Liberian fuel tanker blast: ਤੇਲ ਟੈਂਕਰ ’ਚ ਧਮਾਕਾ ਹੋਣ ਕਾਰਨ 40 ਲੋਕਾਂ ਦੀ ਮੌਤ
Published : Dec 28, 2023, 7:33 pm IST
Updated : Dec 28, 2023, 7:33 pm IST
SHARE ARTICLE
At least 40 killed in Liberian fuel tanker blast
At least 40 killed in Liberian fuel tanker blast

ਉਤਰੀ-ਮੱਧ ਲਾਇਬੇਰੀਆ ਦੇ ਬੋਂਗ ਕਾਉਂਟੀ ਵਿਚ ਇਕ ਤੇਲ ਟੈਂਕਰ ਦੇ ਹਾਦਸਾਗ੍ਰਸਤ ਹੋਣ ਮਗਰੋਂ ਉਸ ਵਿਚ ਧਮਾਕਾ ਹੋ ਗਿਆ।

Liberian fuel tanker blast: ਉਤਰੀ-ਮੱਧ ਲਾਇਬੇਰੀਆ ਦੇ ਬੋਂਗ ਕਾਉਂਟੀ ਵਿਚ ਇਕ ਤੇਲ ਟੈਂਕਰ ਦੇ ਹਾਦਸਾਗ੍ਰਸਤ ਹੋਣ ਮਗਰੋਂ ਉਸ ਵਿਚ ਧਮਾਕਾ ਹੋ ਗਿਆ। ਇਸ ਧਮਾਕੇ ਵਿਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ ਅਤੇ 83 ਹੋਰ ਜ਼ਖ਼ਮੀ ਹੋ ਗਏ। ਲਾਇਬੇਰੀਅਨ ਅਖ਼ਬਾਰ ਫ਼ਰੰਟਪੇਜ ਅਫ਼ਰੀਕਾ ਨੇ ਦੇਸ਼ ਦੇ ਉਪ ਸਿਹਤ ਮੰਤਰੀ ਅਤੇ ਮੁੱਖ ਮੈਡੀਕਲ ਅਫ਼ਸਰ ਫ਼ਰਾਂਸਿਸ ਕੇਟ ਦੇ ਹਵਾਲੇ ਨਾਲ ਇਸ ਸਬੰਧੀ ਜਾਣਕਾਰੀ ਦਿਤੀ।

ਅਖ਼ਬਾਰ ਮੁਤਾਬਕ ਟੋਟੋਟਾ ਵਿਚ ਮੁਲਬਾਹ ਹਿੱਲ ਕਮਿਊਨਿਟੀ ਵਿਚ ਗੈਸ ਟਰੱਕ ਪਲਟ ਗਿਆ ਅਤੇ ਥੋੜ੍ਹੀ ਦੇਰ ਬਾਅਦ ਇਸ ਵਿਚ ਵਿਸਫ਼ੋਟ ਹੋ ਗਿਆ, ਜਿਸ ਨਾਲ ਲੀਕ ਹੋ ਰਹੇ ਈਂਧਨ ਨੂੰ ਕੱਢਣ ਲਈ ਘਟਨਾ ਸਥਾਨ ’ਤੇ ਪਹੁੰਚੇ ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਅਨੁਸਾਰ ਸ਼ੁਰੂਆਤੀ ਮੌਤਾਂ ਦੀ ਗਿਣਤੀ 15 ਪੀੜਤ ਸੀ ਅਤੇ 36 ਲੋਕ ਜ਼ਖ਼ਮੀ ਹੋਏ ਸਨ।

ਰਿਪੋਰਟ ਵਿਚ ਕਿਹਾ ਗਿਆ ਕਿ ਧਮਾਕੇ ਵਿਚ ਹੋਰ ਪੀੜਤਾਂ ਦੇ ਇਲਾਵਾ ਇਕ ਔਰਤ ਅਤੇ ਛੇ ਤੋਂ ਨੌਂ ਸਾਲ ਦੀ ਉਮਰ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ। ਅਖ਼ਬਾਰ ਨੇ ਕੇਤੇਹ ਦੇ ਹਵਾਲੇ ਨਾਲ ਦਸਿਆ ਕਿ ਜ਼ਖ਼ਮੀਆਂ ਦਾ ਫੇਬੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ ਅਤੇ ਹੋਰਾਂ ਨੂੰ 14 ਮਿਲਟਰੀ ਹਸਪਤਾਲ, ਜੌਨ ਐਫ਼. ਕੈਨੇਡੀ ਮੈਮੋਰੀਅਲ ਹਸਪਤਾਲ ਅਤੇ ਈਲਵਾ ਹਸਪਤਾਲ ਵਿਚ ਤਬਦੀਲ ਕਰ ਦਿਤਾ ਗਿਆ ਹੈ।

 (For more Punjabi news apart from At least 40 killed in Liberian fuel tanker blast, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement