
ਇਹ ਫੈਸਲਾ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਕਈ ਅੰਤਰਰਾਸ਼ਟਰੀ ਭਾਈਚਾਰੇ ਵੱਲੋਂ ਔਰਤਾਂ ਨੂੰ ਉੱਚ ਸਿੱਖਿਆ ਹਾਸਲ ਕਰਨ ਤੋਂ ਰੋਕਣ ਦੇ ਤਾਲਿਬਾਨ ਦੇ ਕਦਮ ਦੀ ਨਿੰਦਾ...
ਤਾਲਿਬਾਨ - ਔਰਤਾਂ ਅਤੇ ਉਨ੍ਹਾਂ ਦੀ ਸਿੱਖਿਆ 'ਤੇ ਨਿਯੰਤਰਣ ਦੀ ਇਕ ਹੋਰ ਘਟਨਾ ਵਿਚ ਤਾਲਿਬਾਨ ਨੇ ਸ਼ਨੀਵਾਰ ਨੂੰ ਔਰਤਾਂ ਨੂੰ ਯੂਨੀਵਰਸਿਟੀ ਵਿਚ ਦਾਖਲਾ ਪ੍ਰੀਖਿਆ ਦੇਣ ਤੋਂ ਰੋਕ ਦਿੱਤਾ। ਇਹ ਫੈਸਲਾ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਕਈ ਅੰਤਰਰਾਸ਼ਟਰੀ ਭਾਈਚਾਰੇ ਵੱਲੋਂ ਔਰਤਾਂ ਨੂੰ ਉੱਚ ਸਿੱਖਿਆ ਹਾਸਲ ਕਰਨ ਤੋਂ ਰੋਕਣ ਦੇ ਤਾਲਿਬਾਨ ਦੇ ਕਦਮ ਦੀ ਨਿੰਦਾ ਕੀਤੀ ਜਾ ਰਹੀ ਹੈ।
ਤਾਲਿਬਾਨ ਦੀ ਅਗਵਾਈ ਵਾਲੀ ਸਰਕਾਰ ’ਚ ਉੱਚ ਸਿੱਖਿਆ ਮੰਤਰੀ ਨਿਦਾ ਮੁਹੰਮਦ ਨਦੀਮ ਨੇ ਕਿਹਾ ਕਿ ਯੂਨੀਵਰਸਿਟੀਆਂ ’ਚ ਲਿੰਗ ਮਿਲਾਵਟ ਨੂੰ ਰੋਕਣ ਲਈ ਪਾਬੰਦੀ ਜ਼ਰੂਰੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਪੜ੍ਹਾਏ ਜਾ ਰਹੇ ਕੁਝ ਵਿਸ਼ੇ ਇਸਲਾਮੀ ਸਿਧਾਂਤਾਂ ਦੀ ਉਲੰਘਣਾ ਕਰਦੇ ਹਨ।
ਮੰਤਰਾਲੇ ਵੱਲੋਂ ਜਾਰੀ ਇਕ ਪੱਤਰ 'ਚ ਕਾਬੁਲ ਸਮੇਤ ਅਫ਼ਗਾਨਿਸਤਾਨ ਦੇ ਉੱਤਰੀ ਰਾਜਾਂ 'ਚ ਸਥਿਤ ਸੰਸਥਾਵਾਂ ਨੂੰ ਸੰਬੋਧਿਤ ਕਰਦਿਆਂ ਉਕਤ ਨਿਰਦੇਸ਼ ਦਿੱਤਾ ਗਿਆ ਹੈ, ਜਿੱਥੇ ਫਰਵਰੀ ਦੇ ਅੰਤ ਤੋਂ ਦਾਖਲਾ ਪ੍ਰੀਖਿਆ ਹੋਣ ਵਾਲੀ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਨਿਯਮਾਂ ਦਾ ਪਾਲਣ ਨਾ ਕਰਨ ਵਾਲੀਆਂ ਸੰਸਥਾਵਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਏਗਾ।
ਇਹ ਖ਼ਬਰ ਵੀ ਪੜ੍ਹੋ- ਨੋਜਵਾਨਾਂ ਨੂੰ ਸਿਹਤ ਅਤੇ ਨਸ਼ੇ ਪ੍ਰਤੀ ਜਾਗਰੂਕ ਕਰਨ ਲਈ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਕੀਤੀ ਸਾਈਕਲ ਰੈਲੀ
ਇਸ ਤੋਂ ਪਹਿਲਾਂ ਉੱਚ ਸਿੱਖਿਆ ਮੰਤਰਾਲੇ ਨੇ ਦਸੰਬਰ 2022 'ਚ ਯੂਨੀਵਰਸਿਟੀਆਂ ਨੂੰ ਕਿਹਾ ਸੀ ਕਿ ਅਗਲੀ ਸੂਚਨਾ ਤੱਕ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਕੁਝ ਦਿਨਾਂ ਬਾਅਦ ਪ੍ਰਸ਼ਾਸਨ ਨੇ ਜ਼ਿਆਦਾਤਰ ਮਹਿਲਾ ਐੱਨਜੀਓ ਕਾਰਕੁਨਾਂ ਨੂੰ ਕੰਮ ਕਰਨ ਤੋਂ ਰੋਕ ਦਿੱਤਾ। ਜ਼ਿਆਦਾਤਰ ਲੜਕੀਆਂ ਦੇ ਹਾਈ ਸਕੂਲ ਵੀ ਅਧਿਕਾਰੀਆਂ ਵੱਲੋਂ ਬੰਦ ਕਰ ਦਿੱਤੇ ਗਏ ਹਨ। ਔਰਤਾਂ ਦੇ ਕੰਮ ਅਤੇ ਸਿੱਖਿਆ 'ਤੇ ਪਾਬੰਦੀ ਦੀ ਅੰਤਰਰਾਸ਼ਟਰੀ ਪੱਧਰ 'ਤੇ ਨਿੰਦਾ ਹੋ ਰਹੀ ਹੈ। ਪੱਛਮੀ ਰਾਜਨੀਤਕਾਂ ਦਾ ਕਹਿਣਾ ਹੈ ਕਿ ਤਾਲਿਬਾਨ ਨੂੰ ਔਰਤਾਂ ਪ੍ਰਤੀ ਆਪਣੀਆਂ ਨੀਤੀਆਂ 'ਚ ਬਦਲਾਅ ਕਰਨ ਦੀ ਜ਼ਰੂਰਤ ਹੈ।