ਅਮਰੀਕਾ ਦੀ ਫਰਜ਼ੀ ਯੂਨੀਵਰਸਿਟੀ ‘ਚੋਂ ਗ੍ਰਿਫ਼ਤਾਰ ਕੀਤੇ ਗਏ 90 ਵਿਦਿਆਰਥੀ, ਜ਼ਿਆਦਾਤਰ ਭਰਤੀ
Published : Nov 28, 2019, 2:58 pm IST
Updated : Nov 28, 2019, 4:32 pm IST
SHARE ARTICLE
90 More Students, Mostly From India, Arrested From Fake US University
90 More Students, Mostly From India, Arrested From Fake US University

ਅਮਰੀਕਾ ਦੀ ਫੇਕ ਯੂਨੀਵਰਸਿਟੀ ਵਿਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਾਸ਼ਿੰਗਟਨ: ਅਮਰੀਕਾ ਦੀ ਫੇਕ ਯੂਨੀਵਰਸਿਟੀ ਵਿਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹਨਾਂ ਵਿਦਿਆਰਥੀਆਂ ਵਿਚ ਸਭ ਤੋਂ ਜ਼ਿਆਦਾ ਗਿਣਤੀ ਭਾਰਤੀ ਵਿਦਿਆਰਥੀਆਂ ਦੀ ਹੈ। ਯੂਐਸ ਇਮੀਗ੍ਰੇਸ਼ਨ ਐਂਡ ਕਸਟਮ ਇਨਫੋਰਸਮੈਂਟ ਨੇ ਹੁਣ ਤੱਕ 250 ਤੋਂ ਜ਼ਿਆਦਾ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

U.S. Customs and Border ProtectionU.S. Customs and Border Protection

ਇਹਨਾਂ ਨੂੰ ਹੋਮਲੈਂਡ ਸਕਿਓਰਿਟੀ ਵਿਭਾਗ ਨੇ ਡੀਟਰੋਇਟ ਮੈਟਰੋਪੋਲੀਟਨ ਖੇਤਰ ਵਿਚ ਸਥਿਤ ਯੂਨੀਵਰਸਿਟੀ ਆਫ ਫਾਰਮਿੰਗਟਨ ਵਿਚ ਦਾਖਲਾ ਦੇਣ ਦਾ ਲਾਲਚ ਦਿੱਤਾ ਸੀ। ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਹਾਲ ਦੇ ਮਹੀਨਿਆਂ ਵਿਚ 251 ਵਿਦਿਆਰਥੀਆਂ ਨੂੰ ਫੇਕ ਯੂਨੀਵਰਸਿਟੀਆਂ ਵਿਚ ਦਾਖਲਾ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। 90 More Students, Mostly From India, Arrested From Fake US University90 More Students, Mostly From India, Arrested From Fake US University

ਵਿਭਾਗ ਨੇ ਮਾਰਚ ਵਿਚ 161 ਵਿਦਿਆਰਥੀਆਂ ਨੂੰ ਮਾਰਚ ਮਹੀਨੇ ਇਸ ਨਕਲੀ ਯੂਨੀਵਰਸਿਟੀ ਤੋਂ ਗ੍ਰਿਫਤਾਰ ਕੀਤਾ ਸੀ। ਜਦੋਂ ਇਸ ਨੂੰ ਬੰਦ ਕੀਤਾ ਗਿਆ ਤਾਂ ਇਸ ਵਿਚ 600 ਵਿਦਿਆਰਥੀ ਪੜਦੇ ਸਨ, ਜਿਹਨਾਂ ਵਿਚ ਜ਼ਿਆਦਾਤਰ ਭਾਰਤੀ ਸਨ। ਸੰਘੀ ਵਕੀਲਾਂ ਨੇ ਦਾਅਵਾ ਕੀਤਾ ਕਿ ਵਿਦਿਆਰਥੀਆਂ ਨੂੰ ਇਹ ਪਤਾ ਸੀ ਕਿ ਇਹ ਯੂਨੀਵਰਸਿਟੀ ਫਰਜ਼ੀ ਹੈ ਕਿਉਂਕਿ ਇੱਥੇ ਕੋਈ ਕਲਾਸ ਨਹੀਂ ਹੁੰਦੀ ਸੀ।

StudentsStudents

ਡੈਮੋਕ੍ਰੇਟਿਕ ਪਾਰਟੀ ਦੀ ਸੀਨੇਟਰ ਐਲੀਜ਼ਾਬੇਥ ਨੇ ਇਸ ਨੂੰ ਬੇਰਹਿਮੀ ਵਾਲਾ ਕਦਮ ਦੱਸਿਆ ਹੈ। ਉਹਨਾਂ ਨੇ ਟਵੀਟ ਕਰਕੇ ਕਿਹਾ ਕਿ ਇਹ ਬਹੁਤ ਹੀ ਬੇਰਹਿਮ ਫੈਸਲਾ ਹੈ। ਇਹਨਾਂ ਵਿਦਿਆਰਥੀਆਂ ਨੇ ਅਮਰੀਕਾ ਵਿਚ ਉੱਚ ਸਿੱਖਿਆ ਹਾਸਲ ਕਰਨ ਦਾ ਸੁਪਨਾ ਦੇਖਿਆ ਸੀ। ਆਈਸੀਈ ਨੇ ਉਹਨਾਂ ਨੂੰ ਝਾਂਸਾ ਦਿੱਤਾ ਅਤੇ ਜਾਲ ਵਿਚ ਫਸਾਇਆ, ਸਿਰਫ ਇਸ ਲਈ ਕਿ ਉਹਨਾਂ ਨੂੰ ਵਾਪਸ ਭੇਜਿਆ ਜਾ ਸਕੇ’।

Rajdeep Singh Dhanota Become Commissioner in AmericaAmerica

ਆਈਸੀਈ ਨੇ ਭਰਤੀ ਕਰਵਾਉਣ ਵਾਲੇ ਅੱਠ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਉਹਨਾਂ ਵਿਚੋਂ 7 ਨੇ ਇਲਜ਼ਾਮ ਸਵਿਕਾਰ ਕਰ ਲਿਆ ਹੈ। ਫਰਜ਼ੀ ਯੂਨੀਵਰਸਿਟੀ ਨੇ ਵਿਦਿਆਰਥੀਆਂ ਤੋਂ ਗ੍ਰੈਜੂਏਟ ਪ੍ਰੋਗਰਾਮ ਲਈ ਪ੍ਰਤੀ ਤਿਮਾਹੀ 2500 ਡਾਲਰ ਦੀ ਫੀਸ ਲਈ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM
Advertisement