
ਭਾਰਤ ਤੋਂ ਬਾਅਦ ਅੱਜ ਪਾਕਿਸਤਾਨ ਨੇ ਸਰਹੱਦ ਦੇ ਨੇੜੇ ਸਥਿਤ ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨ ਕਰਤਾਰਪੁਰ ਸਾਹਿਬ ਕਾਰੀਡੋਰ ਦਾ ....
ਕਰਤਾਰਪੁਰ ਸਾਹਿਬ (ਭਾਸ਼ਾ) : ਭਾਰਤ ਤੋਂ ਬਾਅਦ ਅੱਜ ਪਾਕਿਸਤਾਨ ਨੇ ਸਰਹੱਦ ਦੇ ਨੇੜੇ ਸਥਿਤ ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨ ਕਰਤਾਰਪੁਰ ਸਾਹਿਬ ਕਾਰੀਡੋਰ ਦਾ ਨੀਂਹ ਪੱਥਰ ਰੱਖ ਦਿਤਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਗੁਰਦੁਆਰਾ ਗੁਰਦੁਆਰਾ ਦਰਬਾਰ ਸਾਹਿਬ ਨੂੰ ਭਾਰਤ ਦੇ ਗੁਰਦਾਸਪੁਰ ਜਿਲ੍ਹੇ ਵਿਚ ਸਥਿਤ ਡੇਰਾ ਬਾਬਾ ਨਾਨਕ ਗੁਰਦੁਆਰਾ ਨਾਲ ਜੋੜਨ ਵਾਲੇ ਇਸ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ ਹੈ।
ਸਮਾਰੋਹ ‘ਚ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਹਰਦੀਪ ਪੁਰੀ ਦੇ ਨਾਲ ਹੀ ਕਾਂਗਰਸ ਨੇਤਾ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਰਹੇ। ਇਸ ਪ੍ਰੋਗਰਾਮ ‘ਚ ਪਾਕਿਸਤਾਨ ਦੇ ਆਰਮੀ ਚੀਫ਼ ਜਨਰਲ ਕਮਰ ਜਾਵੇਦ ਬਾਜਵਾ ਵੀ ਮੌਜੂਦ ਸੀ। ਦੱਸ ਦਈਏ ਕਿ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿਚ ਬਾਜਵਾ ਨੂੰ ਸਿੱਧੂ ਨੇ ਗਲ ਲਗਾਇਆ ਸੀ, ਜਿਸ ‘ਤੇ ਕਾਫ਼ੀ ਵਿਵਾਦ ਹੋਇਆ ਸੀ। ਇਸ ਸਮਾਰੋਹ ‘ਚ ਖ਼ਾਲਿਸਤਾਨੀ ਦੀ ਵੀ ਮੌਜੂਦਗੀ ਦਿਖੀ। ਅਤਿਵਾਦੀ ਗੈਂਗਸਟਰ ਹਾਫ਼ਿਜ਼ ਸਈਦ ਦਾ ਸਹਿਯੋਗੀ ਅਤੇ ਖਾਲਿਸਤਾਨ ਸਮਰਥਕ ਖੜ੍ਹੇ ਦੇਖਿਆ।
ਚਾਵਲਾ ਨੇ ਬਾਜਵਾ ਨਾਲ ਵੀ ਹੱਥ ਮਲਾਇਆ। ਗੋਪਾਲ ਚਾਵਲਾ ਅਪਣੇ ਭਾਰਤ ਵਿਰੋਧੀ ਰੁਖ ਦੀ ਵਜ੍ਹਾ ਨਾਲ ਜਾਣਿਆ ਜਾਂਦਾ ਹੈ। ਲਸ਼ਕਰ ਅਤੇ ਜੈਸ਼-ਏ-ਮੁਹੰਮਦ ਦੇ ਅਤਿਵਾਦੀਆਂ ਨਾਲ ਉਸ ਦਾ ਕਰੀਬੀ ਰਿਸ਼ਤਾ ਹੈ। ਦੱਸ ਦਈਏ ਕਿ ਭਾਰਤ ਸਰਕਾਰ ਨੇ ਕਰਤਾਰਪੁਰ ਕਾਰੀਡੋਰ ‘ਤੇ ਪਾਕਿਸਤਾਨ ਦੇ ਕਦਮ ਦੀ ਕਦਰ ਕੀਤੀ ਹੈ, ਪਰ ਨਾਲ ਹੀ ਸਾਫ਼ ਕੀਤਾ ਹੈ ਕਿ ਅਤਿਵਾਦ ‘ਤੇ ਲਗਾਮ ਤਕ ਗੱਲਬਾਤ ਦੀ ਪ੍ਰੀਕ੍ਰਿਆ ਸ਼ੁਰੂ ਨਹੀਂ ਹੋਈ। ਪਾਕਿਸਤਾਨ ਨੇ ਲਾਂਘੇ ਦੇ ਨੀਂਹ ਪੱਥਰ ਪ੍ਰੋਗਰਾਮ ਦੇ ਲਈ ਸਿੱਧੂ ਦੇ ਨਾਲ-ਨਾਲ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਵੀ ਸੱਦਾ ਦਿਤਾ ਸੀ।
ਅਮਰਿੰਦਰ ਸਿੰਘ ਨੇ ਪਾਕਿਸਤਾਨ ਦਾ ਸੱਦਾ ਅਸਵੀਕਾਰ ਕਰ ਦਿਤਾ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਪਾਕਿਸਤਾਨ ਦੌਰੇ ਨੂੰ ਨਿਜ਼ੀ ਦੌਰਾ ਦੱਸਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਉਹਨਾਂ ਨੇ ਸਿੱਧੂ ਤੋਂ ਪਾਕਿ ਸੱਦੇ ‘ਤੇ ਹਾਮੀ ਭਰਨ ਦੇ ਫ਼ੈਸਲੇ ‘ਤੇ ਇਕ ਵਾਰ ਸੋਚਣ ਨੂੰ ਕਿਹਾ ਸੀ। ਉਹਨਾਂ ਨੇ ਕਿਹਾ ਕਿ ਸਿੱਧੂ ਪਾਕਿਸਤਾਨ ਜਾਣ ਦਾ ਮਨ ਬਣਾ ਚੁੱਕੇ ਸੀ, ਕਿਵੇਂ ਵੀ ਸਿੱਧੂ ਨੂੰ ਨਿਜ਼ੀ ਦੌਰੇ ਤੋਂ ਨਹੀਂ ਰੋਕਿਆ ਜਾ ਸਕਦਾ।