ਐਡੀਲੇਡ ਦੇ ਗੁਰਦੁਆਰਿਆਂ ਵਿੱਚ ਬੰਦੀ ਛੋੜ ਦਿਵਸ ਮਨਾਇਆ ਗਿਆ
Published : Oct 28, 2025, 12:02 pm IST
Updated : Oct 28, 2025, 12:02 pm IST
SHARE ARTICLE
Bandi Chhor Diwas celebrated in Adelaide's gurdwaras
Bandi Chhor Diwas celebrated in Adelaide's gurdwaras

ਰਾਗੀ ਜਥਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ

ਐਡੀਲੇਡ, (ਪਿਆਰਾ ਸਿੰਘ ਨਾਭਾ) :  ਗੁਰਦੁਆਰਾ ਸਿੰਘ ਸਭਾ ਨੌਰਥ ਪਲਿੰਮਟਨ ਐਡਿਲੇਡ ਵਿਖੇ ਬੰਦੀ ਛੋੜ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਰੱਖੇ ਗਏ ਸਨ। ਜਿਸ ਵਿੱਚ ਉਚੇਚੇ ਤੌਰ ’ਤੇ ਪਹੁੰਚੇ ਗਿਆਨੀ ਹਰਜੀਤ ਸਿੰਘ ਤਰਨ ਤਾਰਨ ਵਾਲਿਆਂ ਨੇ ਗੁਰਬਾਣੀ ਕਥਾ ਵਿਚਾਰਾਂ ਕਰਦਿਆਂ ਸੰਗਤਾਂ ਨੂੰ ਸਿੱਖ ਇਤਿਹਾਸ ਵਿੱਚ ਬੰਦੀ ਛੋੜ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਕਿਲੇ ਨਾਲ ਸਬੰਧਤ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਧਾਰਮਿਕ ਸਮਾਗਮ ਦੌਰਾਨ ਅਖੰਡ ਕੀਰਤਨੀ ਜਥਾ ਐਡੀਲੇਡ, ਰਾਗੀ ਜਥਾ ਭਾਈ ਜਸਬੀਰ ਸਿੰਘ ਅਤੇ ਰਾਗੀ ਜਥਾ ਕਮਲਜੀਤ ਸਿੰਘ ਆਦਿ ਰਾਗੀ ਜਥਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ਉੱਤੇ ਚੱਲਣ ਦਾ ਉਪਦੇਸ਼ ਦਿੱਤਾ। ਇਸ ਮੌਕੇ ਧਾਰਮਿਕ ਸਮਾਗਮ ਦੌਰਾਨ ਅਖੰਡ ਕੀਰਤਨੀ ਜਥਾ ਐਡੀਲੇਡ, ਰਾਗੀ ਜਥਾ ਭਾਈ ਜਸਬੀਰ ਸਿੰਘ ਅਤੇ ਰਾਗੀ ਜਥਾ ਕਮਲਜੀਤ ਸਿੰਘ ਆਦਿ ਰਾਗੀ ਜਥਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਗੁਰਸੰਗੀ ਜੀ ਨੂੰ ਸਨਮਾਨ ਭੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਐਡੀਲੇਡ ਦੇ ਗੁਰਦੁਆਰਾ ਸਰਬੱਤ ਖਾਲਸਾ ਪ੍ਰਾਸਪੈਕਟਸ, ਗੁਰਦੁਆਰਾ ਗਲੀਨ ਓਸਮੰਡ ਅਤੇ ਗੁਰਦੁਆਰਾ ਗੁਰੂ ਨਾਨਕ ਦਰਬਾਰ   ਐਲਨਬੀ ਗਾਰਡਨ ਵਿਖੇ ਵੀ ਬੰਦੀ ਛੋੜ ਦਿਵਸ ਮੌਕੇ ਕਰਵਾਏ ਧਾਰਮਿਕ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਨਤਮਸਤਕ ਹੋਏ ਸ਼ਰਧਾਲੂਆਂ ਨੇ ਦੀਵੇ ਜਗਾਏ ਅਤੇ ਆਪਣੇ ਪਰਿਵਾਰਾਂ ਦੀ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗੁਰੂ ਘਰਾਂ ਵਿੱਚ ਅਟੁੱਟ ਲੰਗਰ ਵਰਤਾਏ ਗਏ ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement