80 ਸਾਲ ਦੇ ਬੁੱਢੇ ਨਾਲ ਵਿਆਹਿਆ
Published : Oct 28, 2022, 4:57 pm IST
Updated : Oct 28, 2022, 5:01 pm IST
SHARE ARTICLE
Shameful: 10-year-old Hindu girl kidnapped and married to 80-year-old man
Shameful: 10-year-old Hindu girl kidnapped and married to 80-year-old man

ਪਹਿਲਾਂ ਉਨ੍ਹਾਂ ਨੂੰ ਜ਼ਬਰਦਸਤੀ ਇਸਲਾਮ ਕਬੂਲ ਕਰਵਾਈਆਂ ਜਾਂਦਾ ਹੈ, ਜਿਸ ਤੋਂ ਬਾਅਦ ਉਨ੍ਹਾਂ ਦਾ ਵਿਆਹ ਕੀਤਾ ਜਾਂਦਾ ਹੈ

 

ਪਾਕਿਸਤਾਨ: ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ‘ਚੋਂ ਇਕ ਸ਼ਰਮਨਾਕ ਖ਼ਬਰ ਸਾਹਮਣੇ ਆਈ ਹੈ। ਪਾਕਿਸਤਾਨ ਦੇ ਸਿੰਧ ਖੇਤਰ ਵਿੱਚ ਇੱਕ 10 ਸਾਲ ਦੀ ਬੱਚੀ ਨੂੰ ਅਗਵਾ ਕਰ ਕੇ ਇੱਕ 80 ਸਾਲਾ ਬਜ਼ੁਰਗ ਨਾਲ ਵਿਆਹ ਕਰ ਦਿੱਤਾ ਗਿਆ। ਇਹ ਘਟਨਾ 22 ਅਕਤੂਬਰ ਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਿੰਧ ਸੂਬੇ ਵਿਚ ਹਿੰਦੂ ਔਰਤਾਂ ਅਤੇ ਲੜਕੀਆਂ ਨੂੰ ਅਗਵਾ ਕਰਨ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਸਿੰਧ ਦੇ ਸ਼ੇਖ ਭੀਰਕਿਓ ਇਲਾਕੇ ਦੀ ਹੈ, ਜਿੱਥੇ 10 ਸਾਲਾ ਹਿੰਦੂ ਲੜਕੀ ਮੀਨਾ ਬਜਾਨੀ ਨੂੰ ਲਾਂਡਰੀ ਘਾਟ ਤੋਂ ਅਗਵਾ ਕਰ ਲਿਆ ਗਿਆ। ਉਸ ਨੂੰ ਜ਼ਿਮੀਂਦਾਰ ਮੁੱਲਾ ਰਸ਼ੀਦ ਦੇ ਗੁੰਡਿਆਂ ਨੇ ਅਗਵਾ ਕਰ ਲਿਆ ਸੀ। ਲੜਕੀ ਨੂੰ ਧਰਮ ਪਰਿਵਰਤਨ ਲਈ ਮਜਬੂਰ ਕੀਤਾ ਗਿਆ। ਬਾਅਦ ਵਿਚ ਉਸ ਦਾ ਵਿਆਹ ਬਜ਼ੁਰਗ ਮੁੱਲਾ ਰਸ਼ੀਦ ਨਾਲ ਕਰ ਦਿੱਤਾ ਗਿਆ।

ਸਿੰਧ ਖੇਤਰ ਵਿੱਚ ਹੀ ਇੱਕ ਹੋਰ ਘਟਨਾ ਵਿੱਚ ਸ਼ਾਂਤੀ ਮੇਘਵਾਰ ਨਾਮ ਦੀ ਇੱਕ ਵਿਆਹੁਤਾ ਹਿੰਦੂ ਔਰਤ ਨੂੰ 24 ਅਕਤੂਬਰ ਨੂੰ ਅਗਵਾ ਕਰ ਲਿਆ ਗਿਆ ਸੀ। ਚਾਰ ਹਥਿਆਰਬੰਦ ਬਦਮਾਸ਼ਾਂ ਮਨਜ਼ੂਰ ਸ਼ੇਖ, ਸੁਲਤਾਨ ਸ਼ੇਖ, ਗੈਬ ਸ਼ੇਖ ਅਤੇ ਜਾਵੇਦ ਨੇ ਉਸ ਨੂੰ ਸਿੰਧ ਦੇ ਤੰਦੂ ਮੁਹੰਮਦ ਖਾਨ ਜ਼ਿਲ੍ਹੇ ਵਿਚ ਉਸ ਦੇ ਘਰ ਤੋਂ ਅਗਵਾ ਕਰ ਲਿਆ। ਮੀਡੀਆ ਰਿਪੋਰਟਾਂ ਮੁਤਾਬਕ ਪੀੜਤਾ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾ ਕੇ ਮਨਜ਼ੂਰ ਸ਼ੇਖ ਨਾਲ ਵਿਆਹ ਕਰਵਾਇਆ ਗਿਆ।

ਔਰਤ ਦੀ ਮਾਂ ਨੇ ਦੋਸ਼ ਲਾਇਆ ਹੈ ਕਿ ਐਸਐਚਓ ਇਰਫਾਨ ਦਸਤੀਕੋਲ ਨੇ ਉਸ ਦੀ ਐਫਆਈਆਰ ਦਰਜ ਨਹੀਂ ਕੀਤੀ ਕਿਉਂਕਿ ਉਹ ਰਿਸ਼ਵਤ ਵਜੋਂ 5000 ਰੁਪਏ ਨਹੀਂ ਦੇ ਸਕੇ। ਉਨ੍ਹਾਂ ਸਿੰਧ ਦੇ ਮੁੱਖ ਮੰਤਰੀ ਮੁਰਾਦ ਸ਼ਾਹ ਤੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਉਨ੍ਹਾਂ ਦੀ ਧੀ ਨੂੰ ਰਿਹਾਅ ਕਰਵਾਉਣ।

ਮੀਡੀਆ ਰਿਪੋਰਟਾਂ ਮੁਤਾਬਕ ਸਿੰਧ ਸੂਬੇ ‘ਚ ਹਿੰਦੂ ਲੜਕੀਆਂ ਅਤੇ ਔਰਤਾਂ ਨੂੰ ਜ਼ਬਰਦਸਤੀ ਅਗਵਾ ਕਰਨ ਅਤੇ ਉਨ੍ਹਾਂ ਨਾਲ ਵਿਆਹ ਕਰਵਾਉਣ ਦੇ ਮਾਮਲੇ ਵਧਦੇ ਜਾ ਰਹੇ ਹਨ। ਪਹਿਲਾਂ ਉਨ੍ਹਾਂ ਨੂੰ ਜ਼ਬਰਦਸਤੀ ਇਸਲਾਮ ਕਬੂਲ ਕਰਵਾਈਆਂ ਜਾਂਦਾ ਹੈ, ਜਿਸ ਤੋਂ ਬਾਅਦ ਉਨ੍ਹਾਂ ਦਾ ਵਿਆਹ ਕੀਤਾ ਜਾਂਦਾ ਹੈ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement