ਪੰਜਾਬ ਨੂੰ ਦਹਿਲਾਉਣ ਦੀ ਕੋਸ਼ਿਸ਼ ਨਾਕਾਮ! BSF ਨੇ ਸਰਹੱਦ ਤੋਂ ਬਰਾਮਦ ਕੀਤਾ ਹਥਿਆਰਾਂ ਦਾ ਜ਼ਖੀਰਾ 
Published : Oct 28, 2022, 9:35 am IST
Updated : Oct 28, 2022, 9:35 am IST
SHARE ARTICLE
BSF
BSF

3 ਏਕੇ 47, 3 ਮਿੰਨੀ ਏਕੇ 47, 3 ਪਿਸਤੌਲ, ਮੈਗਜ਼ੀਨ ਅਤੇ 200 ਗੋਲੀਆਂ ਬਰਾਮਦ 

ਫਿਰੋਜ਼ਪੁਰ: ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪਾਕਿਸਤਾਨ 'ਚ ਬੈਠੇ ਅੱਤਵਾਦੀਆਂ ਦੀ ਇਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੰਜਾਬ ਦੇ ਫਿਰੋਜ਼ਪੁਰ ਸੈਕਟਰ ਤੋਂ ਬੀਐਸਐਫ ਨੇ ਹਥਿਆਰਾਂ ਨਾਲ ਭਰਿਆ ਬੈਗ ਬਰਾਮਦ ਕੀਤਾ ਹੈ। ਜਿਸ ਵਿੱਚ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਸੀ। ਬੀਐਸਐਫ ਨੇ ਬੈਗ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਬੈਗ ਇੱਥੇ ਡਰੋਨ ਰਾਹੀਂ ਪਹੁੰਚਾਇਆ ਗਿਆ ਹੈ। ਬੀਐਸਐਫ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਬੀਐਸਐਫ ਦੀ 136 ਬਟਾਲੀਅਨ ਵੱਲੋਂ ਫਿਰੋਜ਼ਪੁਰ ਸੈਕਟਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਬੀਐਸਐਫ ਨੂੰ ਇਸ ਦਾ ਕੁਝ ਪਤਾ ਲੱਗਾ, ਜਿਸ ਤੋਂ ਬਾਅਦ ਇਹ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਗਈਆਂ। ਜ਼ੀਰੋ ਲਾਈਨ ਦੇ ਬਿਲਕੁਲ ਨੇੜੇ ਇੱਕ ਵੱਡਾ ਬੈਗ ਦੇਖਿਆ ਗਿਆ ਸੀ ਅਤੇ ਜਦੋਂ ਇਸ ਦੀ ਜਾਂਚ ਕੀਤੀ ਗਈ ਤਾਂ ਇਸ ਵਿਚੋਂ ਭਾਰੀ ਮਾਤਰਾ ਵਿਚ ਗੋਲਾ-ਬਾਰੂਦ ਮਿਲਿਆ । ਬੀਐਸਐਫ ਨੇ ਤੁਰੰਤ ਇਸ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ।

ਜਾਣਕਾਰੀ ਅਨੁਸਾਰ ਬੀਐਸਐਫ ਨੇ ਬੈਗ ਵਿੱਚੋਂ 3 ਏਕੇ-47 ਅਤੇ 6 ਖਾਲੀ ਮੈਗਜ਼ੀਨ,3 ਐਮਪੀ (ਮਿੰਨੀ ਏਕੇ47) ਅਤੇ 5 ਮੈਗਜ਼ੀਨ, 3 ਪਿਸਤੌਲ ਅਤੇ 6 ਖਾਲੀ ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਬੈਗ ਵਿੱਚੋਂ 30 ਬੋਰ ਦੀਆਂ 100 ਗੋਲੀਆਂ ਅਤੇ 5.56 ਐਮਐਮ ਦੀਆਂ 100 ਗੋਲੀਆਂ ਬਰਾਮਦ ਹੋਈਆਂ ਹਨ। ਇੰਨੀ ਵੱਡੀ ਮਾਤਰਾ 'ਚ ਹਥਿਆਰ ਮਿਲਣਾ ਕੋਈ ਛੋਟੀ ਗੱਲ ਨਹੀਂ ਹੈ।

ਹਥਿਆਰਾਂ ਦੀ ਇੰਨੀ ਵੱਡੀ ਖੇਪ ਪੰਜਾਬ ਭੇਜਣ ਦਾ ਮਕਸਦ ਮਾਹੌਲ ਖਰਾਬ ਕਰਨਾ ਹੈ। ਪਾਕਿਸਤਾਨ 'ਚ ਬੈਠੇ ਅੱਤਵਾਦੀ ਪੰਜਾਬ 'ਚ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨਾਲ ਸਬੰਧ ਬਣਾ ਕੇ ਪੰਜਾਬ 'ਚ ਦਹਿਸ਼ਤ ਫੈਲਾਉਣਾ ਚਾਹੁੰਦੇ ਹਨ। ਇਸ ਦੇ ਨਾਲ ਹੀ ਮਾਹਰਾਂ ਦਾ ਮੰਨਣਾ ਹੈ ਕਿ ਪਿਛਲੇ ਸਮੇਂ ਤੋਂ ਲਗਾਤਾਰ ਭੇਜੇ ਜਾ ਰਹੇ ਡਰੋਨ ਬੀਐਸਐਫ ਦਾ ਧਿਆਨ ਭਟਕਾਉਣ ਲਈ ਹੀ ਹੋ ਸਕਦੇ ਹਨ। ਪਾਕਿਸਤਾਨ 'ਚ ਬੈਠੇ ਸਮੱਗਲਰ ਅਤੇ ਅੱਤਵਾਦੀ ਭਾਰੀ ਮਾਤਰਾ 'ਚ ਹਥਿਆਰਾਂ ਅਤੇ ਹੈਰੋਇਨ ਦੀ ਖੇਪ ਨੂੰ ਪੰਜਾਬ ਵੱਲ ਮੋੜਨ ਦੀ ਕੋਸ਼ਿਸ਼ ਕਰ ਰਹੇ ਹਨ।

SHARE ARTICLE

ਏਜੰਸੀ

Advertisement

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM
Advertisement